ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਭਰ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਪੁਰਖਾਲੀ, 24 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਅੱਜ ਇਲਾਕੇ ਭਰ ਵਿਚ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਤੋਂ ਹੀ ਗੁਰੂ ਘਰਾਂ ਵਿਚ ਸੰਗਤਾਂ ਦੀਆਂ ਭਾਰੀ ਰੌਣਕਾਂ ਦੇਖਣ ਨੂੰ ਮਿਲੀਆਂ ਅਤੇ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਗੁਰੂ ਘਰ ਮੱਥਾ ਟੇਕਿਆ।
ਪੁਰਖਾਲੀ, 24 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਅੱਜ ਇਲਾਕੇ ਭਰ ਵਿਚ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਤੋਂ ਹੀ ਗੁਰੂ ਘਰਾਂ ਵਿਚ ਸੰਗਤਾਂ ਦੀਆਂ ਭਾਰੀ ਰੌਣਕਾਂ ਦੇਖਣ ਨੂੰ ਮਿਲੀਆਂ ਅਤੇ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਗੁਰੂ ਘਰ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰੂ ਘਰਾਂ ਚ ਦੀਪਮਾਲਾ ਕਰਕੇ ਗੁਰੂ ਘਰਾਂ ਨੂੰ ਸਜਾਇਆ ਗਿਆ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਲਾਕੇ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਵਿਖੇ ਬੀਤੇ ਦਿਨਾਂ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਅੱਜ ਭੋਗ ਪਾਏ ਗਏ। ਇਸ ਉਪਰੰਤ ਸਜਾਏ ਗਏ ਵਿਸ਼ੇਸ਼ ਧਾਰਮਿਕ ਦੀਵਾਨਾ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਜਥਿਆਂ ਵਲੋਂ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਅਤੇ ਗੁਰ-ਇਤਿਹਾਸ ਸੁਣਾ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ’ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ’ਤੇ ਚੱਲਣ ਲਈ ਪ੍ਰੇਰਿਤ ਕੀਤਾ । ਗੁਰੂ ਘਰਾਂ ’ਚ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।