21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਲਡੀ ਨੇ ਦੁਕਾਨਦਾਰਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਾਜਰੀ, 21 ਨਵੰਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰਦੇ ਹੋਏ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਰਮਿੰਦਰ ਸਿੰਘ ਗੋਲਡੀ ਨੇ ਸਥਾਨਕ ਕਸਬਾ ਬਲਾਕ ਮਾਜਰੀ ਵਿਖੇ ਪਹੁੰਚ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਾਲ ਹੀ ਸਬ-ਤਹਿਸੀਲ ਮਾਜਰੀ ਸਥਿਤ ਫ਼ਰਦ ਕੇਂਦਰ, ਸੁਵਿਧਾ ਕੇਂਦਰ ਤੇ ਪਟਵਾਰਖਾਨੇ ‘ਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੌਕੇ ‘ਤੇ ਹਾਜ਼ਰ ਪਤਵੰਤਿਆਂ ਤੋਂ ਜਾਣਕਾਰੀ ਇਕੱਤਰ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਮਾਜਰੀ, 21 ਨਵੰਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰਦੇ ਹੋਏ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਰਮਿੰਦਰ ਸਿੰਘ ਗੋਲਡੀ ਨੇ ਸਥਾਨਕ ਕਸਬਾ ਬਲਾਕ ਮਾਜਰੀ ਵਿਖੇ ਪਹੁੰਚ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਾਲ ਹੀ ਸਬ-ਤਹਿਸੀਲ ਮਾਜਰੀ ਸਥਿਤ ਫ਼ਰਦ ਕੇਂਦਰ, ਸੁਵਿਧਾ ਕੇਂਦਰ ਤੇ ਪਟਵਾਰਖਾਨੇ ‘ਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੌਕੇ ‘ਤੇ ਹਾਜ਼ਰ ਪਤਵੰਤਿਆਂ ਤੋਂ ਜਾਣਕਾਰੀ ਇਕੱਤਰ ਕੀਤੀ। ਇਸ ‘ਤੇ ਗੋਲਡੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ। ਇਸੇ ਦੌਰਾਨ ਗੱਲਬਾਤ ਕਰਦਿਆਂ ਗੋਲਡੀ ਨੇ ਕਿਹਾ ਕਿ ਡੋਰ ਟੂ ਡੋਰ ਮੁਹਿੰਮ ਤਹਿਤ ਦੁਕਾਨਦਾਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਹੱਕ ‘ਚ ਭੁਗਤਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਮੌਕੇ ਕੁਸ਼ਲਪਾਲ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਕਰਾਲੀ, ਜਗਜੀਤ ਸਿੰਘ ਜੱਗੀ ਕਾਦੀਮਾਜਰਾ, ਸਤਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਸ਼ਰਨ ਸਿੰਘ, ਗੁਰਪ੍ਰੀਤ ਸਿੰਘ, ਅਸਲਮ ਖਾਨ ਤੇ ਸਾਹਿਲ ਮਹਿਤਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿੰਨ ਸਾਲ ਪਹਿਲਾਂ ਐਸ . ਡੀ . ਐਮ . ਨੇ ਦਿੱਤੇ ਸਨ ਹੁਕਮ , ਅੱਜ ਤੱਕ ਨਹੀਂ ਬਣੀ ਕੋਈ ਠੋਸ ਵਿਵਸਥਾ ਅਗਲੀ ਖ਼ਬਰ ਤਹਿਸੀਲ ਕੰਪਲੈਕਸ ਦੀ ਪਾਰਕਿੰਗ ਸਮੱਸਿਆ ਦਾ ਜਲਦ ਨਿਕਲੇਗਾ ਹੱਲ-ਡਾ. ਆਹਲੂਵਾਲੀਆ
Ad Position 24