ਨਵੇਂ ਆਏ ਬੀ.ਡੀ.ਪੀ.ਓ. ਦਾ ਸੰਮਤੀ ਮੈਂਬਰਾਂ ਕੀਤਾ ਭਰਵਾਂ ਸਵਾਗਤ
ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨਵੇਂ ਆਏ ਬੀ. ਡੀ.
ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨਵੇਂ ਆਏ ਬੀ.ਡੀ.ਪੀ.ਓ. ਰਾਜਵਿੰਦਰ ਕੌਰ ਦਾ ਬਲਾਕ ਸੰਮਤੀ ਮੈਂਬਰਾਂ ਵਲੋਂ ਚੇਅਰਮੈਨ ਗੁਰਦੀਪ ਸਿੰਘ ਗੜ੍ਹੀ ਅਤੇ ਸੰਮਤੀ ਮੈਂਬਰ ਜਸਵੀਰ ਸਿੰਘ ਸੈਦਪੁਰ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ ਅਤੇ ਸੰਮਤੀ ਮੈਂਬਰਾਂ ਵਲੋਂ ਬੀ ਡੀ ਪੀ ਓ ਨਾਲ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੇ ਚੱਲ ਰਹੇ ਵਿਕਾਸ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ 26 ਨਵੰਬਰ ਨੂੰ ਪੰਚਾਇਤਾਂ ਦੇ ਕਰਵਾਏ ਜਾਣ ਵਾਲੇ ਇੱਕ ਦਿਨਾਂ ਟਰੇਨਿੰਗ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸੰਮਤੀ ਮੈਂਬਰ ਮੋਹਣ ਲਾਲ ਸਮੇਤ ਸੰਮਤੀ ਮੈਂਬਰ, ਸਟਾਫ਼ ਮੈਂਬਰ ਵੀ ਹਾਜ਼ਰ ਸਨ।