ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਉਸਾਰੀ ਅਧੀਨ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਸਥਾਪਤ ਕੀਤੀ ਟਾਵਰ ਕਰੇਨ
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ. ਐਸ.
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ. ਐਸ. ਨਿੱਕੂਵਾਲ)-ਕਾਰ ਸੇਵਾ ਵਾਲੇ ਮਹਾਂਪੁਰਖ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਬੀਤੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਉਸਾਰੀ ਅਧੀਨ ਦਸ ਮੰਜ਼ਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀ ਉਸਾਰੀ ਨੂੰ ਹੋਰ ਤੇਜ਼, ਸੁਚਾਰੂ ਅਤੇ ਮਿਆਰੀ ਬਣਾਉਣ ਦੇ ਭਾਵਨਾ ਨਾਲ ਅਤਿ-ਆਧੁਨਿਕ ਟਾਵਰ ਕਰੇਨ ਸਥਾਪਤ ਕੀਤੀ ਹੈ। ਅਰਦਾਸ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਸੰਤ ਬਾਬਾ ਕਸ਼ਮੀਰ ਸਿੰਘ ਨੇ ਬਟਨ ਦਬਾ ਕੇ ਇਸ ਕਰੇਨ ਦਾ ਉਦਘਾਟਨ ਕੀਤਾ। ਇਸ ਆਧੁਨਿਕ ਮਸ਼ੀਨਰੀ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਰਾਹੀਂ ਲਗਪਗ 150 ਫੁੱਟ ਦੀ ਉਚਾਈ ਤੱਕ ਉਸਾਰੀ ਲਈ ਲੋੜੀਂਦੀ ਭਾਰੀ ਸਮਗਰੀ ਤੇ ਹੋਰ ਸਾਮਾਨ ਆਸਾਨੀ ਨਾਲ ਪਹੁੰਚਾਇਆ ਜਾ ਸਕੇਗਾ। ਇਸ ਤੋਂ ਪਹਿਲਾਂ ਅਰਦਾਸ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦਾ ਲੈਂਟਰ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ, ਮੈਨੇਜਰ ਸਰਬਦਿਆਲ ਸਿੰਘ, ਵਧੀਕ ਮੈਨੇਜਰ ਐਡ. ਹਰਦੇਵ ਸਿੰਘ ਤੇ ਸੰਦੀਪ ਸਿੰਘ ਕਲੋਤਾ, ਭਾਈ ਸਰਬਜੀਤ ਸਿੰਘ ਤੇ ਭਾਈ ਗੁਰਮੀਤ ਸਿੰਘ, ਨਿਗਰਾਨ ਸਰਬਜੀਤ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ ਅਤੇ ਸੁਖਬੀਰ ਸਿੰਘ, ਖ਼ਜ਼ਾਨਚੀ ਦਵਿੰਦਰ ਸਿੰਘ, ਇੰਚਾਰਜ ਭੁਪਿੰਦਰ ਸਿੰਘ ਕਲਮਾ, ਬਾਬਾ ਕਾਲਾ ਸਿੰਘ, ਬਾਬਾ ਰਤਨ ਸਿੰਘ, ਜੇ. ਈ. ਬਲਜਿੰਦਰ ਸਿੰਘ, ਜੁਗਰਾਜ ਸਿੰਘ, ਮੈਨੇਜਰ ਤੇਜਿੰਦਰ ਸਿੰਘ ਤੇ ਗੁਰਜਿੰਦਰ ਸਿੰਘ ਅਤੇ ਇੰਜ: ਇੰਦਰਜੀਤ ਸਿੰਘ ਨੇ ਕੰਕਰੀਟ ਦੇ ਬਾਲਟੇ ਪਾ ਕੇ ਲੈਂਟਰ ਦੀ ਆਰੰਭਤਾ ਕੀਤੀ