22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨੂਰਪੁਰ ਬੇਦੀ ਬਲਾਕ ਦੀਆਂ ਸਖ਼ੀਆਂ ਨਾਲ ਵਿਧਾਇਕ ਦਿਨੇਸ਼ ਚੱਢਾ ਤੇ ਨਿਸ਼ਾ ਚੱਢਾ ਨੇ ਕੀਤੀ ਵਿਸ਼ੇਸ਼ ਮੀਟਿੰਗ

ਨੂਰਪੁਰ ਬੇਦੀ, 22 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਉਨ੍ਹਾਂ ਦੀ ਪਤਨੀ ਨਿਸ਼ਾ ਚੱਢਾ ਵਲੋਂ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਦੀਆਂ ਸਖ਼ੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਮਹਿਲਾਵਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਵੱਖ-ਵੱਖ ਪਿੰਡਾਂ ਦੀਆਂ ਸਖ਼ੀਆਂ ਨਾਲ ਮੀਟਿੰਗ ਕਰਦੇ ਹੋਏ ਵਿਧਾਇਕ ਦਿਨੇਸ਼ ਚੱਢਾ ਤੇ ਉਨ੍ਹਾਂ ਦੀ ਪਤਨੀ ਨਿਸ਼ਾ ਚੱਢਾ। ਤਸਵੀਰ : ਰਾਜੇਸ਼ ਚੌਧਰੀ 23-11-2026
ਨੂਰਪੁਰ ਬੇਦੀ, 22 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਉਨ੍ਹਾਂ ਦੀ ਪਤਨੀ ਨਿਸ਼ਾ ਚੱਢਾ ਵਲੋਂ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਦੀਆਂ ਸਖ਼ੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਮਹਿਲਾਵਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਪਿੰਡ ਪੱਧਰ ’ਤੇ ਮਹਿਲਾਵਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ, ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਤੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਰਿਹਾ। ਇਸ ਮੌਕੇ ਵੱਖ-ਵੱਖ ਬਲਾਕਾਂ ਦੀਆਂ ਪ੍ਰਧਾਨਾਂ ਦੀ ਅਗਵਾਈ ਹੇਠ ਪਿੰਡਾਂ ਦੀਆਂ ਸਖ਼ੀਆਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਬੀ-5 ਬਲਾਕ ਦੀ ਪ੍ਰਧਾਨ ਬਲਵਿੰਦਰ ਕੌਰ ਬੱਸੀ ਦੀ ਅਗਵਾਈ ਹੇਠ ਸਸਕੋਰ, ਲਖਣੋ, ਚਹਿੜਮਜਾਰਾ, ਬੜਵਾ, ਮੀਰਪੁਰ, ਖੇੜੀ, ਚਨੌਲੀ, ਭਟੋਲੀ, ਸੇਖ਼ਪੁਰ, ਬਸੀ, ਸ਼ਾਹਪੁਰ ਬੇਲਾ, ਲਾਲਪੁਰ, ਔਲਖ, ਅਸਾਲਤਪੁਰ ਅਤੇ ਲੈਹੜੀਆਂ ਪਿੰਡ, ਬੀ-11 ਬਲਾਕ ਦੀ ਪ੍ਰਧਾਨ ਸੋਨੂੰ ਸਰਾਂਏ ਦੀ ਅਗਵਾਈ ਹੇਠ ਅਸਮਾਨਪੁਰ, ਸੰਦੋਆ, ਮੁੰਨੇ, ਰਾਏਪੁਰ, ਤਖਤਗੜ੍ਹ, ਢਾਹਾਂ, ਘੜੀਸਪੁਰ, ਟੱਪਰੀਆਂ, ਬੈਂਸ, ਭਾਓਵਾਲ ਅਤੇ ਸਰਾਂ ਪਿੰਡ, ਬੀ-13 ਬਲਾਕ ਦੀ ਪ੍ਰਧਾਨ ਨੀਲ ਕਮਲ ਦੀ ਅਗਵਾਈ ਹੇਠ ਸਾਖਪੁਰ, ਝਾਂਗੜੀਆਂ, ਸੈਦਪੁਰ, ਬੇਈਂਹਾਰਾ, ਸੰਗਤਪੁਰ, ਥਾਣਾ, ਪਚਰੰਡਾ, ਫੂਕਾਪੁਰ, ਬਾੜੀਆਂ ਅਤੇ ਝੱਜ ਪਿੰਡ ਜਦਕਿ ਬੀ-14 ਬਲਾਕ ਦੀ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਨੂਰਪੁਰ ਖ਼ੁਰਦ, ਕਰਤਾਰਪੁਰ, ਬੂੰਗੜੀ, ਭੋਲੇਵਾਲ, ਜਤੌਲੀ, ਚੰਦਪੁਰ ਅਸਮਾਨੀ, ਬਸਾਲੀ, ਬਰਾਰੀ, ਬਾਸ ਕੋਲਾਪੁਰ, ਬਾਲੇਵਾਲ, ਟਿੱਬਾ ਨੰਗਲ, ਝਾਂਡੀਆਂ ਕਲਾਂ ਅਤੇ ਝਾਂਡੀਆਂ ਖ਼ੁਰਦ ਦੀਆਂ ਸਖ਼ੀਆਂ ਨੇ ਮੀਟਿੰਗ ਵਿਚ ਆਪਣੀ ਸ਼ਮੂਲੀਅਤ ਕੀਤੀ। ਵਿਧਾਇਕ ਦਿਨੇਸ਼ ਚੱਢਾ ਤੇ ਉਨ੍ਹਾਂ ਦੀ ਧਰਮ ਪਤਨੀ ਨਿਸ਼ਾ ਚੱਢਾ ਨੇ ਸਾਂਝੇ ਤੌਰ ’ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮਹਿਲਾਵਾਂ ਕਿਸੇ ਵੀ ਸਮਾਜ ਦੀ ਤਰੱਕੀ ਤੇ ਖ਼ੁਸ਼ਹਾਲੀ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ। ਪਿੰਡਾਂ ਦੇ ਸਰਬਪੱਖੀ ਵਿਕਾਸ, ਸਮਾਜਿਕ ਜਾਗਰੂਕਤਾ ਤੇ ਲੋਕ ਭਲਾਈ ਦੇ ਕਾਰਜਾਂ ਨੂੰ ਸਫਲ ਬਣਾਉਣ ਵਿਚ ਮਹਿਲਾਵਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਮੀਟਿੰਗਾਂ ਤੱਕ ਸੀਮਤ ਰਹਿਣਾ ਨਹੀਂ, ਸਗੋਂ ਪਿੰਡਾਂ ਦੀਆਂ ਮਹਿਲਾਵਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੇ ਵਿਚਾਰਾਂ, ਸੁਝਾਵਾਂ ਤੇ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਨੂੰ ਬਣਦਾ ਮਹੱਤਵ ਦੇਣਾ ਹੈ।
Ad Position 22
No active advertisement
ਪਿਛਲੀ ਖ਼ਬਰ ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ’ ਚ ਸਜਾਇਆ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ ਚ ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਫ਼ਤਹ... ਅਗਲੀ ਖ਼ਬਰ ਨਗਰ ਕੌਂਸਲਾਂ ’ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਰਿਪੋਰਟ ਜਨਤਕ ਕਰਨ ਕੈਬਨਿਟ ਮੰਤਰੀ ਬੈਂਸ-ਭਾਜਪਾ
Ad Position 24