24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਕਾਸ਼ ਪੁਰਬ ਮੌਕੇ ਅਕਾਲੀ-ਭਾਜਪਾ ਗੱਠਜੋੜ ਪੰਜਾਬੀਆਂ ਦੀ ਸਿਆਸੀ ਇੱਛਾ ਨੂੰ ਸਨਮਾਨ ਦੇਣ ਵਾਲਾ ਇਤਿਹਾਸਕ ਫ਼ੈਸਲਾ-ਡਾ. ਸੁਭਾਸ਼ ਸ਼ਰਮਾ ਨੰਗਲ ਵਿਚ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਮਨਾਈ ਖ਼ੁਸ਼ੀ

ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਸਿਆਸੀ ਗੱਠਜੋੜ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨਾਂ ਦੀ ਚਰਚਾ ਛੇੜ ਦਿੱਤੀ ਹੈ। ਗੱਠਜੋੜ ਦੇ ਐਲਾਨ ਉਪਰੰਤ ਨੰਗਲ ਵਿਚ ਦੋਵਾਂ ਪਾਰਟੀਆਂ ਦੇ ਵਰਕਰਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ, ਜਦਕਿ ਆਗੂਆਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਇਸ ਸਿਆਸੀ ਮਿਲਾਪ ਦਾ ਸਵਾਗਤ ਕੀਤਾ।

Ad Position 21
No active advertisement
ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਉਪਰੰਤ ਨੰਗਲ ਵਿਖੇ ਡਾ. ਸੁਭਾਸ਼ ਸ਼ਰਮਾ ਦਾ ਮੂੰਹ ਮਿੱਠਾ ਕਰਵਾਉਂਦੇ ਜਥੇਦਾਰ ਗੁਰਦੀਪ ਸਿੰਘ ਬਾਵਾ ਅਤੇ ਹੋਰ ਆਗੂ। 25-11-2026
ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਸਿਆਸੀ ਗੱਠਜੋੜ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨਾਂ ਦੀ ਚਰਚਾ ਛੇੜ ਦਿੱਤੀ ਹੈ। ਗੱਠਜੋੜ ਦੇ ਐਲਾਨ ਉਪਰੰਤ ਨੰਗਲ ਵਿਚ ਦੋਵਾਂ ਪਾਰਟੀਆਂ ਦੇ ਵਰਕਰਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ, ਜਦਕਿ ਆਗੂਆਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਇਸ ਸਿਆਸੀ ਮਿਲਾਪ ਦਾ ਸਵਾਗਤ ਕੀਤਾ। ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਨੰਗਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਗੱਠਜੋੜ ਦਾ ਐਲਾਨ ਪੰਜਾਬੀਆਂ ਦੀ ਸਿਆਸੀ ਇੱਛਾ ਨੂੰ ਸਨਮਾਨ ਦੇਣ ਵਾਲਾ ਇਤਿਹਾਸਕ ਫ਼ੈਸਲਾ ਹੈ। ਡਾ. ਸ਼ਰਮਾ ਨੇ ਕਿਹਾ ਕਿ 1997 ਵਿਚ ਹੋਏ ਅਕਾਲੀ-ਭਾਜਪਾ ਗੱਠਜੋੜ ਨੇ ਪੰਜਾਬ ਨੂੰ ਸੰਕਟ ਵਿਚੋਂ ਕੱਢ ਕੇ ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਰਾਹ ’ਤੇ ਤੋਰਿਆ ਸੀ। ਅੱਜ ਮੁੜ ਹੋਇਆ ਗੱਠਜੋੜ ਉਸ ਇਤਿਹਾਸ ਨੂੰ ਦੁਹਰਾਉਂਦਿਆਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ, ਉਦਯੋਗ ਸਥਾਪਤ ਕਰਨ, ਰੁਜ਼ਗਾਰ ਵਧਾਉਣ ਅਤੇ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਪੰਜਾਬ ਦੇ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਸਾਂਝੀ ਚੋਣ ਮੁਹਿੰਮ ਅਤੇ ਪੰਜਾਬ ਲਈ ਸੰਕਲਪ ਪੱਤਰ ਵੀ ਆਉਣ ਵਾਲੇ ਦਿਨਾਂ ਵਿਚ ਸਾਹਮਣੇ ਆਉਣਗੇ। ਸੀਟਾਂ ਦੀ ਵੰਡ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਥਿਤੀ ਜਲਦ ਸਪਸ਼ਟ ਹੋਵੇਗੀ। ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਾਵਾ, ਠੇਕੇਦਾਰ ਹਰਮਨਜੀਤ ਸਿੰਘ ਪ੍ਰਿੰਸ, ਡਾ. ਰਜਿੰਦਰ ਕੁਮਾਰ, ਰਜਿੰਦਰ ਹੰਸ, ਜਸਪਾਲ ਸਿੰਘ, ਭਾਈ ਬਚਿੱਤਰ ਸਿੰਘ, ਡਾ. ਅਸ਼ਵਨੀ ਗਿੱਲ, ਡਾ. ਰਾਜੇਸ਼ ਸ਼ਰਮਾ, ਕਮਲ ਘਾਈ, ਸੰਜੀਵ ਸ਼ਰਮਾ ਪਟਵਾਰੀ, ਬਚਿੱਤਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਮੀਆਂਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਵਿੱਦਿਅਕ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਲਿਆ ਉਤਸ਼ਾਹ ਨਾਲ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ, ਬੰਦੀ ਸਿੰਘਾਂ ਦੀ ਰਿਹਾਈ ਤੇ ਕਿਸਾਨੀ ਦੇ ਮੁੱਦਿਆਂ ਤੇ ਭਾਜਪਾ ਦੀ ਕੇਂਦਰੀ...
Ad Position 24