26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਆਉਣਗੇ ਨੰਗਲ

ਨੰਗਲ, 25 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੀ ਧਰਤੀ ’ਤੇ ਅੱਜ 26 ਨਵੰਬਰ ਨੂੰ ਭਗਤੀ ਦੇ ਸੁਰਾਂ ਨਾਲ ਧਾਰਮਿਕ ਮਾਹੌਲ ਸਿਰਜਣ ਦੀਆਂ ਤਿਆਰੀਆਂ ਹਨ, ਜਿਸ ਦੇ ਨਾਲ ਸਿਆਸੀ ਹਾਜ਼ਰੀ ਵੀ ਇਸ ਸਮਾਗਮ ਨੂੰ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣਾ ਰਹੀ ਹੈ। ਪੰਜਾਬ ਸਰਕਾਰ ਵਲੋਂ ਅੱਜ ਵੀਰਵਾਰ ਸ਼ਾਮ 5 ਵਜੇ ਐਨ.

Ad Position 21
No active advertisement
ਅਜੀਤ ਡੈਸਕ 26-11-2026
ਨੰਗਲ, 25 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੀ ਧਰਤੀ ’ਤੇ ਅੱਜ 26 ਨਵੰਬਰ ਨੂੰ ਭਗਤੀ ਦੇ ਸੁਰਾਂ ਨਾਲ ਧਾਰਮਿਕ ਮਾਹੌਲ ਸਿਰਜਣ ਦੀਆਂ ਤਿਆਰੀਆਂ ਹਨ, ਜਿਸ ਦੇ ਨਾਲ ਸਿਆਸੀ ਹਾਜ਼ਰੀ ਵੀ ਇਸ ਸਮਾਗਮ ਨੂੰ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣਾ ਰਹੀ ਹੈ। ਪੰਜਾਬ ਸਰਕਾਰ ਵਲੋਂ ਅੱਜ ਵੀਰਵਾਰ ਸ਼ਾਮ 5 ਵਜੇ ਐਨ.ਐਫ.ਐਲ. ਸਟੇਡੀਅਮ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਿਰਲੇਖ ਹੇਠ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸ਼ੀ ਆਪਣੀ ਸੁਰੀਲੀ ਆਵਾਜ਼ ਰਾਹੀਂ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨਗੇ।ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਮੂਲੀਅਤ ਵੀ ਤੈਅ ਦੱਸੀ ਗਈ ਹੈ। ਇਸ ਤਰ੍ਹਾਂ ਸ਼ਿਵ ਭਗਤੀ ਦੇ ਗੁਣਗਾਨ ਦੇ ਨਾਲ ਸੂਬਾਈ ਅਤੇ ਪਾਰਟੀ ਲੀਡਰਸ਼ਿਪ ਦੀ ਹਾਜ਼ਰੀ ਵੀ ਸਮਾਗਮ ਨੂੰ ਸਿਆਸੀ ਪੱਖੋਂ ਅਹਿਮ ਬਣਾ ਰਹੀ ਹੈ। ਬੈਂਸ ਨੇ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੀਆਂ ਮਾਤਾਵਾਂ, ਭੈਣਾਂ, ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਦੀ ਸਹੂਲਤ ਲਈ ਆਵਾਜਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਲੋੜਵੰਦ ਲੋਕ ਆਪਣੇ ਇਲਾਕੇ ਦੇ ਵੇਰਵੇ ਉਨ੍ਹਾਂ ਦੇ ਦਫ਼ਤਰ ਨਾਲ ਸਾਂਝੇ ਕਰਕੇ ਆਵਾਜਾਈ ਦੀ ਸਹੂਲਤ ਲੈ ਸਕਦੇ ਹਨ। ਇਸ ਤੋਂ ਇਲਾਵਾ ਸੰਗਤਾਂ ਲਈ ਲੰਗਰ ਅਤੇ ਭੰਡਾਰੇ ਦੇ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦਾ ਮਕਸਦ ਲੋਕਾਂ ਨੂੰ ਧਾਰਮਿਕ ਸ਼ਰਧਾ ਅਤੇ ਆਪਸੀ ਸਾਂਝ ਦੇ ਮੰਚ ’ਤੇ ਇਕੱਠਾ ਕਰਨਾ ਹੈ ਅਤੇ ਸਮੂਹ ਇਲਾਕਾ ਵਾਸੀ ਇਸ ਪਾਵਨ ਮੌਕੇ ਭਗਵਾਨ ਭੋਲੇਨਾਥ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨ। 25 ਆਰਪੀਆਰ09 ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਤਸਵੀਰ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਬੈਂਸ ਦੇ ਮਾ. ਮਹਿੰਦਰ ਸਿੰਘ ਗਿੱਲ ਨੇ ਸ਼ਾਟਪੁੱਟ ’ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਵਿਦਿਆਰਥੀਆਂ ਨੂੰ ਵੰਡੇ ਸਰਦੀਆਂ ਦੇ ਕੱਪੜੇ
Ad Position 24