ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ
ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਤੇ ਪ੍ਰਬੰਧਕੀ ਕਮੇਟੀ ਵਲੋਂ 23 ਨਵੰਬਰ ਨੂੰ ਸਵੇਰੇ 9 ਵਜੇ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾਵੇਗਾ। ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂਪੁਰ ਨੇ ਦੱਸਿਆ ਕਿ ਇਹ ਨਗਰ ਕੀਰਤਨ ਖ਼ਾਲਸਾ ਸਕੂਲ ਤੋਂ ਆਰੰਭ ਹੋ ਕੇ ਨਗਰ ਦੇ ਸਮੂਹ ਗੁਰੂ ਘਰਾਂ ’ਚ ਨਤਮਸਤਕ ਹੁੰਦਾ ਹੋਇਆ ਮੁੜ ਸਕੂਲ ਵਿਚ ਹੀ ਸੰਪੂਰਨ ਹੋਵੇਗਾ।
ਅਜੀਤ ਡੈਸਕ
22-11-2026