ਚੋਣਾਵੀ ਸਿਆਸਤ ਤੋਂ ਡਾ. ਪਰਮਿੰਦਰ ਸ਼ਰਮਾ ਨੇ ਲਿਆ ਸੰਨਿਆਸ, ਭਾਜਪਾ ਦੀ ਸਿਆਸੀ ਸਰਗਰਮੀ ਨੂੰ ਹਲਕੇ ’ਚ ਦੇਣਗੇ ਨਵੀਂ ਦਿਸ਼ਾ
ਨੰਗਲ, 22 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਭਾਜਪਾ ਦੀ ਸਿਆਸੀ ਸਰਗਰਮੀ ਦਰਮਿਆਨ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਯੋਜਨਾ ਕਮੇਟੀ ਰੂਪਨਗਰ ਦੇ ਸਾਬਕਾ ਚੇਅਰਮੈਨ ਡਾ. ਪਰਮਿੰਦਰ ਸ਼ਰਮਾ ਨੇ ਚੋਣਾਵੀ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਿਆਂ ਹਲਕੇ ਦੀ ਸਿਆਸਤ ’ ਚ ਨਵਾਂ ਸੰਕੇਤ ਦਿੱਤਾ ਹੈ।
ਡ
ਡਾ. ਪਰਮਿੰਦਰ ਸ਼ਰਮਾ
23-11-2026
ਨੰਗਲ, 22 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਭਾਜਪਾ ਦੀ ਸਿਆਸੀ ਸਰਗਰਮੀ ਦਰਮਿਆਨ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਯੋਜਨਾ ਕਮੇਟੀ ਰੂਪਨਗਰ ਦੇ ਸਾਬਕਾ ਚੇਅਰਮੈਨ ਡਾ. ਪਰਮਿੰਦਰ ਸ਼ਰਮਾ ਨੇ ਚੋਣਾਵੀ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਿਆਂ ਹਲਕੇ ਦੀ ਸਿਆਸਤ ’ ਚ ਨਵਾਂ ਸੰਕੇਤ ਦਿੱਤਾ ਹੈ। ਸਾਲ 2017 ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਟਿਕਟ ’ਤੇ ਚੋਣ ਲੜ ਚੁੱਕੇ ਡਾ. ਸ਼ਰਮਾ ਹੁਣ ਚੋਣ ਮੈਦਾਨ ਤੋਂ ਪਿੱਛੇ ਹਟ ਕੇ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣਗੇ। ਅੱਜ ਫ਼ੋਨ ’ਤੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਡਾ. ਪਰਮਿੰਦਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਇੱਛਾ ਅਨੁਸਾਰ ਵਿਧਾਨ ਸਭਾ ਚੋਣਾਂ ਲੜਨ ਤੋਂ ਕਿਨਾਰਾ ਕਰਨ ਦਾ ਫ਼ੈਸਲਾ ਕੀਤਾ ਹੈ। ਹੁਣ ਉਹ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨਾਲ ਮਿਲ ਕੇ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਡਾ. ਸੁਭਾਸ਼ ਸ਼ਰਮਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਭਾਜਪਾ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਉਹ ਆਪਣੇ ਸਾਥੀਆਂ ਸਮੇਤ ਪੂਰੀ ਤਾਕਤ ਲਗਾਉਣਗੇ ਅਤੇ ਪਾਰਟੀ ਦੇ ਉਮੀਦਵਾਰ ਦੀ ਜਿੱਤ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਡਾ. ਸ਼ਰਮਾ ਨੇ ਕਿਹਾ ਕਿ ਉਹ ਪਿਛਲੇ ਕਈ ਦਹਾਕਿਆਂ ਤੋਂ ਭਾਜਪਾ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਹਾਈਕਮਾਨ ਦੇ ਹਰ ਹੁਕਮ ਨੂੰ ਸਾਥੀਆਂ ਸਮੇਤ ਸਿਰ ਮੱਥੇ ਪ੍ਰਵਾਨ ਕਰਦਿਆਂ ਇਲਾਕੇ ਵਿਚ ਪਾਰਟੀ ਦੀ ਤਰੱਕੀ ਲਈ ਯਤਨਸ਼ੀਲ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਪਾਰਟੀ ਦੀ ਬਿਹਤਰੀ ਅਤੇ ਲੋਕ ਸੇਵਾ ਲਈ ਉਨ੍ਹਾਂ ਦੀ ਸਰਗਰਮੀ ਜਾਰੀ ਰਹੇਗੀ।