23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਨਗਰ ਕੀਰਤਨ ਸਜਾਇਆ

ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਗੁਰਦੁਆਰਾ ਸਾਹਿਬ ਸ਼ਹੀਦਾਂ ਸਿੰਘਾਂ ਪਿੰਡ ਜਿੰਦਵੜੀ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੇ ਵਿਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਦੇ ਵਿਚ ਸ਼ਾਮਿਲ ਹੋਈਆਂ। ਨਗਰ ਕੀਰਤਨ ਦਾ ਪਿੰਡ ਸੈਣੀ ਮਾਜਰਾ, ਖਾਨਪੁਰ, ਬਹਿਲੂ, ਢਾਹੇ, ਭਨੁਪਲੀ, ਨੰਗਲੀ ਆਦੀ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਜਾਏ ਗਏ ਨਗਰ ਕੀਰਤਨ ਦੀ ੀਤਸਵੀਰ। ਤਸਵੀਰ: ਸ਼ਿਵ ਕੁਮਾਰ ਕਾਲੀਆ 24-11-2026
ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਗੁਰਦੁਆਰਾ ਸਾਹਿਬ ਸ਼ਹੀਦਾਂ ਸਿੰਘਾਂ ਪਿੰਡ ਜਿੰਦਵੜੀ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੇ ਵਿਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਦੇ ਵਿਚ ਸ਼ਾਮਿਲ ਹੋਈਆਂ। ਨਗਰ ਕੀਰਤਨ ਦਾ ਪਿੰਡ ਸੈਣੀ ਮਾਜਰਾ, ਖਾਨਪੁਰ, ਬਹਿਲੂ, ਢਾਹੇ, ਭਨੁਪਲੀ, ਨੰਗਲੀ ਆਦੀ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਹਾਜ਼ਰ ਸੰਗਤਾਂ ਦੇ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਵਲੋਂ ਬੈਂਡ ਦੀ ਭੂਮਿਕਾ ਨਿਭਾਈ ਗਈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜਥੇਦਾਰ ਮੋਹਨ ਸਿੰਘ ਢਾਹੇ, ਸਮਾਜ ਸੇਵੀ ਸਰਪੰਚ ਸੁਖਦੇਵ ਸਿੰਘ ਖਾਨਪੁਰ, ਬਲਾਕ ਸੰਮਤੀ ਮੈਂਬਰ ਦਲਜੀਤ ਸਿੰਘ ਜਿੰਦਵੜੀ, ਜ਼ਿਲ੍ਹਾ ਜ਼ਿਲੇ੍ਹਦਾਰ ਦਿਲਬਾਗ ਸਿੰਘ, ਸਰਪੰਚ ਸੁਮਿਤ ਭਾਰਦਵਾਜ,ਸਰਪੰਚ ਰਿੰਕੂ ਸੈਣੀ ਮਾਜਰਾ, ਬਾਬਾ ਗੁਰਮੀਤ ਸਿੰਘ, ਭਾਗ ਸਿੰਘ, ਗੁਰਭਾਗ ਸਿੰਘ, ਬਾਬਾ ਜਗਤਾਰ ਸਿੰਘ ਸੂਰੇਵਾਲ, ਜਸਵਿੰਦਰ ਸਿੰਘ, ਕਰਨੈਲ ਸਿੰਘ ਸੈਣੀ, ਸੁਖਬੀਰ ਸਿੰਘ, ਮਹਿੰਦਰ ਸਿੰਘ,ਹਰਮਿੰਦਰ ਸਿੰਘ, ਅਜਮੇਰ ਸਿੰਘ, ਸਾਬਕਾ ਸਰਪੰਚ ਪ੍ਰਕਾਸ਼ ਸਿੰਘ, ਨੰਬਰਦਾਰ ਹਰਪ੍ਰੀਤ ਕੌਰ, ਗਿਆਨੀ ਅਜੈਬ ਸਿੰਘ, ਕਿਸ਼ਨ ਸਿੰਘ, ਜਗਦੀਪ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਕੀਤੀ ਗਈ। ਇਸ ਨਗਰ ਕੀਤੇ ਵਿਚ ਵਿਰਸਾ ਸੰਭਾਲ ਸੋਸਾਇਟੀ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਪੀਰ ਫਲਾਹੀ ਵਿਖੇ 13ਵਾਂ ਵਿਸ਼ਾਲ ਕੁਸ਼ਤੀ ਦੰਗਲ 26 ਨੂੰ 24 ਨੂੰ ਖੀਰੇ ਦੁੱਗੇ ਵੱਛਿਆਂ ਦੀਆਂ ਦੌੜਾਂ - ਪਹਿਲਾ... ਅਗਲੀ ਖ਼ਬਰ ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ ਟਰਾਂਸਪੋਰਟ ਸੁਸਾਇਟੀ ਦਾ ਵਿਵਾਦ ਭਖਿਆ, ਦੋਵੇਂ ਧਿਰਾਂ ਵਿਚਾਲੇ ਹੋਈ ਜ਼ਬਰਦਸ...
Ad Position 24