21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਧਮਾਣਾਂ ਸਕੂਲ ਦੇ ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਨੂਰਪੁਰ ਬੇਦੀ, 21 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ. ਸ.

Ad Position 21
No active advertisement
ਅਜੀਤ ਡੈਸਕ 22-11-2026
ਨੂਰਪੁਰ ਬੇਦੀ, 21 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ. ਸ. ਸ. ਸ. ਸਕੂਲ ਧਮਾਣਾਂ ਦੇ ਮਿਡਲ ਵਿੰਗ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਟੂਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਅਜੂਬਾ ਸ੍ਰੀ ਅਨੰਦਪੁਰ ਸਾਹਿਬ, ਕਿਲ੍ਹਾ ਅਨੰਦਗੜ ਸਾਹਿਬ ਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਲਈ ਅਨੰਦਪੁਰ ਸਾਹਿਬ ਵਿਖੇ ਲਿਜਾਇਆ, ਜਿਸ ਵਿਚ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਕੂਲ ਪ੍ਰਿੰਸੀਪਲ ਜਗਤਾਰ ਸਿੰਘ ਲੈਹੜੀਆਂ ਦੀ ਯੋਗ ਅਗਵਾਈ ਹੇਠ ਮਾਸਟਰ ਹਰਪ੍ਰੀਤ ਸਿੰਘ, ਮਾਸਟਰ ਪਵਿੱਤਰ ਸਿੰਘ, ਮੈਡਮ ਪਰਮਜੀਤ ਕੌਰ, ਮੈਡਮ ਨੀਰੂ ਬਾਲਾ ਇਸ ਟੂਰ ਵਿਚ 100 ਦੇ ਕਰੀਬ ਵਿਦਿਆਰਥੀਆਂ ਨੂੰ ਦੋ ਬੱਸਾਂ ਰਾਹੀਂ ਲੈਂਦੇ ਗਏ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡਾ. ਵਿਨੋਦ ਚੰਦਨ ਨੇ ਦੱਸਿਆ ਕਿ ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਅਜੂਬੇ ਦੀ ਡਿਜੀਟਲ ਲਾਇਬਰੇਰੀ ਦਾ ਵੀ ਵਿਜ਼ਟ ਕਰਵਾਇਆ। ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਤੇ ਵਿਰਾਸਤ ਏ ਖ਼ਾਲਸਾ ਵਿਖੇ ਜਾ ਕੇ ਵਿਦਿਆਰਥੀਆਂ ਨੇ ਆਪਣੇ ਇਤਿਹਾਸ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਪਹਿਲਾ ਪ੍ਰਿੰਸੀਪਲ ਜਗਤਾਰ ਸਿੰਘ ਲੈਹੜੀਆਂ ਨੇ ਹਰੀ ਝੰਡੀ ਦੇ ਕੇ ਇਸ ਟੂਰ ਨੂੰ ਰਵਾਨਾ ਕੀਤਾ ਤੇ ਆਖਿਆ ਕਿ ਭਵਿੱਖ ’ਚ ਵੀ ਅਜਿਹੇ ਟੂਰ ਵਿਭਾਗ ਅਨੁਸਾਰ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਲਈ ਲਗਾਏ ਜਾਂਦੇ ਰਹਿਣਗੇ। ਇਸ ਮੌਕੇ ਸਮੁੱਚਾ ਸਟਾਫ਼ ਵੀ ਮੌਜੂਦ ਰਿਹਾ।
Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਦੇ ਖਿਡਾਰੀ ਨੇ ਅਥਲੈਟਿਕਸ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਉਸਾਰੀ ਅਧੀਨ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾ...
Ad Position 24