21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿੱਦਿਅਕ ਮੁਕਾਬਲਿਆਂ ’ਚ ਦੁਲਚੀ ਮਾਜਰਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਦੇ ਕਰਵਾਏ ਵਿੱਦਿਅਕ ਤੇ ਸਹਿ-ਵਿਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੁਲਚੀ ਮਾਜਰਾ ਦੇ ਵਿਦਿਆਰਥੀਆਂ ਨੇ ਬਲਾਕ ਸਲੌਰਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ । ਸਕੂਲ ਅਧਿਆਪਕ ਹਰਮਨਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸੁੰਦਰ ਲਿਖਾਈ ਮੁਕਾਬਲੇ ਵਿਚ ਵਿਦਿਆਰਥਣ ਅਕਸ਼ਾਂ ਨੇ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਆਮ ਗਿਆਨ ਮੁਕਾਬਲੇ ਵਿਚ ਰਾਜਵੀਰ ਤੇ ਮੁਸਕਾਨ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ।

Ad Position 21
No active advertisement
ਅਜੀਤ ਡੈਸਕ 22-11-2026
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਦੇ ਕਰਵਾਏ ਵਿੱਦਿਅਕ ਤੇ ਸਹਿ-ਵਿਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੁਲਚੀ ਮਾਜਰਾ ਦੇ ਵਿਦਿਆਰਥੀਆਂ ਨੇ ਬਲਾਕ ਸਲੌਰਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ । ਸਕੂਲ ਅਧਿਆਪਕ ਹਰਮਨਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸੁੰਦਰ ਲਿਖਾਈ ਮੁਕਾਬਲੇ ਵਿਚ ਵਿਦਿਆਰਥਣ ਅਕਸ਼ਾਂ ਨੇ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਆਮ ਗਿਆਨ ਮੁਕਾਬਲੇ ਵਿਚ ਰਾਜਵੀਰ ਤੇ ਮੁਸਕਾਨ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ। ਹੈੱਡ ਟੀਚਰ ਸੁਖਦੀਪ ਕੌਰ ਨੇ ਦੱਸਿਆ ਕਿ ਜੇਤੂ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ। ਇਸ ਮੌਕੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਪੰਚ ਲਖਬੀਰ ਸਿੰਘ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਜਿੰਦਰ ਸਿੰਘ ਨੇ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਤੇ ਸਕੂਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਲਖਵਿੰਦਰ ਸਿੰਘ, ਗੁਰਪ੍ਰੀਤ ਕੌਰ, ਮੀਨਾ ਰਾਣੀ ਤੇ ਕੁਲਵੰਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਲੈੱਕਟੋਰਲ ਰੋਲ ਅਬਜ਼ਰਵਰ ਦੀ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ 27 ਨੂੰ ਅਗਲੀ ਖ਼ਬਰ ਬੇਲਾ ਕਾਲਜ ਦੇ ਖਿਡਾਰੀ ਨੇ ਅਥਲੈਟਿਕਸ ’ਚ ਮਾਰੀਆਂ ਮੱਲਾਂ
Ad Position 24