23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡੀ . ਏ . ਵੀ . ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਰੂਪਨਗਰ, 23 ਨਵੰਬਰ (ਯਸ਼ਵੰਤ ਬੱਸੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੀ. ਏ.

Ad Position 21
No active advertisement
ਅਜੀਤ ਡੈਸਕ 24-11-2026
ਰੂਪਨਗਰ, 23 ਨਵੰਬਰ (ਯਸ਼ਵੰਤ ਬੱਸੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਨੌਵੀਂ ਜਮਾਤ ਦੀ ਵਿਦਿਆਰਥਣ ਹਰਮੀਤ ਕੌਰ ਤੇ ਭਗਵੰਤ ਕੌਰ ਵਲੋਂ ਸ਼ਬਦ ਗਾਇਣ ਨਾਲ ਕੀਤੀ ਗਈ ਉਪਰੰਤ ਨੌਵੀਂ ਦੀ ਵਿਦਿਆਰਥਣ ਨਵਨੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ ਨੂੰ ਸਾਰਿਆਂ ਨਾਲ ਸਾਂਝਾ ਕੀਤਾ ਨਮਨਪ੍ਰੀਤ ਕੌਰ ਅਤੇ ਸਿਮਰਪ੍ਰੀਤ ਕੌਰ ਵਲੋਂ ਗੁਰੂ ਨਾਨਕ ਦੇਵ ਜੀ ਸਬੰਧੀ ਧਾਰਮਿਕ ਗੀਤ ਭੈਣ ਨਾਨਕੀ ਦਾ ਵੀਰ ਗਾਇਆ ਗਿਆ ਪੰਜਾਬੀ ਅਧਿਆਪਕ ਪੁਰਸ਼ੋਤਮ ਸਿੰਘ ਨੇ ‘ਸਾਥੋਂ ਬਾਬਾ ਖੋਲ੍ਹਿਆ ਤੇਰਾ ਨਨਕਾਣਾ’ ਗੀਤ ਰਾਹੀਂ ਨਨਕਾਣਾ ਸਾਹਿਬ ਦੇ ਦਰਸ਼ਨਾਂ ਦੀ ਤਾਂਗ ਸਬੰਧੀ ਆਪਣਾ ਦਰਦ ਬਿਆਨ ਕੀਤਾ ਪੰਜਾਬੀ ਅਧਿਆਪਕਾ ਮਨਜੀਤ ਕੌਰ ਵਲੋਂ ਮੰਚ ਦਾ ਸੰਚਾਲਨ ਕੀਤਾ ਗਿਆ ਉੱਥੇ ਯਮਲੇ ਜੱਟ ਦੁਆਰਾ ਗਾਇਆ ਧਾਰਮਿਕ ਗੀਤ ਸਤਿਗੁਰੂ ਨਾਨਕ ਆਜਾ ਗਾ ਕੇ ਗੁਰੂ ਸਾਹਿਬਾਨ ਦੁਆਰਾ ਕੀਤੇ ਪਰ ਉਪਕਾਰਾਂ ਦੇ ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕੋ ਦੇ ਉਪਦੇਸ਼ ਤੋ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ- ਪਬਲਿਕ ਪ੍ਰਾਇਮਰੀ ਸਕੂਲ ਰੂਪਨਗਰ ਵਿਖੇ ਵੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ ਸਭ ਤੋਂ ਪਹਿਲਾਂ ਗੁਰਜੋਤ ਕੌਰ ਨਵਨੀਤ ਕੌਰ ਅਤੇ ਜਸਮੀਤ ਕੌਰ ਨੇ ਸ਼ਬਦ ਗਾਇਣ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਸ ਤੋਂ ਬਾਅਦ ਅਵਨੀ ਕੁਮਾਰੀ, ਯੁਕਤਾ ਖੁਸ਼ਵਾਹਾ ਅਤੇ ਮਹਿਕਪ੍ਰੀਤ ਕੌਰ ਨੇ ਗੁਰੂ ਸਾਹਿਬਾਨ ਦੇ ਸਬੰਧ ਵਿਚ ਕਵਿਤਾਵਾਂ ਬੋਲੀਆਂ ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਇਕਜੋਤ ਸਿੰਘ, ਇਕਨੂਰ ਕੌਰ ਅਤੇ ਤਨਵੀਰ ਕੌਰ ਨੇ ਭਾਗ ਲਿਆ। ਸਕੂਲ ਦੇ ਇੰਚਾਰਜ ਇਕਬਾਲ ਸਿੰਘ ਨੇ ਵਿਦਿਆਰਥੀਆਂ ਨੂੰ ਬੜੇ ਵਿਸਥਾਰ ਨਾਲ ਗੁਰੂ ਸਾਹਿਬ ਦੀ ਜੀਵਨ ਤੋਂ ਜਾਣੂ ਕਰਵਾਇਆ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਇਸ ਮੌਕੇ ਪਬਲਿਕ ਪ੍ਰਾਇਮਰੀ ਸਕੂਲ ਦਾ ਸਾਰਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਯੂਰੀਆ ਖਾਦ ਲੈਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹੈ ਕਿਸਾਨਾਂ ਨੂੰ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Ad Position 24