ਪਿੰਡ ਬਾਹਮਣਮਾਜਰਾ ਵਿਖੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਚ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਬਾਹਮਣ ਮਾਜਰਾ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰਾਂ ਸਮੂਹ ਸੰਗਤਾਂ ਵਲੋਂ ਕਾਫ਼ੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸੇਵਾ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਚਾਹਲ ਨੇ ਦੱਸਿਆ ਕਿ ਸਭ ਤੋਂ ਪਹਿਲਾ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਪ
ਪਿੰਡ ਬਾਹਮਣ ਮਾਜਰਾ ਵਿਖੇ ਪ੍ਰਕਾਸ਼ ਪੁਰਬ ਮੌਕੇ ’ਤੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲਿਆਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਮੋਹਨ ਸਿੰਘ ਚਾਹਲ ਤੇ ਹੋਰ। ਤਸਵੀਰ: ਵਿੰਦਰਪਾਲ ਝਾਂਡੀਆਂ।
26-11-2026
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਬਾਹਮਣ ਮਾਜਰਾ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰਾਂ ਸਮੂਹ ਸੰਗਤਾਂ ਵਲੋਂ ਕਾਫ਼ੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸੇਵਾ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਚਾਹਲ ਨੇ ਦੱਸਿਆ ਕਿ ਸਭ ਤੋਂ ਪਹਿਲਾ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤੋਂ ਬਾਅਦ ਪ੍ਰਸਿੱਧ ਕੀਰਤਨੀ ਜਥਾ ਭਾਈ ਗੁਰਮੀਤ ਸਿੰਘ ਚਮਕੌਰ ਸਾਹਿਬ ਵਾਲਿਆਂ ਵਲੋਂ ਆਪਣੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲਿਆਂ ਸਮੇਤ ਚੰਗੇ ਨੰਬਰ ਪ੍ਰਾਪਤ ਕਰਕੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਪਿੰਡ ਦੇ ਵਸਨੀਕਾਂ ਨੂੰ ਸਨਮਾਨਿਤ ਕੀਤਾ। ਜਿਨ੍ਹਾਂ ਵਿਚ ਬੀਬੀ ਕੁਲਦੀਪ ਕੌਰ ਵਲੋਂ ਖੇਡਾਂ ਵਤਨ ਪੰਜਾਬ ਦੇ ਲੁਧਿਆਣਾ ਵਿਖੇ ਕਰਵਾਏ ਗਏ ਪੰਜਾਬ ਪੱਧਰੀ ਮੁਕਾਬਲਿਆਂ ਦੌਰਾਨ 40 ਤੋਂ 50 ਸਾਲ ਵਰਗ ਵਿਚ ਹਿੱਸਾ ਲੈਂਦੇ ਹੋਏ ਲੰਬੀ ਛਾਲ ਵਿਚ ਪੰਜਾਬ ਵਿਚੋਂ ਦੂਜਾ ਸਥਾਨ ਹਾਸਿਲ ਕਰਨ ਤੇ ਸੇਵਾ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਚਾਹਲ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਤਰਨਪ੍ਰੀਤ ਕੌਰ ਨੂੰ ਸਟਾਫ਼ ਨਰਸ ਵਜੋਂ ਸਰਕਾਰੀ ਨੌਕਰੀ ਮਿਲਣ, ਗੁਰਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਪੰਜਾਬ ਪੁਲਸ ਵਿਚ ਨੌਕਰੀ ਮਿਲਣ, ਅਰਸ਼ਪ੍ਰੀਤ ਸਿੰਘ ਨੂੰ ਫ਼ੌਜ ਵਿਚ ਚੁਣੇ ਜਾਣ, ਜਸਕੀਰਤ ਸਿੰਘ ਨੂੰ ਐਮ.ਬੀ.ਬੀ.ਐਸ ਵਿਚ ਦਾਖਲਾ ਮਿਲਣ, ਅਜੈਵੀਰ ਸਿੰਘ ਨੂੰ ਵੇਟ ਲਿਫ਼ਟਿੰਗ ਵਿਚ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਚਾਹਲ, ਪਰਮਜੀਤ ਸਿੰਘ ਚਾਹਲ, ਸਾਬਕਾ ਸਰਪੰਚ ਗੁਰਦੀਪ ਸਿੰਘ, ਧਨਪਤ ਰਾਏ ਧੰਨੂ, ਦਰਸ਼ਨ ਸਿੰਘ ਦਰਸ਼ੀ, ਨਰਿੰਦਰ ਸਿੰਘ ਚਾਹਲ, ਦਲਜੀਤ ਸਿੰਘ, ਕੁਲਦੀਪ ਸਿੰਘ, ਭਗਤ ਜਰਨੈਲ ਸਿੰਘ, ਭਗਤ ਮੇਹਰ ਸਿੰਘ ਆਦਿ ਹਾਜ਼ਰ ਸਨ।