ਖ਼ਾਲਸਾ ਸਕੂਲ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ ਐਸ ਨਿੱਕੂਵਾਲ)-ਇਲਾਕੇ ਦੀ ਪੁਰਾਤਨ ਵਿੱਦਿਅਕ ਸੰਸਥਾ ਐਸ. ਜੀ.
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ ਐਸ ਨਿੱਕੂਵਾਲ)-ਇਲਾਕੇ ਦੀ ਪੁਰਾਤਨ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ।ਇਸ ਸਬੰਧੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਖੇ ਇੱਕ ਧਾਰਮਿਕ ਦੀਵਾਨ ਸਜਾਇਆ ਗਿਆ।ਉਨ੍ਹਾਂ ਦੱਸਿਆ ਕਿ ਸਾਰਿਆਂ ਤੋਂ ਪਹਿਲਾਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਉਪਰੰਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ, ਗੀਤ, ਸਾਖੀਆਂ, ਕਵੀਸ਼ਰੀ ਸ਼ਬਦ ਗਾਇਣ ਕੀਤਾ ਗਿਆ।ਇਸ ਮੌਕੇ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਅਤੇ ਪ੍ਰਿੰਸੀਪਲ ਵਾਲੀਆ ਵਲੋਂ ਵਿਦਿਆਰਥੀਆਂ ਦੇ ਨਾਲ ਗੁਰੂ ਸਾਹਿਬ ਦੇ ਜੀਵਨ ਸਬੰਧੀ ਸਾਂਝ ਪਾਈ ਗਈ ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਅੰਦਰ ਪੂਰੀ ਤਰ੍ਹਾਂ ਸਾਰਥਿਕ ਹਨ।ਇਸ ਲਈ ਉਨ੍ਹਾਂ ਤੇ ਅਮਲ ਕਰਦੇ ਹੋਏ ਲੋੜਵੰਦਾਂ ਦੀ ਮਦਦ ਲਈ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਓ।ਇਸ ਮੌਕੇ ਉੱਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।