23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ.....

ਕੀਰਤਪੁਰ ਸਾਹਿਬ, 23 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ ਟਰਾਂਸਪੋਰਟ ਸੋਸਾਇਟੀ ਨਾਲ ਸੰਬੰਧਿਤ ਟਰੱਕ ਆਪੇ੍ਰਟਰਾਂ ਦੇ ਬਣੇ ਦੋ ਧੜਿਆਂ ਵਿਚ ਵਿਵਾਦ ਵਧਦਾ ਹੀ ਜਾ ਰਿਹਾ ਹੈ। ਅੱਜ ਸੁਸਾਇਟੀ ਦੇ ਮੱਸੇਵਾਲ ਵਿਖੇ ਸਥਿਤ ਦਫ਼ਤਰ ਵਿਚ ਸਵੇਰ ਸਮੇਂ ਸੁਸਾਇਟੀ ਨਾਲ ਜੁੜੀਆਂ ਦੋ ਧਿਰਾਂ ਵਿਚਕਾਰ ਤਣਾਅ ਇਨ੍ਹਾਂ ਵੱਧ ਗਿਆ ਕਿ ਦੋਵੇਂ ਧਿਰਾਂ ਆਹਮੋ ਸਾਹਮਣੇ ਹੋ ਗਈਆਂ ਅਤੇ ਇਹਨਾਂ ਵਿਚ ਜੰਮ ਕੇ ਲੜਾਈ ਹੋਈ।

Ad Position 21
No active advertisement
ਅਜੀਤ ਡੈਸਕ 24-11-2026
ਕੀਰਤਪੁਰ ਸਾਹਿਬ, 23 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ ਟਰਾਂਸਪੋਰਟ ਸੋਸਾਇਟੀ ਨਾਲ ਸੰਬੰਧਿਤ ਟਰੱਕ ਆਪੇ੍ਰਟਰਾਂ ਦੇ ਬਣੇ ਦੋ ਧੜਿਆਂ ਵਿਚ ਵਿਵਾਦ ਵਧਦਾ ਹੀ ਜਾ ਰਿਹਾ ਹੈ। ਅੱਜ ਸੁਸਾਇਟੀ ਦੇ ਮੱਸੇਵਾਲ ਵਿਖੇ ਸਥਿਤ ਦਫ਼ਤਰ ਵਿਚ ਸਵੇਰ ਸਮੇਂ ਸੁਸਾਇਟੀ ਨਾਲ ਜੁੜੀਆਂ ਦੋ ਧਿਰਾਂ ਵਿਚਕਾਰ ਤਣਾਅ ਇਨ੍ਹਾਂ ਵੱਧ ਗਿਆ ਕਿ ਦੋਵੇਂ ਧਿਰਾਂ ਆਹਮੋ ਸਾਹਮਣੇ ਹੋ ਗਈਆਂ ਅਤੇ ਇਹਨਾਂ ਵਿਚ ਜੰਮ ਕੇ ਲੜਾਈ ਹੋਈ। ਝੜਪ ਦੌਰਾਨ ਦੋਵੇਂ ਧਿਰਾਂ ਵਲੋਂ ਇੱਕ-ਦੂਜੇ ’ਤੇ ਫਾਇਰਿੰਗ ਕਰਨ ਦੇ ਗੰਭੀਰ ਦੋਸ਼ ਵੀ ਲਗਾਏ ਜਾ ਰਹੇ ਹਨ। ਘਟਨਾ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਬਣ ਗਿਆ। ਦੋ ਧਿਰਾਂ ਵਿਚਕਾਰ ਹੋਏ ਲੜਾਈ ਝਗੜੇ ਵਿਚ 09 ਦੇ ਕਰੀਬ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ ਪਰ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਇਸ ਸਮੇਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਸੀ ਜਿਨ੍ਹਾਂ ਵਿਚੋਂ ਕੁੱਝ ਨੂੰ ਸਿਵਲ ਹਸਪਤਾਲ ਰੂਪਨਗਰ ਅਤੇ ਚੰਡੀਗੜ੍ਹ ਦੇ 32 ਸੈਕਟਰ ਸਥਿਤ ਹਸਪਤਾਲ ਨੂੰ ਰੈਫ਼ਰ ਕੀਤਾ ਗਿਆ ਹੈ। ਲੜਾਈ ਝਗੜੇ ਸਬੰਧੀ ਸੂਚਨਾ ਮਿਲਣਤੇਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਪਾਰਟੀ ਐਸ.ਐੱਚ.ਓ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਘਟਨਾ ਸਥਾਨ ’ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਵਿਚ ਕਰਕੇ ਮਾਮਲੇ ਦੀ ਜਾਂਚ ਪੜਤਾਲ ਵਿਚ ਜੁੱਟ ਗਈ ਹੈ। ਜ਼ਿਕਰਯੋਗ ਹੈ ਕਿ ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ ਟਰਾਂਸਪੋਰਟ ਸੋਸਾਇਟੀ ਦੇ ਮੈਂਬਰਾਂ ਦਾ ਕਾਰਜਕਾਲ ਸਮਾਪਤ ਹੋ ਚੁੱਕਾ ਹੈ ਅਤੇ ਇਸ ਦੇ ਨਵੇਂ ਮੈਂਬਰ ਚੁਣਨ ਲਈ ਮਤਦਾਨ ਹੋਣਾ ਹੈ, ਜਿਸ ਵਿਚ ਟਰੱਕ ਸੁਸਾਇਟੀ ਦੇ ਟਰੱਕ ਆਪੇ੍ਰਟਰਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕਰਕੇ ਨਵੇਂ ਮੈਂਬਰ ਚੁਣੇ ਜਾਣੇ ਹਨ ਅਤੇ ਉਨ੍ਹਾਂ ਮੈਂਬਰਾਂ ਵਲੋਂ ਹੀ ਅੱਗੇ ਆਪਣਾ ਇੱਕ ਪ੍ਰਧਾਨ ਚੁਣਿਆ ਜਾਣਾ ਹੈ। ਸਤੰਬਰ2026 ਮਹੀਨੇ ਦੇ ਆਖ਼ਰੀ ਹਫ਼ਤੇ ਸੁਸਾਇਟੀ ਦੇ ਮੈਂਬਰਾਂ ਦੀ ਚੋਣ ਕਰਵਾਉਣ ਲਈ ਸਹਿਕਾਰੀ ਸਭਾ ਦੇ ਅਧਿਕਾਰੀ ਮੱਸੇਵਾਲ ਵਿਖੇ ਪਹੁੰਚੇ ਸਨ ਪਰ ਟਰੱਕ ਸਾਹਿਬ ਟਰੱਕ ਆਪਆਪੇ੍ਰਟਰਾਂ ਦੇ ਦੋ ਧੜਿਆਂ ਵਿਚ ਟਕਰਾ ਵੱਧ ਗਿਆ ਜਿਸ ਕਾਰਨ ਟਰੱਕ ਸੁਸਾਇਟੀ ਦੇ ਮੈਂਬਰਾਂ ਦੀ ਚੋਣ ਨਹੀਂ ਸੀ ਹੋ ਸਕੀ। ਮੌਕੇ ਉੱਪਰ ਪੁੱਜੇ ਸਰਕਾਰੀ ਅਧਿਕਾਰੀ ਵਲੋਂ ਚੋਣਾਂ ਅੱਗੇ ਪਾ ਦਿੱਤੀਆਂ ਗਈਆਂ ਸਨ। ਇਸ ਬਾਰੇ ਜਦੋਂ ਥਾਣਾ ਕੀਰਤਪੁਰ ਸਾਹਿਬ ਦੇ ਐਸ.ਐੱਚ.ਓ ਇੰਸਪੈਕਟਰ ਸੁਨੀਲ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨਾਲ ਦੱਸਿਆ ਕਿ ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ ਟਰਾਂਸਪੋਰਟ ਸੋਸਾਇਟੀ ਦੇ ਪਿੰਡ ਮੱਸੇਵਾਲ ਵਿਖੇ ਸਥਿਤ ਦਫ਼ਤਰ ਵਿਚ ਸਵੇਰ ਸਮੇਂ ਟਰੱਕ ਆਪੇ੍ਰਟਰਾਂ ਦੀਆਂ ਦੋ ਧਿਰਾਂ ਵਿਚਕਾਰ ਲੜਾਈ ਝਗੜਾ ਹੋ ਗਿਆ ਸੀ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਮੈਂ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਤੇ ਪਹੁੰਚਿਆ ਅਤੇ ਸਥਿਤੀ ਨੂੰ ਕਾਬੂ ਵਿਚ ਕੀਤਾ। ਉਨ੍ਹਾਂ ਦੱਸਿਆ ਕਿ ਇਸ ਲੜਾਈ ਝਗੜੇ ਵਿਚ ਦੋਵੇਂ ਧਿਰਾਂ ਦੇ ਨੌਂ ਦੇ ਕਰੀਬ ਵਿਅਕਤੀ ਜ਼ਖਮੀ ਹੋਏ ਹਨ ਜਿਹੜੇ ਕਿ ਇਹ ਸਮੇਂ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ। ਫਾਇਰਿੰਗ ਹੋਣ ਸਬੰਧੀ ਪੁੱਛਣ ਤੇ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਮੌਕੇ ਉੱਪਰ ਗੋਲੀ ਦਾ ਇੱਕ ਖ਼ੋਲ ਬਰਾਮਦ ਹੋਇਆ ਹੈ। ਫਾਇਰਿੰਗ ਕਿਸ ਵਲੋਂ ਕੀਤੀ ਗਈ ਬਾਰੇ ਛਾਣਬੀਣ ਜਾਰੀ। ਅਸਲਾ ਬਰਾਮਦ ਹੋਣ ਬਾਰੇ ਪੁੱਛਣ ਤੇ ਉਨ੍ਹਾਂ ਦੱਸਿਆ ਕਿ ਫ਼ਿਲਹਾਲ ਪੁਲਿਸ ਨੂੰ ਕੋਈ ਅਸਲਾ ਬਰਾਮਦ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਅਜੇ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਅਕਤੀਆਂ ਦੀ ਡਾਕਟਰੀ ਰਿਪੋਰਟ ਐਮ.ਐਲ.ਆਰ. ਉਨ੍ਹਾਂ ਨੂੰ ਕਾਫ਼ੀ ਲੇਟ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪੁਲਿਸ ਅਧਿਕਾਰੀ ਜ਼ਖਮੀਆਂ ਦੇ ਬਿਆਨ ਲੈਣ ਲਈ ਭੇਜੇ ਗਏ ਹਨ। ਜ਼ਖਮੀਆਂ ਦੇ ਬਿਆਨ ਲੈਣ ਤੋਂ ਬਾਅਦ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਸਿੰਘ ਗਿੱਲ ਨੇ ਪੰਜਾਬ ਸਟੇਟ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਚ ਡਿਸਕਸ ਥਰੋ ’ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ
Ad Position 24