22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰਵਿਦਾਸ ਮੰਦਰ ਡੂੰਘਾ ਸ਼ਹਿਰ ਭਨਾਮ ਵਿਖੇ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ ਸਾਬਕਾ ਸਪੀਕਰ ਰਾਣਾ ਕੇ . ਪੀ . ਸਿੰਘ ਨੇ ਕੀਤੀ ਵਿਸ਼ੇਸ਼ ਸ਼ਿਰਕਤ

ਸੁਖਸਾਲ, 22 ਨਵੰਬਰ (ਧਰਮ ਪਾਲ)-ਰਵਿਦਾਸ ਮੰਦਰ ਡੂੰਘਾ ਸ਼ਹਿਰ ਭਨਾਮ ਵਿਖੇ ਸੰਤ ਵਿਜੇ ਦਾਸ ਦੀ ਅਗਵਾਈ ਹੇਠ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ। ਧਾਰਮਿਕ ਸਮਾਗਮ ’ਚ ਇਲਾਕੇ ਦੀਆਂ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਗੁਰੂ ਰਵਿਦਾਸ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਰਵਿਦਾਸ ਮੰਦਰ ਭਨਾਮ ਵਿਖੇ ਸਾਲਾਨਾ ਸਮਾਗਮ ਦੌਰਾਨ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਤੇ ਹਾਜ਼ਰ ਹੋਰ। ਤਸਵੀਰ : ਚੌਧਰੀ ਧਰਮ ਪਾਲ 23-11-2026
ਸੁਖਸਾਲ, 22 ਨਵੰਬਰ (ਧਰਮ ਪਾਲ)-ਰਵਿਦਾਸ ਮੰਦਰ ਡੂੰਘਾ ਸ਼ਹਿਰ ਭਨਾਮ ਵਿਖੇ ਸੰਤ ਵਿਜੇ ਦਾਸ ਦੀ ਅਗਵਾਈ ਹੇਠ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ। ਧਾਰਮਿਕ ਸਮਾਗਮ ’ਚ ਇਲਾਕੇ ਦੀਆਂ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਗੁਰੂ ਰਵਿਦਾਸ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਤ ਵਿਜੇ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਸਮਾਗਮ ਵਿਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਗੁਰੂ ਜੀ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਸਮਾਜ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੱਤਾ। ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਵਿਚੋਂ ਊਚ-ਨੀਚ, ਜਾਤ-ਪਾਤ ਤੇ ਭੇਦਭਾਵ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ ਅਤੇ ਸਮੁੱਚੀ ਮਨੁੱਖਤਾ ਨੂੰ ਇਕ ਸਮਾਨ ਸਮਝਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਦੀ ਹੋਰ ਵੀ ਵਧੇਰੇ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਵੀ ਆਪਣੇ ਧਾਰਮਿਕ ਤੇ ਸਮਾਜਿਕ ਵਿਰਸੇ ਬਾਰੇ ਜਾਣੂ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਸੰਤ ਵਿਜੇ ਦਾਸ ਦੀ ਅਗਵਾਈ ਹੇਠ ਸਮਾਗਮ ’ਚ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਲਗਵਾਈ। ਸਮਾਗਮ ਦੌਰਾਨ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਇਲਾਕੇ ਦੇ ਕਾਂਗਰਸੀ ਆਗੂ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣਾਵੀ ਸਿਆਸਤ ਤੋਂ ਡਾ. ਪਰਮਿੰਦਰ ਸ਼ਰਮਾ ਨੇ ਲਿਆ ਸੰਨਿਆਸ, ਭਾਜਪਾ ਦੀ ਸਿਆਸੀ ਸਰਗਰਮੀ ਨੂੰ ਹਲਕੇ ’ਚ ਦੇਣਗੇ ਨਵੀਂ ਦਿਸ਼ਾ ਅਗਲੀ ਖ਼ਬਰ ਐੱਮ. ਯੂ. ਐੱਨ. ’ਚ ਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜਿੱਤੀ ਸਪੈਸ਼ਲ ਮੈਂਸ਼ਨ ਟਰਾਫ਼ੀ
Ad Position 24