26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੱਠਜੋੜ ਦਾ ਐਲਾਨ ਹੋਣਾ ਏਕਤਾ, ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰਦਾ- ਰਣਜੀਤ ਸਿੰਘ ਗਿੱਲ

ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਏਕਤਾ ਅਤੇ ਖ਼ੁਸ਼ਹਾਲੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਇਕ ਅਹਿਮ ਅਤੇ ਇਤਿਹਾਸਕ ਸਿਆਸੀ ਫ਼ੈਸਲਾ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸੂਬੇ ਨੂੰ ਵਿਕਾਸ, ਸਥਿਰਤਾ ਅਤੇ ਖ਼ੁਸ਼ਹਾਲੀ ਦੀ ਨਵੀਂ ਦਿਸ਼ਾ ਦੇਣ ਲਈ ਸਾਂਝੇ ਯਤਨਾਂ ਦੀ ਲੋੜ ਹੈ।

Ad Position 21
No active advertisement
ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ। 26-11-2026
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਏਕਤਾ ਅਤੇ ਖ਼ੁਸ਼ਹਾਲੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਇਕ ਅਹਿਮ ਅਤੇ ਇਤਿਹਾਸਕ ਸਿਆਸੀ ਫ਼ੈਸਲਾ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸੂਬੇ ਨੂੰ ਵਿਕਾਸ, ਸਥਿਰਤਾ ਅਤੇ ਖ਼ੁਸ਼ਹਾਲੀ ਦੀ ਨਵੀਂ ਦਿਸ਼ਾ ਦੇਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਇਸ ਗੱਠਜੋੜ ਦਾ ਐਲਾਨ ਹੋਣਾ ਏਕਤਾ, ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰਦਾ ਹੈ। ਪੰਜਾਬ ਦੀਆਂ ਦੋਵੇਂ ਰਵਾਇਤੀ ਸਿਆਸੀ ਧਿਰਾਂ ਦਾ ਮੁੜ ਇਕੱਠੇ ਹੋਣਾ ਸੂਬੇ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਸਾਂਝੀ ਸੋਚ ਅਤੇ ਸਾਂਝੇ ਯਤਨਾਂ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੇ ਲੋਕ ਅਮਨ-ਸ਼ਾਂਤੀ, ਸੁਰੱਖਿਆ, ਰੁਜ਼ਗਾਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਦੀ ਉਮੀਦ ਰੱਖਦੇ ਹਨ। ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਾਹਰ ਕੱਢਣ ਲਈ ਠੋਸ ਨੀਤੀਆਂ, ਸੁਚੱਜੇ ਪ੍ਰਬੰਧ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਲੋੜ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦਾ ਭਵਿੱਖ ਹੈ। ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਜਾਣ ਦੀ ਮਜ਼ਬੂਰੀ ਤੋਂ ਬਚਾਉਣ, ਪੰਜਾਬ ਵਿਚ ਹੀ ਰੁਜ਼ਗਾਰ ਅਤੇ ਉਦਯੋਗਿਕ ਮੌਕੇ ਪੈਦਾ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਆਰਥਿਕ ਮਜ਼ਬੂਤੀ, ਵਪਾਰੀਆਂ ਦੀਆਂ ਸਮੱਸਿਆਵਾਂ, ਮੁਲਾਜ਼ਮਾਂ ਦੇ ਹੱਕਾਂ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਲੋਕ-ਪੱਖੀ ਯੋਜਨਾਵਾਂ ਦਾ ਲਾਭ ਪੰਜਾਬ ਦੇ ਹਰ ਵਰਗ ਤੱਕ ਪਹੁੰਚਾਉਣ ਦੀ ਲੋੜ ਹੈ। ਸੜਕਾਂ, ਸਿਹਤ ਸੇਵਾਵਾਂ, ਸਿੱਖਿਆ, ਉਦਯੋਗ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਹਮੇਸ਼ਾ ਭਾਈਚਾਰਕ ਸਾਂਝ, ਦਲੇਰੀ, ਮਿਹਨਤ ਅਤੇ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਲਈ ਰਹੀ ਹੈ। ਸਾਡਾ ਮਕਸਦ ਪੰਜਾਬ ਦੀ ਇਸ ਸ਼ਾਨਾਮੱਤੀ ਵਿਰਾਸਤ ਨੂੰ ਕਾਇਮ ਰੱਖਦਿਆਂ ਸੂਬੇ ਨੂੰ ਮੁੜ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਿਲ ਕਰਨਾ ਹੋਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਣਾ ਕੇ.ਪੀ. ਸਿੰਘ ਨੇ ਨੰਗਲ ਦੇ ਵਕੀਲਾਂ ਨਾਲ ਸਾਂਝੀਆਂ ਕੀਤੀਆਂ ਯਾਦਾਂ
Ad Position 24