22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁੰਡਾਗਰਦੀ ਵਿਰੁੱਧ ਇਕਜੁੱਟ ਹੋਈਆਂ ਜਥੇਬੰਦੀਆਂ ਨੇ ਮੋੜਾ ਟੋਲ ਪਲਾਜ਼ਾ ਅੱਧਾ ਘੰਟਾ ਕਰਵਾਇਆ ਮੁਫ਼ਤ

ਕੀਰਤਪੁਰ ਸਾਹਿਬ, 22 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਮਨਾਲੀ ਕੌਮੀ ਮਾਰਗ ’ਤੇ ਸਥਿਤ ਮੋੜਾ ਟੋਲ ਪਲਾਜ਼ਾ ਵਿਖੇ ਰਾਹਗੀਰਾਂ ਨਾਲ ਕਥਿਤ ਬਦਤਮੀਜ਼ੀ ਤੇ ਹਿਮਾਚਲ ਟੈਕਸੀ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਰਤਨ ਸ਼ਰਮਾ ਨਾਲ ਹੋਈ ਬਦਸਲੂਕੀ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਕੱਠੇ ਹੋ ਕੇ ਕਰੀਬ ਅੱਧਾ ਘੰਟਾ ਟੋਲ ਪਲਾਜ਼ਾ ਫ਼੍ਰੀ ਕਰਵਾ ਦਿੱਤਾ। ਮਾਮਲਾ ਉਸ ਸਮੇਂ ਗੰਭੀਰ ਹੋ ਗਿਆ ਜਦੋਂ ਟੋਲ ਮੁਲਾਜ਼ਮ ਵਲੋਂ ਰਾਮ ਰਤਨ ਸ਼ਰਮਾ ਨਾਲ ਬਦਤਮੀਜ਼ੀ ਕਰਨ ਦੇ ਨਾਲ ਉਨ੍ਹਾਂ ਦੀ ਵੀਡੀਓ ਵੀ ਜਬਰੀ ਡਿਲੀਟ ਕਰ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 23-11-2026
ਕੀਰਤਪੁਰ ਸਾਹਿਬ, 22 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਮਨਾਲੀ ਕੌਮੀ ਮਾਰਗ ’ਤੇ ਸਥਿਤ ਮੋੜਾ ਟੋਲ ਪਲਾਜ਼ਾ ਵਿਖੇ ਰਾਹਗੀਰਾਂ ਨਾਲ ਕਥਿਤ ਬਦਤਮੀਜ਼ੀ ਤੇ ਹਿਮਾਚਲ ਟੈਕਸੀ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਰਤਨ ਸ਼ਰਮਾ ਨਾਲ ਹੋਈ ਬਦਸਲੂਕੀ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਕੱਠੇ ਹੋ ਕੇ ਕਰੀਬ ਅੱਧਾ ਘੰਟਾ ਟੋਲ ਪਲਾਜ਼ਾ ਫ਼੍ਰੀ ਕਰਵਾ ਦਿੱਤਾ। ਮਾਮਲਾ ਉਸ ਸਮੇਂ ਗੰਭੀਰ ਹੋ ਗਿਆ ਜਦੋਂ ਟੋਲ ਮੁਲਾਜ਼ਮ ਵਲੋਂ ਰਾਮ ਰਤਨ ਸ਼ਰਮਾ ਨਾਲ ਬਦਤਮੀਜ਼ੀ ਕਰਨ ਦੇ ਨਾਲ ਉਨ੍ਹਾਂ ਦੀ ਵੀਡੀਓ ਵੀ ਜਬਰੀ ਡਿਲੀਟ ਕਰ ਦਿੱਤੀ ਗਈ। ਇਸ ਦੀ ਜਾਣਕਾਰੀ ਮਿਲਦਿਆਂ ਹੀ ਨਿਹੰਗ ਸਿੰਘ ਜਥੇਬੰਦੀਆਂ ਦੇ ਬਾਬਾ ਅੱਛਰ ਸਿੰਘ, ਮਹਾਂਕਾਲ ਪੰਜਾਬ ਮੋਰਚਾ ਦੇ ਕਨਵੀਨਰ ਤੇ ਪੰਜਾਬ ਸਾਂਝੀਵਾਲਤਾ ਦਲ ਦੇ ਆਗੂ ਗੌਰਵ ਰਾਣਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮਪੁਰ ਦੇ ਮੀਤ ਪ੍ਰਧਾਨ ਕਰਨਵੀਰ ਸਿੰਘ, ਕਿਰਤੀ ਕਿਸਾਨ ਮੋਰਚਾ ਦੇ ਆਗੂ ਮੰਗਲ ਸਿੰਘ ਮਾਜਰਾ ਸੰਘਰਸ਼ ਕਮੇਟੀ ਦੇ ਗੁਰਦਿਆਲ ਸਿੰਘ, ਰੀਤੂ ਰਾਣੀ, ਸਤਨਾਮ ਕੌਰ ਅਤੇ ਕੀਰਤਪੁਰ ਸਾਹਿਬ ਤੇ ਨੂਰਪੁਰ ਬੇਦੀ ਦੀਆਂ ਟੈਕਸੀ ਯੂਨੀਅਨਾਂ ਦੇ ਆਗੂ ਮੌਕੇ ’ਤੇ ਪਹੁੰਚ ਗਏ। ਇਸ ਦੌਰਾਨ ਨੈਸ਼ਨਲ ਹਾਈਵੇ ਅਥਾਰਿਟੀ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਕੀਰਤਪੁਰ ਸਾਹਿਬ ਅਤੇ ਭਰਤਗੜ੍ਹ ਪੁਲਿਸ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਲੰਬੀ ਗੱਲਬਾਤ ਤੋਂ ਬਾਅਦ ਸੰਬੰਧਿਤ ਕਰਮਚਾਰੀ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਪਈ ਅਤੇ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲਿਆ। ਓਧਰ ਟੋਲ ਮੈਨੇਜਮੈਂਟ ਦੇ ਅਭਿਮਨਿਊ ਸ਼ਰਮਾ ਤੇ ਕੁਲਵੀਰ ਸਿੰਘ ਨੇ ਸੰਬੰਧਿਤ ਕਰਮਚਾਰੀ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ। ਇਸ ਮੌਕੇ ਗੌਰਵ ਰਾਣਾ, ਬਾਬਾ ਅੱਛਰ ਸਿੰਘ, ਕਰਨਵੀਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ’ਤੇ ਸਥਾਨਕ ਮੀਡੀਆ ਕਰਮੀਆਂ ਤੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਸ਼ਨਾਖ਼ਤ ਦੇ ਆਧਾਰ ’ਤੇ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਲੰਘਣ ਦਿੱਤਾ ਜਾਵੇ। ਇਸ ਤੋਂ ਇਲਾਵਾ ਸਥਾਨਕ ਟੈਕਸੀ ਯੂਨੀਅਨ ਨਾਲ ਚੱਲ ਰਹੇ ਮਸਲੇ ਦੇ ਹੱਲ ਲਈ ਮੰਗਲਵਾਰ ਨੂੰ ਮੀਟਿੰਗ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਏ. ਐਸ. ਆਈ. ਸੋਹਣ ਸਿੰਘ ਤੇ ਏ. ਐਸ. ਆਈ. ਸਰਤਾਜ ਸਿੰਘ ਪੁਲਿਸ ਪਾਰਟੀ ਸਮੇਤ ਮੌਜੂਦ ਰਹੇ। ਪੁਲਿਸ ਅਧਿਕਾਰੀਆਂ ਦੀ ਸੂਝ-ਬੂਝ ਨਾਲ ਵੱਡਾ ਟਕਰਾਅ ਟੱਲ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਮਿਲੇ ਜੁਗਰਾਜ ਸਿੰਘ ਬਿੱਲੂ
Ad Position 24