24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਐਨ.ਐਫ.ਐਲ. ਦੀ ਲੀਜ਼ ਦਾ ਮਸਲਾ ਸੁਲਝਣ ਦੀ ਬੱਝੀ ਆਸ

ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੀ ਐਨ. ਐਫ.

Ad Position 21
No active advertisement
ਨੋਇਡਾ ਵਿਖੇ ਐਨ.ਐਫ.ਐਲ. ਦੇ ਸੀਨੀਅਰ ਅਧਿਕਾਰੀਆਂ ਨਾਲ ਲੀਜ਼ ਮਸਲੇ ਸੰਬੰਧੀ ਮੀਟਿੰਗ ਵਾਰੇ ਜਾਣਕਾਰੀ ਦਿੰਦੇ ਹੋਏ ਡਾ. ਸੁਭਾਸ਼ ਸ਼ਰਮਾ ਅਤੇ ਦੁਕਾਨਦਾਰਾਂ ਦੇ ਨੁਮਾਇੰਦੇ। 25-11-2026
ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੀ ਐਨ.ਐਫ.ਐਲ. ਸੈਕਟਰ-2 ਮਾਰਕੀਟ ਦੇ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਲੀਜ਼ ਸਬੰਧੀ ਸਮੱਸਿਆ ਦੇ ਹੱਲ ਦੀ ਆਸ ਉਸ ਸਮੇਂ ਹੋਰ ਮਜ਼ਬੂਤ ਹੋ ਗਈ, ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਨੋਇਡਾ ਸਥਿਤ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਦੇ ਮੁੱਖ ਦਫ਼ਤਰ ਵਿਖੇ ਕੰਪਨੀ ਦੇ ਸੀਨੀਅਰ ਅਧਿਕਾਰੀਆਂ ਨਾਲ ਕਰੀਬ ਦੋ ਘੰਟੇ ਮੀਟਿੰਗ ਕਰਕੇ ਦੁਕਾਨਦਾਰਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ। ਇਸ ਮੌਕੇ ਸੈਕਟਰ-2 ਮਾਰਕੀਟ ਦੇ ਦੁਕਾਨਦਾਰਾਂ ਦੇ ਨੁਮਾਇੰਦੇ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਲੀਜ਼ ਦਾ ਇਹ ਮਸਲਾ ਲੰਬੇ ਸਮੇਂ ਤੋਂ ਦੁਕਾਨਦਾਰਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਸਿਰਫ਼ ਦੁਕਾਨਾਂ ਦੀ ਲੀਜ਼ ਦਾ ਮਾਮਲਾ ਨਹੀਂ, ਸਗੋਂ ਉਨ੍ਹਾਂ ਪਰਿਵਾਰਾਂ ਦੇ ਰੁਜ਼ਗਾਰ, ਕਾਰੋਬਾਰ ਅਤੇ ਭਵਿੱਖ ਨਾਲ ਵੀ ਜੁੜਿਆ ਹੋਇਆ ਹੈ, ਜੋ ਸਾਲਾਂ ਤੋਂ ਆਪਣੀ ਮਿਹਨਤ ਨਾਲ ਨੰਗਲ ਦੀ ਵਪਾਰਕ ਸਰਗਰਮੀ ਵਿਚ ਯੋਗਦਾਨ ਪਾ ਰਹੇ ਹਨ। ਮੀਟਿੰਗ ਦੌਰਾਨ ਡਾ. ਸ਼ਰਮਾ ਨੇ ਦੁਕਾਨਦਾਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਅਪੀਲ ਕਰਦਿਆਂ ਉਨ੍ਹਾਂ ਦੇ ਹਿਤਾਂ ਦੀ ਰਾਖੀ ਲਈ ਠੋਸ ਹੱਲ ਕੱਢਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਐਨ.ਐਫ.ਐਲ. ਦੇ ਅਧਿਕਾਰੀਆਂ ਨੇ ਸਾਰੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਮਸਲੇ ਦਾ ਜਲਦ ਸਕਾਰਾਤਮਿਕ ਹੱਲ ਕੱਢਣ ਦਾ ਭਰੋਸਾ ਦਿੱਤਾ। ਮੀਟਿੰਗ ਵਿਚ ਦੁਕਾਨਦਾਰਾਂ ਵਲੋਂ ਰਾਜੀਵ ਅਨੰਦ, ਸਰਵਣ ਗੌਤਮ, ਮਨੋਜ ਵੋਹਰਾ ਅਤੇ ਤੁਸ਼ਾਰ ਭਾਰਦਵਾਜ ਸ਼ਾਮਲ ਹੋਏ। ਡਾ. ਸ਼ਰਮਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਅਹਿਮ ਗੱਲਬਾਤ ਸੰਭਵ ਹੋ ਸਕੀ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਗੱਗੋਂ, ਗਧਰਾਮ ਪਿੰਡਾਂ ’ਚ ਡਰੋਨ ਰਾਹੀਂ ਮੈਪਿੰਗ ਕਰ ਰਹੀ ਟੀਮ ਕਿਸਾਨਾਂ ਨੇ ਘੇਰੀ ਅਗਲੀ ਖ਼ਬਰ ਕੀਰਤਪੁਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24