23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-2, ਨਯਾ ਨੰਗਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ ਕਵਿਤਾ ਉਚਾਰਨ, ਗੁਰ-ਸਾਖੀ ਅਤੇ ਸ਼ੁੱਧ ਗੁਰਬਾਣੀ ਪਾਠ ਦੇ ਮੁਕਾਬਲੇ ਸ਼ਾਮਲ ਸਨ, ਜਿਨ੍ਹਾਂ ਵਿਚ ਲਗਭਗ 70 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 24-11-2026
ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-2, ਨਯਾ ਨੰਗਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ ਕਵਿਤਾ ਉਚਾਰਨ, ਗੁਰ-ਸਾਖੀ ਅਤੇ ਸ਼ੁੱਧ ਗੁਰਬਾਣੀ ਪਾਠ ਦੇ ਮੁਕਾਬਲੇ ਸ਼ਾਮਲ ਸਨ, ਜਿਨ੍ਹਾਂ ਵਿਚ ਲਗਭਗ 70 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਮਰ ਅਤੇ ਜਮਾਤ ਅਨੁਸਾਰ ਪੰਜ ਗਰੁੱਪ ਬਣਾਏ ਗਏ ਅਤੇ ਹਰੇਕ ਗਰੁੱਪ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ, ਜਦਕਿ ਬਾਕੀ ਭਾਗੀਦਾਰਾਂ ਨੂੰ ਵੀ ਉਤਸ਼ਾਹਿਤ ਕਰਨ ਲਈ ਇਨਾਮ ਵੰਡੇ ਗਏ। ਬੀ.ਬੀ.ਐਮ.ਬੀ. ਡੀ.ਏ.ਵੀ. ਪਬਲਿਕ ਸਕੂਲ, ਨੰਗਲ ਟਾਊਨਸ਼ਿਪ ਅਤੇ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ, ਭੱਲੜੀ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੀ ਜੱਜਮੈਂਟ ਕਵਿਤਾ ਉਚਾਰਨ ਲਈ ਬਲਵਿੰਦਰ ਸਿੰਘ, ਕੁਲਵਿੰਦਰ ਕੌਰ ਤੇ ਬਲਬੀਰ ਸਿੰਘ (ਐਨ.ਸੀ.ਸੀ.), ਗੁਰ-ਸਾਖੀ ਲਈ ਅਨੰਦਜੀਤ ਕੌਰ, ਗੁਰਪ੍ਰੀਤ ਸਿੰਘ ਤੇ ਜਗਪ੍ਰੀਤ ਸਿੰਘ ਬਠਿੰਡਾ ਅਤੇ ਗੁਰਬਾਣੀ ਪਾਠ ਲਈ ਭਾਈ ਵੀਰ ਦਵਿੰਦਰ ਸਿੰਘ, ਜਸਵਿੰਦਰ ਕੌਰ ਤੇ ਮਨਪ੍ਰੀਤ ਸਿੰਘ ਰਾਗ ਰਤਨ ਟੀ.ਵੀ. ਨੇ ਕੀਤੀ। ਉੱਘੇ ਕਾਰੋਬਾਰੀ ਸਿਮਰਨਜੀਤ ਸਿੰਘ (ਇੰਦਰ ਆਟੋ) ਨੇ ਵਿਸ਼ੇਸ਼ ਸ਼ਿਰਕਤ ਕਰਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ। ਸਟੇਜ ਸੰਚਾਲਨ ਜਸਕੀਰਤ ਸਿੰਘ ਨੇ ਕੀਤਾ। ਇਸ ਮੌਕੇ ਸਟੱਡੀ ਸਰਕਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਅਧਿਆਪਕਾਂ, ਮਾਪਿਆਂ ਅਤੇ ਹੋਰ ਸਹਿਯੋਗੀਆਂ ਨੇ ਹਾਜ਼ਰੀ ਭਰ ਕੇ ਸਮਾਗਮ ਨੂੰ ਸਫਲ ਬਣਾਇਆ।
Ad Position 22
No active advertisement
ਪਿਛਲੀ ਖ਼ਬਰ ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ..... ਅਗਲੀ ਖ਼ਬਰ ਜੰਗਲਾਤ ਵਿਭਾਗ ਵਿਚ ਵੱਡੇ ਪੱਧਰ ’ਤੇ ਵਰਕਰਾਂ ਨਾਲ ਹੋ ਰਹੀ ਹੈ ਬੇਇਨਸਾਫ਼ੀ: ਮੁਲਾਜ਼ਮ ਆਗੂ ਜਸਪਾਲ ਸਿੰਘ
Ad Position 24