22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਜਪਾ ਨੇ ਨਾਨਕ ਚੰਦ ਟੀਟੂ ਨੂੰ ਜ਼ਿਲ੍ਹਾ ਐੱਸ. ਸੀ. ਮੋਰਚਾ ਦਾ ਸਕੱਤਰ ਬਣਾ ਕੇ ਸੌਂਪੀ ਅਹਿਮ ਜ਼ਿੰਮੇਵਾਰੀ

ਨੰਗਲ, 21 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ ਦੀ ਪਾਰਟੀ ਹਾਈਕਮਾਨ ਵਲੋਂ ਪੁਰਾਣੇ ਤੇ ਕਰਮਠ ਵਰਕਰ ਨਾਨਕ ਚੰਦ ਟੀਟੂ (ਕੋਹਲੀ ਕਲਾਥ ਹਾਊਸ) ਨੂੰ ਜ਼ਿਲ੍ਹਾ ਰੂਪਨਗਰ ਦੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 22-11-2026
ਨੰਗਲ, 21 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ ਦੀ ਪਾਰਟੀ ਹਾਈਕਮਾਨ ਵਲੋਂ ਪੁਰਾਣੇ ਤੇ ਕਰਮਠ ਵਰਕਰ ਨਾਨਕ ਚੰਦ ਟੀਟੂ (ਕੋਹਲੀ ਕਲਾਥ ਹਾਊਸ) ਨੂੰ ਜ਼ਿਲ੍ਹਾ ਰੂਪਨਗਰ ਦੇ ਐੱਸ. ਸੀ. ਮੋਰਚਾ ਦਾ ਸਕੱਤਰ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਉਪਰੰਤ ਅੱਜ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਨੰਗਲ ਪਹੁੰਚੇ ਅਤੇ ਨਾਨਕ ਚੰਦ ਟੀਟੂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਪਾਰਟੀ ਦੇ ਪੁਰਾਣੇ ਤੇ ਸਮਰਪਿਤ ਵਰਕਰਾਂ ਦੇ ਮਾਣ-ਸਨਮਾਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਮੌਕੇ ਨਾਨਕ ਚੰਦ ਟੀਟੂ ਨੇ ਪਾਰਟੀ ਹਾਈਕਮਾਨ ਅਤੇ ਵਿਸ਼ੇਸ਼ ਤੌਰ ’ਤੇ ਡਾ. ਸੁਭਾਸ਼ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੇਰੇ ’ਤੇ ਭਰੋਸਾ ਪ੍ਰਗਟ ਕਰਕੇ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਮੈਂ ਪੂਰੀ ਤਨਦੇਹੀ, ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਆਪਣੇ ਸਮਰਪਿਤ ਵਰਕਰਾਂ ਦੀ ਮਿਹਨਤ ਨੂੰ ਹਮੇਸ਼ਾ ਪਛਾਣਦੀ ਹੈ। ਇਸ ਮੌਕੇ ਰਮਨ ਸ਼ਰਮਾ, ਐਡਵੋਕੇਟ ਪਾਰਥ ਮਿੱਤਲ, ਕੁਲਵੰਤ ਸਿੰਘ, ਵਿਵੇਕ ਸ਼ਰਮਾ, ਮੁਕੇਸ਼ ਸਹੋੜ , ਵਿਕਰਾਂਤ ਪਰਮਾਰ , ਚੰਦਰ ਕਾਂਤ ਪ੍ਰਭਾਕਰ, ਕਰਨ ਮੈਹਨ, ਸੋਨੂੰ ਮਿੱਤਲ, ਰਵੀ ਕੁਮਾਰ ਅਤੇ ਵਿਜੇ ਕੁਮਾਰ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਸੀ. ਐੱਸ. ਪ੍ਰੀਖਿਆ ’ਚ ਕਥਿਤ ਧਾਂਦਲੀ ਨੇ ‘ਕੱਟੜ ਇਮਾਨਦਾਰ’ ਸਰਕਾਰ ਦਾ ਅਸਲੀ ਚਿਹਰਾ ਕੀਤਾ ਬੇਨਕਾਬ-ਐਡਵੋਕੇਟ ਮਿੱਤਲ ਅਗਲੀ ਖ਼ਬਰ ਘਨੌਲੀ ਤੋਂ ਵ੍ਰਿੰਦਾਵਨ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਰਵਾਨਾ
Ad Position 24