ਬੇਲਾ ਕਾਲਜ ਦੇ ਖਿਡਾਰੀ ਨੇ ਅਥਲੈਟਿਕਸ ’ਚ ਮਾਰੀਆਂ ਮੱਲਾਂ
ਬੇਲਾ, 21 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਸਾਲਾਨਾ ਅਥਲੈਟਿਕਸ ਮੀਟ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਲਵਪ੍ਰੀਤ ਸਿੰਘ ਨੇ ਪੁਰਸ਼ਾਂ ਦੇ ਹਾਈ ਜੰਪ ਮੁਕਾਬਲੇ ਵਿਚ ਸੋਨੇ ਦਾ ਤਗਮਾ ਤੇ ਲੰਬੀ ਛਾਲ ਮੁਕਾਬਲੇ ਵਿਚ ਕਾਂਸੀ ਦਾ ਤਗ਼ਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਬੇਲਾ, 21 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਸਾਲਾਨਾ ਅਥਲੈਟਿਕਸ ਮੀਟ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਲਵਪ੍ਰੀਤ ਸਿੰਘ ਨੇ ਪੁਰਸ਼ਾਂ ਦੇ ਹਾਈ ਜੰਪ ਮੁਕਾਬਲੇ ਵਿਚ ਸੋਨੇ ਦਾ ਤਗਮਾ ਤੇ ਲੰਬੀ ਛਾਲ ਮੁਕਾਬਲੇ ਵਿਚ ਕਾਂਸੀ ਦਾ ਤਗ਼ਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ ਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ, ਮੈਂਬਰ ਗੁਰਮੇਲ ਸਿੰਘ, ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ. ਸੈਲੇਸ਼ ਸ਼ਰਮਾ ਨੇ ਉਚੇਚੇ ਤੌਰ ’ਤੇ ਪੁੱਜ ਕੇ ਲਵਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ। ਉਨ੍ਹਾਂ ਲਵਪ੍ਰੀਤ ਸਿੰਘ ਨੂੰ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਤੇ ਨਿਰੰਤਰ ਅਭਿਆਸ ਲਈ ਸ਼ਾਬਾਸ਼ ਦਿੱਤੀ। ਇਸ ਮਾਨਮੱਤੀ ਪ੍ਰਾਪਤੀ ’ਤੇ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਲਵਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਸਰੀਰਕ ਸਿੱਖਿਆ ਵਿਭਾਗ ਦੀ ਅਗਵਾਈ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਭਾਗ ਲੈਣ ਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕਰਦੀਆਂ ਹਨ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਲੈਫ਼ਟੀਨੈਂਟ ਪ੍ਰਿਤਪਾਲ ਸਿੰਘ ਨੇ ਲਵਪ੍ਰੀਤ ਸਿੰਘ ਨੂੰ ਭਵਿੱਖ ਵਿਚ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੁੱਚਾ ਸਟਾਫ਼ ਹਾਜ਼ਰ ਸੀ।