26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਣਾ ਕੇ.ਪੀ. ਸਿੰਘ ਨੇ ਨੰਗਲ ਦੇ ਵਕੀਲਾਂ ਨਾਲ ਸਾਂਝੀਆਂ ਕੀਤੀਆਂ ਯਾਦਾਂ

ਨੰਗਲ, 25 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ.

Ad Position 21
No active advertisement
ਅਜੀਤ ਡੈਸਕ 26-11-2026
ਨੰਗਲ, 25 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਨੰਗਲ ਕੋਰਟ ਕੰਪਲੈਕਸ ਵਿਖੇ ਵਕੀਲ ਭਾਈਚਾਰੇ ਨਾਲ ਵਿਚਾਰ ਸਾਂਝੇ ਕਰਦਿਆਂ ਆਪਣੀ ਵਕਾਲਤ ਦੇ ਤਜਰਬੇ, ਸਿਆਸੀ ਸਫ਼ਰ ਅਤੇ ਹਲਕੇ ਵਿਚ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਇਸ ਦੌਰਾਨ ਉਨ੍ਹਾਂ ਆਪਣੇ ਵਕਾਲਤ ਦੇ ਉਸਤਾਦ ਵਜੋਂ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਿੱਤਲ ਸਾਹਿਬ ਨੇ ਉਨ੍ਹਾਂ ਨੂੰ ਮਿਹਨਤ, ਇਮਾਨਦਾਰੀ ਅਤੇ ਪੇਸ਼ੇ ਦੀਆਂ ਬਾਰੀਕੀਆਂ ਬਾਰੇ ਬਹੁਤ ਕੁੱਝ ਸਿਖਾਇਆ। ਉਨ੍ਹਾਂ ਕਿਹਾ ਕਿ ਵਕਾਲਤ ਵਿਚ ਫ਼ੀਸ ਭਾਵੇਂ ਜਿੰਨੀ ਮਰਜ਼ੀ ਲੈ ਲਵੋ, ਪਰ ਕਿਸੇ ਦੇ ਨਾਂਅ ’ਤੇ ਆਪਣਾ ਕੰਮ ਚਲਾਉਣਾ ਅਤੇ ਪੇਸ਼ੇ ਦੀ ਮਰਿਆਦਾ ਨਾਲ ਸਮਝੌਤਾ ਕਰਨਾ ਠੀਕ ਨਹੀਂ। ਉਨ੍ਹਾਂ ਵਕੀਲਾਂ ਨੂੰ ਸਖ਼ਤ ਮਿਹਨਤ, ਇਮਾਨਦਾਰੀ ਅਤੇ ਲੋਕਾਂ ਦੀ ਸੇਵਾ ਨੂੰ ਜੀਵਨ ਦਾ ਮਕਸਦ ਬਣਾਉਣ ਦਾ ਸੱਦਾ ਦਿੱਤਾ। ਪੀ.ਏ.ਸੀ.ਐਲ. ਫ਼ੈਕਟਰੀ ਦੇ ਮੁੱਦੇ ’ਤੇ ਸਿਆਸੀ ਚੁਸਕੀ ਲੈਂਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪਿਛਲੀ ਵਿਧਾਨ ਸਭਾ ਚੋਣ ਵਿਚ ਹਰਜੋਤ ਬੈਂਸ ਨੇ ਇਹ ਮੁੱਦਾ ਉਠਾ ਕੇ ਜਿੱਤ ਹਾਸਲ ਕੀਤੀ ਸੀ, ਪਰ ਪੰਜ ਸਾਲਾਂ ਦੌਰਾਨ ਇਸ ਮਾਮਲੇ ਦੀ ਜਾਂਚ ਕਿਉਂ ਨਹੀਂ ਕਰਵਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ’ਤੇ ਇੱਕ ਰੁਪਏ ਦੀ ਵੀ ਗੜਬੜੀ ਜਾਂ ਰਿਸ਼ਵਤ ਲੈਣ ਦਾ ਦੋਸ਼ ਸਾਬਤ ਹੋ ਜਾਵੇ ਤਾਂ ਉਹ ਆਪਣੇ ਆਪ ਨੂੰ ਗੁਨਾਹਗਾਰ ਮੰਨਣਗੇ ਅਤੇ ਚੁਰਾਹੇ ਵਿਚ ਗੋਲੀ ਮਾਰਨ ਦੀ ਗੱਲ ਤੱਕ ਕਹੀ। ਉਨ੍ਹਾਂ ਭਾਜਪਾਈਆਂ ਨੂੰ ਵੀ ਘੇਰਦਿਆਂ ਕਿਹਾ ਕਿ ਪੀ.ਏ.ਸੀ.ਐਲ. ਫ਼ੈਕਟਰੀ ਨੂੰ ਨਿੱਜੀ ਹੱਥਾਂ ਵਿਚ ਦੇਣ ਦਾ ਫ਼ੈਸਲਾ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਸਬੰਧਿਤ ਕਮੇਟੀ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜੋ ਹੁਣ ਭਾਜਪਾ ਵਿਚ ਹਨ, ਤੋਂ ਪੁੱਛਿਆ ਜਾਵੇ ਕਿ ਫ਼ੈਕਟਰੀ ਨਿੱਜੀਕਰਨ ਵੱਲ ਕਿਵੇਂ ਗਈ। ਰਾਣਾ ਕੇ.ਪੀ. ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਬਣਾਏ ਤਹਿਸੀਲ ਅਤੇ ਕੋਰਟ ਕੰਪਲੈਕਸਾਂ ਦਾ ਜ਼ਿਕਰ ਕਰਦਿਆਂ ਵਕੀਲਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਮੁੜ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੱਠਜੋੜ ਦਾ ਐਲਾਨ ਹੋਣਾ ਏਕਤਾ, ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾ... ਅਗਲੀ ਖ਼ਬਰ ਰਾਜ ਪੱਧਰੀ ਖੇਡਾਂ ਦੇ ਬੀਚ ਵਾਲੀਬਾਲ ਵਿਚ ਭੱਕੂ ਮਾਜਰਾ ਸਕੂਲ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24