24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜ਼ਿਲ੍ਹੇ ਭਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰੂਪਨਗਰ, 24 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ, ਯਸ਼ਵੰਤ ਬੱਸੀ)– ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜ਼ਿਲੇ੍ ਭਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਗੁਰੂਘਰ ਸ੍ਰੀ ਸਿੰਘ ਸਭਾ, ਸ਼੍ਰੀ ਭੱਠਾ ਸਾਹਿਬ , ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਟਿੱਬੀ ਸਾਹਿਬ), ਗੁਰਦੁਆਰਾ ਕਾਲਗੀਧਰ ਕੰਨਿਆ ਪਾਠਸ਼ਾਲਾ, ਤੇ ਗਿਲਕੋ ਵੈਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ, ਸ਼ਬਦੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਪੇ੍ਰਰਨਾ ਦਿੱਤੀ।

Ad Position 21
No active advertisement
ਗੁਰਦੁਆਰਾ ਸ੍ਰੀ ਘਾਟ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਸਰਵਣ ਕਰਦੀਆਂ ਸੰਗਤਾਂ, ਹਾਜ਼ਰ ਪਤਵੰਤੇ। 25-11-2026
ਰੂਪਨਗਰ, 24 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ, ਯਸ਼ਵੰਤ ਬੱਸੀ)– ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜ਼ਿਲੇ੍ ਭਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਗੁਰੂਘਰ ਸ੍ਰੀ ਸਿੰਘ ਸਭਾ, ਸ਼੍ਰੀ ਭੱਠਾ ਸਾਹਿਬ , ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਟਿੱਬੀ ਸਾਹਿਬ), ਗੁਰਦੁਆਰਾ ਕਾਲਗੀਧਰ ਕੰਨਿਆ ਪਾਠਸ਼ਾਲਾ, ਤੇ ਗਿਲਕੋ ਵੈਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ, ਸ਼ਬਦੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਪੇ੍ਰਰਨਾ ਦਿੱਤੀ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਜੀ , ਚਰਨ ਸਿੰਘ ਭਾਟੀਆ , ਮਨਿੰਦਰਪਾਲ ਸਿੰਘ ਸਾਹਨੀ, ਦੱਸਿਆ ਕਿ ਸੰਗਤਾਂ ਦੇ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋ ਕੇ ਗੁਰੂਘਰ ਦੀਆ ਖੁੱਸਿਆ ਪ੍ਰਾਪਤ ਕੀਤੀਆਂ। ਇਸ ਮੌਕੇ ਭਾਈ ਅਮਨਦੀਪ ਸਿੰਘ ਜਫਰਵਾਲ ਅਤੇ ਭਾਈ ਰਜਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਪ੍ਰਦੀਪ ਸਿੰਘ, ਵਿਨੋਦ ਸਿੰਘ, ਭਾਈ ਕੁਲਜੀਤ ਸਿੰਘ ਹਜ਼ੂਰੀ ਕਥਾ ਵਾਚਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਢੀਂਗਰਾ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਮੱਕੜ, ਜਨਰਲ ਸਕੱਤਰ ਹਰਜੀਤ ਸਿੰਘ ਸੇਠੀ, ਐਡੀਟਰ ਅਮਰਜੀਤ ਸਿੰਘ ਨਾਰੰਗ, ਕੈਸ਼ੀਅਰ ਤੀਰਥ ਸਿੰਘ ਖ਼ਾਲਸਾ, ਸਹਾਇਕ ਕੈਸ਼ੀਅਰ ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ ਸੋਬਤੀ, ਇੰਦਰਜੀਤ ਸਿੰਘ, ਰਜਿੰਦਰ ਸਿੰਘ ਨਨੂਆ, ਜੋਗਿੰਦਰ ਸਿੰਘ ਚੇਅਰਮੈਨ, ਰਣਜੀਤ ਸਿੰਘ ਗਿੱਲ, ਜੇ.ਕੇ. ਜੱਗੀ, ਜਸਵੰਤ ਸਿੰਘ ਭਾਟੀਆ, ਤੇਜਿੰਦਰਪਾਲ ਸਿੰਘ ਭਾਟੀਆ, ਡਾ. ਅਜਮੇਰ ਸਿੰਘ ਗੁਰਦੁਆਰਾ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਹਜ਼ੂਰੀ ਰਾਗੀ ਭਾਈ ਰਣਬੀਰ ਸਿੰਘ ਭਾਈ ਇਛਪਾਲ ਸਿੰਘ ਕਸ਼ਮੀਰ ਵਾਲਿਆਂ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਡਾ. ਆਰ .ਐਸ .ਪਰਮਾਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਇਕਬਾਲ ਸਿੰਘ ਲਾਲਪੁਰਾ ਸੀਨੀਅਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਡਵੋਕੇਟ ਚਰਨਜੀਤ ਸਿੰਘ ਘਈ, ਸਰਬਜੀਤ ਸਿੰਘ ਸੈਣੀ ਸਾਬਕਾ ਐਮ .ਸੀ, ਸੁਰਿੰਦਰ ਸਿੰਘ ਅਮਰਦਾਸ ਸੇਵਾ ਸੁਸਾਇਟੀ, ਪਰਮਜੀਤ ਸਿੰਘ ਮਾਕੜ, ਮਨਜਿੰਦਰ ਸਿੰਘ ਧਨੋਆ ਸ਼ਾਮਲ ਸਨ। ਗੋਬਿੰਦ ਵੈਲੀ ਰੂਪਨਗਰ ਵਿਖੇ ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਪ੍ਰਗਟ ਸਿੰਘ ਜੀ ਕੁਰਾਲੀ ਵਾਲਿਆਂ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਉਨ੍ਹਾਂ ਨੇ ਆਪਣੀ ਸੁਰੀਲੀ ਅਤੇ ਵੈਰਾਗਮਈ ਆਵਾਜ਼ ਵਿਚ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਫ਼ਲਸਫ਼ੇ ਬਾਰੇ ਚਾਨਣਾ ਪਾ ਕੇ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਭਾਈ ਪ੍ਰਗਟ ਸਿੰਘ ਕੁਰਾਲੀ ਵਾਲਿਆਂ ਅਤੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਨੰਗਲ ਤੇ ਆਸ-ਪਾਸ ਦੇ ਇਲਾਕਿਆਂ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਨੰਗਲ, (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੰਗਲ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ, ਗੁਰਦੁਆਰਾ ਸ੍ਰੀ ਘਾਟ ਸਾਹਿਬ ਨੰਗਲ, ਗੁਰਦੁਆਰਾ ਸਿੰਘ ਸਭਾ ਸੈਕਟਰ-2 ਨਵਾਂ ਨੰਗਲ ਅਤੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਬਰਾਰੀ ਸਮੇਤ ਵੱਖ-ਵੱਖ ਗੁਰੂ ਘਰਾਂ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ, ਸੱਚ ਤੇ ਮਨੁੱਖਤਾ ਦੀ ਸੇਵਾ ਦੇ ਫ਼ਲਸਫ਼ੇ ਤੋਂ ਸੇਧ ਲੈਣ ਦਾ ਸੰਦੇਸ਼ ਦਿੱਤਾ ਗਿਆ। ਨੰਗਲ ਵਿਖੇ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਘਾਟ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਹੋਇਆ, ਜਿੱਥੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਸੰਜੇ ਸਾਹਨੀ ਅਤੇ ਇੰਪਰੂਵਮੈਂਟ ਟਰੱਸਟ ਨੰਗਲ ਦੇ ਸਾਬਕਾ ਚੇਅਰਮੈਨ ਰਾਕੇਸ਼ ਨਈਅਰ ਵੀ ਹਾਜ਼ਰ ਸਨ। ਡਾ. ਸ਼ਰਮਾ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਦਿਆਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਅਪਣਾਉਣ ਦਾ ਸੱਦਾ ਦਿੱਤਾ। ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਉਨ੍ਹਾਂ ਸਾਥੀਆਂ ਸਮੇਤ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਅਤੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ, ਐਸ.ਡੀ.ਓ. ਜਸਪਾਲ ਸਿੰਘ, ਬਲਵੀਰ ਸਿੰਘ ਸੈਣੀ, ਇੰਦਰ ਸਿੰਘ ਸੂਰੀ, ਜਰਨੈਲ ਸਿੰਘ ਸੰਧੂ, ਭਾਈ ਬਚਿੱਤਰ ਸਿੰਘ, ਤੇਜਾ ਸਿੰਘ, ਨਿੱਕੂ ਨੰਗਲ, ਡਾ. ਰਜਿੰਦਰ ਕੁਮਾਰ, ਰਜਿੰਦਰ ਹੰਸ, ਹਰਮਨਜੀਤ ਪ੍ਰਿੰਸ, ਸੰਜੀਵ ਸ਼ਰਮਾ, ਡਾ. ਅਸ਼ਵਨੀ ਗਿੱਲ, ਐਡਵੋਕੇਟ ਪਾਰਥ ਮਿੱਤਲ, ਮੁਕੇਸ਼ ਰਾਏ, ਕਮਲ ਘਈ, ਰਾਜੇਸ਼ ਸ਼ਰਮਾ, ਨਾਨਕ ਚੰਦ, ਟੀਟੂ, ਮੋਤੀ ਲਾਲ, ਪਰਮਿੰਦਰ ਸਿੰਘ ਸੈਣੀ, ਬਲਜੀਤ ਸਿੰਘ, ਗੁਰਨਾਮ ਸਿੰਘ, ਨਾਨਕ ਸਿੰਘ, ਭਾਈ ਬਿਕਰਮ ਸਿੰਘ, ਹਰਪਾਲ ਸਿੰਘ ਭਸੀਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 38 ਵਾਂ ਹਕੀਮ ਖ਼ੁਸ਼ਹਾਲ ਸਿੰਘ ਯਾਦਗਾਰੀ ਮੁਫ਼ਤ ਦਮਾ-ਨਜ਼ਲਾ ਕੈਂਪ ਅੱਜ ਅਗਲੀ ਖ਼ਬਰ ਰੋਟਰੀ ਕਲੱਬ ਮੋਰਿੰਡਾ ਨੇ ਲਗਾਈ ਮਿੱਠੇ ਦੁੱਧ ਦੀ ਛਬੀਲ
Ad Position 24