21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਚੰਡੀਗੜ੍ਹ ਦੀ ਸ਼ਰਾਬ ਲਿਆ ਰਹੇ ਟਰੱਕ ’ਚੋਂ 240 ਪੇਟੀਆਂ ਸ਼ਰਾਬ ਬਰਾਮਦ

ਜ਼ੀਰਕਪੁਰ, 21 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਮੈਕਡੀ ਚੌਕ ਨੇੜਿਓਂ ਚੰਡੀਗੜ੍ਹ ਵਿਚ ਵਿਕਣ ਵਾਲੀ ਸ਼ਰਾਬ ਨਾਲ ਭਰਿਆ ਇਕ ਟਰੱਕ ਕਾਬੂ ਕੀਤਾ ਹੈ। ਪੁਲਿਸ ਨੇ ਟਰੱਕ ਵਿਚੋਂ 240 ਪੇਟੀਆਂ ਸ਼ਰਾਬ ਬਰਾਮਦ ਕਰ ਕੇ ਚਾਲਕ ਪੰਕਜ ਕੁਮਾਰ ਵਾਸੀ ਪਿੰਡ ਹੀਰਣ ਛੱਪਰ ਜ਼ਿਲ੍ਹਾ ਯਮੁਨਾਨਗਰ ਖ਼ਿਲਾਫ਼ ਆਬਕਾਰੀ ਐਕਟ ਦੀਆਂ ਧਾਰਾਵਾਂ 61 ਅਤੇ 78 (2) ਤਹਿਤ ਮਾਮਲਾ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਜ਼ੀਰਕਪੁਰ, 21 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਮੈਕਡੀ ਚੌਕ ਨੇੜਿਓਂ ਚੰਡੀਗੜ੍ਹ ਵਿਚ ਵਿਕਣ ਵਾਲੀ ਸ਼ਰਾਬ ਨਾਲ ਭਰਿਆ ਇਕ ਟਰੱਕ ਕਾਬੂ ਕੀਤਾ ਹੈ। ਪੁਲਿਸ ਨੇ ਟਰੱਕ ਵਿਚੋਂ 240 ਪੇਟੀਆਂ ਸ਼ਰਾਬ ਬਰਾਮਦ ਕਰ ਕੇ ਚਾਲਕ ਪੰਕਜ ਕੁਮਾਰ ਵਾਸੀ ਪਿੰਡ ਹੀਰਣ ਛੱਪਰ ਜ਼ਿਲ੍ਹਾ ਯਮੁਨਾਨਗਰ ਖ਼ਿਲਾਫ਼ ਆਬਕਾਰੀ ਐਕਟ ਦੀਆਂ ਧਾਰਾਵਾਂ 61 ਅਤੇ 78 (2) ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਜ਼ੀਰਕਪੁਰ ਦੇ ਮੁਲਾਜ਼ਮ ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲਿਸ ਪਾਰਟੀ ਗਸ਼ਤ ’ਤੇ ਸੀ, ਤਾਂ ਸੂਚਨਾ ਮਿਲੀ ਕਿ ਇਕ ਵਿਅਕਤੀ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪੰਜਾਬ ਤੇ ਹਰਿਆਣਾ ਵਿਚ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ। ਸੂਚਨਾ ਦੇ ਆਧਾਰ ’ਤੇ ਮੈਕਡੀ ਚੌਕ ਵਿਖੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਹਰਿਆਣਾ ਨੰਬਰ ਦੇ ਚਿੱਟੇ ਅਸ਼ੋਕਾ ਲੇਲੈਂਡ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ, ਤਾਂ ਉਸ ਵਿਚੋਂ ਜਨਤ ਸੰਤਰਾ ਦੀਆਂ 150 ਪੇਟੀਆਂ, ਰਾਇਲ ਜਨਰਲ ਦੀਆਂ 34 ਪੇਟੀਆਂ ਤੇ ਟੈਂਗੋ ਸੰਤਰਾ ਦੀਆਂ 56 ਪੇਟੀਆਂ ਬਰਾਮਦ ਹੋਈਆਂ। ਸਾਰੀਆਂ ਪੇਟੀਆਂ ਵਿਚ ਸ਼ਰਾਬ ਦੇ ਪਊਏ ਭਰੇ ਹੋਏ ਸਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਮੁੰਡੇ ਤੇ ਕੁੜੀਆਂ ਦੀਆਂ ਟੀਮਾਂ 70ਵੀਂ ਰਾਸ਼ਟਰੀ ਸਕੂਲ ਖੇਡਾਂ ਦੇ ਫਾਈਨਲ ’ਚ ਪਹੁੰਚੀਆਂ ਅਗਲੀ ਖ਼ਬਰ ਇਲੈੱਕਟੋਰਲ ਰੋਲ ਅਬਜ਼ਰਵਰ ਦੀ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ 27 ਨੂੰ
Ad Position 24