ਰਾਜ ਪੱਧਰੀ ਖੇਡਾਂ ਦੇ ਬੀਚ ਵਾਲੀਬਾਲ ਵਿਚ ਭੱਕੂ ਮਾਜਰਾ ਸਕੂਲ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਸਰਕਾਰੀ ਹਾਈ ਸਕੂਲ ਕਟਾਹਰੀ ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਏ ਬੀਚ ਵਾਲੀਬਾਲ ਮੁਕਾਬਲਿਆਂ ਵਿਚ ਜ਼ਿਲ੍ਹਾ ਰੂਪਨਗਰ ਦੀ ਅੰਡਰ 19 ਸਾਲ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ 3 ਖਿਡਾਰੀਆਂ ਵਾਲੀ ਟੀਮ ਵਿਚ ਦੋ ਖਿਡਾਰੀ ਨਜ਼ਦੀਕੀ ਪਿੰਡ ਭੱਕੂਮਾਜਰਾ ਦੇ ਸ ਸ ਸ ਸਕੂਲ ਦੇ ਵਿਦਿਆਰਥੀ ਹਨ, ਤੇ ਇੱਕ ਸ੍ਰੀ ਚਮਕੌਰ ਸਾਹਿਬ ਦੇ ਪਿਪਸ ਦਾ ਵਿਦਿਆਰਥੀ ਹੈ।
ਬ
ਬੀਚ ਵਾਲੀਬਾਲ ਦੇ ਰਾਜ ਪੱਧਰ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਨ ਵਾਲੀ ਜ਼ਿਲ੍ਹਾ ਰੂਪਨਗਰ ਦੀ ਟੀਮ ਟਰਾਫ਼ੀ ਹਾਸਲ ਕਰਦੇ ਹੋਏ। ਤਸਵੀਰ: ਜਗਮੋਹਣ ਸਿੰਘ ਨਾਰੰਗ
26-11-2026
ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਸਰਕਾਰੀ ਹਾਈ ਸਕੂਲ ਕਟਾਹਰੀ ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਏ ਬੀਚ ਵਾਲੀਬਾਲ ਮੁਕਾਬਲਿਆਂ ਵਿਚ ਜ਼ਿਲ੍ਹਾ ਰੂਪਨਗਰ ਦੀ ਅੰਡਰ 19 ਸਾਲ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ 3 ਖਿਡਾਰੀਆਂ ਵਾਲੀ ਟੀਮ ਵਿਚ ਦੋ ਖਿਡਾਰੀ ਨਜ਼ਦੀਕੀ ਪਿੰਡ ਭੱਕੂਮਾਜਰਾ ਦੇ ਸ ਸ ਸ ਸਕੂਲ ਦੇ ਵਿਦਿਆਰਥੀ ਹਨ, ਤੇ ਇੱਕ ਸ੍ਰੀ ਚਮਕੌਰ ਸਾਹਿਬ ਦੇ ਪਿਪਸ ਦਾ ਵਿਦਿਆਰਥੀ ਹੈ। ਜਾਣਕਾਰੀ ਦਿੰਦਿਆਂ ਟੀਮ ਇੰਚਾਰਜ ਡੀ.ਪੀ.ਈ. ਹਰਪ੍ਰੀਤ ਸਿੰਘ ਰੱਕੜ ਨੇ ਦੱਸਿਆ ਕਿ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਅੰਡਰ 19 ਸਾਲ ਲੜਕਿਆਂ ਦੇ ਵਰਗ ਵਿਚ ਕੁੱਲ 14 ਜ਼ਿਲਿਆਂ ਦੀਆਂ ਟੀਮਾਂ ਨੇ ਭਾਗ ਲਿਆ, ਅੰਮ੍ਰਿਤਸਰ ਨਾਲ ਖੇਡੇ ਫਾਈਨਲ ਮੁਕਾਬਲੇ ਵਿਚ ਜ਼ਿਲ੍ਹਾ ਰੂਪਨਗਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਟੀਮ ਦੇ ਕੁੱਲ ਤਿੰਨ ਖਿਡਾਰੀਆਂ ਵਿਚੋਂ ਦੋ ਖਿਡਾਰੀ ਆਕਾਸ਼ਦੀਪ ਸਿੰਘ ਅਤੇ ਸੁਖਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂਮਾਜਰਾ ਦੇ ਵਿਦਿਆਰਥੀ ਹਨ ਅਤੇ ਤੀਜਾ ਖਿਡਾਰੀ ਗੁਰਸਿਮਰ ਸਿੰਘ ਰੱਕੜ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਦਾ ਵਿਦਿਆਰਥੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ ਬੀਐੱਨਓ ਪ੍ਰਿੰਸੀਪਲ ਰਜਿੰਦਰ ਸਿੰਘ ਅਤੇ ਪ੍ਰਿੰਸੀਪਲ ਜਗਤਾਰ ਸਿੰਘ ਨੇ ਇਸ ਪ੍ਰਾਪਤੀ ਲਈ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ। ਅੱਜ ਸਕੂਲ ਪੁੱਜਣ ਤੇ ਇਨ੍ਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਦਾ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਰਜਿੰਦਰ ਕੌਰ ਪਿੰਡ ਦੇ ਸਰਪੰਚ ਸ਼੍ਰੀਮਤੀ ਗੁਰਮੀਤ ਕੌਰ, ਸਾਬਕਾ ਸਰਪੰਚ ਅਤੇ ਉੱਘੇ ਕਿਸਾਨ ਗੁਰਦੀਪ ਸਿੰਘ ਰਾਜ਼ੀ ਅਤੇ ਸਮੂਹ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦੇ ਡੀ.ਡੀ.ਓ. ਪ੍ਰਿੰਸੀਪਲ ਸ਼੍ਰੀਮਤੀ ਗੁਰਸ਼ਰਨ ਕੌਰ, ਸਕੂਲ ਇੰਚਾਰਜ ਮੇਜਰ ਸਿੰਘ ਨੇ ਟੀਮ ਦੀ ਇਸ ਪ੍ਰਾਪਤੀ ਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੁਆਰਾ ਕੀਤੀ ਸਖ਼ਤ ਮਿਹਨਤ ਅਤੇ ਕੋਚ ਵਲੋਂ ਕੀਤੀ ਚੰਗੀ ਅਗਵਾਈ ਦੇ ਨਤੀਜੇ ਵਜੋਂ ਹੀ ਇਹ ਪ੍ਰਾਪਤੀ ਸੰਭਵ ਹੋ ਸਕੀ ਹੈ, ਉਨ੍ਹਾਂ ਅੱਗੇ ਹੋਣ ਵਾਲੀਆਂ ਨੈਸ਼ਨਲ ਖੇਡਾਂ ਲਈ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।