22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜ਼ਿਲ੍ਹਾ ਪੱਧਰੀ ਜੂਨੀਅਰ ਵਰਗ ਦੀ ਸਾਇੰਸ ਪ੍ਰਦਰਸ਼ਨੀ ਵਿਚ ਰਾਏਪੁਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਨੂਰਪੁਰ ਬੇਦੀ, 22 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਕਰਵਾਈ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਦੇ ਜੂਨੀਅਰ ਵਰਗ ਵਿਚ ਸਰਕਾਰੀ ਹਾਈ ਸਕੂਲ ਰਾਏਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਛੇ ਥੀਮਾਂ ’ਚੋਂ ਦੋ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਇਨਾਮੀ ਰਾਸ਼ੀ ਪ੍ਰਾਪਤ ਕੀਤੀ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਰਾਏਪੁਰ ਸਕੂਲ ਦੇ ਵਿਦਿਆਰਥੀ ਹੁਣ ਸਟੇਟ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਜ਼ਿਲ੍ਹਾ ਰੂਪਨਗਰ ਦੀ ਨੁਮਾਇੰਦਗੀ ਕਰਨਗੇ।

Ad Position 21
No active advertisement
ਸਕੂਲ ਰਾਏਪੁਰ ਦੇ ਜੇਤੂ ਬੱਚੇ ਸਾਇੰਸ ਅਧਿਆਪਕ ਜਗਜੀਤ ਸਿੰਘ ਨਾਲ। ਤਸਵੀਰ : ਰਾਜੇਸ਼ ਚੌਧਰੀ 23-11-2026
ਨੂਰਪੁਰ ਬੇਦੀ, 22 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਕਰਵਾਈ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਦੇ ਜੂਨੀਅਰ ਵਰਗ ਵਿਚ ਸਰਕਾਰੀ ਹਾਈ ਸਕੂਲ ਰਾਏਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਛੇ ਥੀਮਾਂ ’ਚੋਂ ਦੋ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਇਨਾਮੀ ਰਾਸ਼ੀ ਪ੍ਰਾਪਤ ਕੀਤੀ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਰਾਏਪੁਰ ਸਕੂਲ ਦੇ ਵਿਦਿਆਰਥੀ ਹੁਣ ਸਟੇਟ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਜ਼ਿਲ੍ਹਾ ਰੂਪਨਗਰ ਦੀ ਨੁਮਾਇੰਦਗੀ ਕਰਨਗੇ। ਰਾਏਪੁਰ ਸਕੂਲ ਦੇ ਵਿਦਿਆਰਥੀਆਂ ਨੇ ਤਖਤਗੜ੍ਹ ਬਲਾਕ ਵਿਚੋਂ ਚਾਰ ਥੀਮਾਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਵਿਚ ਆਪਣੀ ਜਗ੍ਹਾ ਬਣਾਈ। ਜ਼ਿਲ੍ਹਾ ਪੱਧਰ ’ਤੇ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਥੀਮਾਂ ਵਿਚ ਪਹਿਲਾ ਅਤੇ ਦੋ ਥੀਮਾਂ ਵਿਚ ਤੀਜਾ ਸਥਾਨ ਹਾਸਿਲ ਕੀਤਾ। ਪੇਂਡੂ ਤਬਦੀਲੀ ਲਈ ਵਿਗਿਆਨ ਥੀਮ ਵਿਚ ਸੁਖਮਨਪ੍ਰੀਤ ਕੌਰ ਅਤੇ ਆਕ੍ਰਿਤੀ, ਸਿਹਤ ਅਤੇ ਸਫ਼ਾਈ ਥੀਮ ਵਿਚ ਸਾਹਿਬ ਪ੍ਰੀਤ ਕੌਰ ਅਤੇ ਅਵਨੀਤ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਨਕਲੀ ਬੁੱਧੀ ਥੀਮ ਵਿਚ ਭਾਵੇਸ਼ ਕੁਮਾਰ ਅਤੇ ਸੁਖਮਨਾ ਸਿੰਘ, ਆਫ਼ਤ ਪ੍ਰਬੰਧਨ ਥੀਮ ਵਿਚ ਅਕਸਰ ਠਾਕੁਰ ਅਤੇ ਅਨੰਨਿਆ ਠਾਕੁਰ ਨੇ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਹਾਸਿਲ ਕਰਕੇ ਟਰਾਫ਼ੀ ਪ੍ਰਾਪਤ ਕੀਤੀ। ਸਕੂਲ ਮੁਖੀ ਏਕਤਾ ਭਾਰਦਵਾਜ ਨੇ ਵਿਦਿਆਰਥੀਆਂ ਅਤੇ ਸਾਇੰਸ ਅਧਿਆਪਕ ਜਗਜੀਤ ਸਿੰਘ ਨੂੰ ਵਧਾਈ ਦਿੰਦਿਆਂ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਰਾਏਪੁਰ ਸਕੂਲ ਦੇ ਜੂਨੀਅਰ ਵਰਗ ਦੇ ਇਹ ਹੋਣਹਾਰ ਵਿਦਿਆਰਥੀ ਹੁਣ ਸਟੇਟ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਜ਼ਿਲ੍ਹਾ ਰੂਪਨਗਰ ਦੀ ਨੁਮਾਇੰਦਗੀ ਕਰਨਗੇ। ਅਧਿਆਪਕਾ ਸੀਮਾ ਦੇਵੀ, ਕੁਲਦੀਪ ਸਿੰਘ ਗਿੱਲ, ਮਨਮੋਹਨ ਸਿੰਘ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਕੌਰ, ਮੈਡਮ ਰਮਨ ਤੇ ਸੁਖਦੇਵ ਸਿੰਘ ਨੇ ਵੀ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਗਰੋੜ ਦੀਆਂ ਸੰਗਤਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਚੋਣਾਵੀ ਸਿਆਸਤ ਤੋਂ ਡਾ. ਪਰਮਿੰਦਰ ਸ਼ਰਮਾ ਨੇ ਲਿਆ ਸੰਨਿਆਸ, ਭਾਜਪਾ ਦੀ ਸਿਆਸੀ ਸਰਗਰਮੀ ਨੂੰ ਹਲਕੇ ’ਚ ਦੇਣਗੇ ਨਵੀਂ ਦਿਸ਼ਾ
Ad Position 24