ਨੂੰਹੋਂ ਕਾਲੋਨੀ ਵਿਖੇ ਮਾਤਾ ਰਾਣੀ ਦਾ ਜਾਗਰਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ
ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)-ਨੂਹੋਂ ਕਲੋਨੀ ਵਿਖੇ ਮਾਤਾ ਰਾਣੀ ਦਾ ਜਾਗਰਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।
ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)-ਨੂਹੋਂ ਕਲੋਨੀ ਵਿਖੇ ਮਾਤਾ ਰਾਣੀ ਦਾ ਜਾਗਰਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਜਾਗਰਨ ਦੌਰਾਨ ਭਗਤੀ ਮਈ ਭੇਟਾਂ ਅਤੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਭਗਤੀ ਦੇ ਰੰਗ ਵਿਚ ਰੰਗਿਆ ਗਿਆ।ਇਸ ਧਾਰਮਿਕ ਸਮਾਗਮ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਮਾਤਾ ਰਾਣੀ ਦੇ ਦਰਬਾਰ ਵਿਚ ਹਾਜ਼ਰੀ ਲਗਵਾਈ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਅਤੇ ਸਮੂਹ ਪ੍ਰਬੰਧਕ ਕਮੇਟੀ ਨੂੰ ਧਾਰਮਿਕ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਅਮੀਰ ਸਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ਵਿਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਆਸਥਾ ਮਨੁੱਖ ਨੂੰ ਨੇਕੀ, ਸੇਵਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਸਮਾਗਮ ਦੌਰਾਨ ਸ਼ਰਧਾਲੂਆਂ ਲਈ ਪ੍ਰਸ਼ਾਦ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ।