23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਿੰਡ ਸੋਲਖੀਆਂ ਵਿਖੇ ਰੂਪਨਗਰ ਪੁਲਿਸ ਵਲੋਂ ਕਾਸੋ ਅਭਿਆਨ, ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ ਅੱਜ ਪਿੰਡ ਸੋਲਖੀਆਂ ਵਿਖੇ ਕਾਸੋ ਅਭਿਆਨ ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ ਅਤੇ ਨਸ਼ਿਆਂ ਦੀ ਵਰਤੋਂ ਵਾਲੀਆਂ ਸੰਭਾਵਿਤ ਥਾਵਾਂ ਦੀ ਸਫ਼ਾਈ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 24-11-2026
ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ ਅੱਜ ਪਿੰਡ ਸੋਲਖੀਆਂ ਵਿਖੇ ਕਾਸੋ ਅਭਿਆਨ ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ ਅਤੇ ਨਸ਼ਿਆਂ ਦੀ ਵਰਤੋਂ ਵਾਲੀਆਂ ਸੰਭਾਵਿਤ ਥਾਵਾਂ ਦੀ ਸਫ਼ਾਈ ਕਰਵਾਈ ਗਈ। ਐਸਐਸਪੀ ਰੂਪਨਗਰ ਮਨਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਜਾਂ ਵਰਤੋਂ ਸਬੰਧੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਜਿਹੇ ਅਭਿਆਨ ਅੱਗੇ ਵੀ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਖਾਲੀ ਮਕਾਨਾਂ, ਝਾੜੀਆਂ ਅਤੇ ਹੋਰ ਸੁੰਨੀਆਂ ਥਾਵਾਂ, ਜਿੱਥੇ ਨਸ਼ਿਆਂ ਦੀ ਵਰਤੋਂ ਹੋਣ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ, ਨੂੰ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਵਰਤੋਂ ਸਬੰਧੀ ਕੋਈ ਵੀ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨਸ਼ਿਆਂ ਦੇ ਖਾਤਮੇ ਲਈ ਸਾਂਝੇ ਯਤਨ ਕੀਤੇ ਜਾ ਸਕਣ। ਇਸ ਮੌਕੇ ਐਸ.ਪੀ. ਹੈੱਡਕੁਆਰਟਰ ਹਰਸਿਮਰਤ ਸਿੰਘ ਸ਼ੇਤਰਾ, ਡੀ.ਐਸ.ਪੀ. ਦੀਪਇੰਦਰ ਸਿੰਘ , ਐਸ.ਐੱਚ.ਓ. ਸੰਨੀ ਖੰਨਾ ਸਮੇਤ ਪੁਲਿਸ ਵਿਭਾਗ ਦੇ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਸਕੂਲ ਸ੍ਰੀ ਚਮਕੌਰ ਸਾਹਿਬ ਵਲੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਤਿੰਨ ਦਿਨ ਤੋਂ ਲਾਪਤਾ ਨੌਜਵਾਨ ਦੀ ਸੰਘੋਲ ਦੇ ਟੋਭੇ ਚੋਂ ਮਿਲੀ ਲਾਸ਼
Ad Position 24