ਨੰਗਲ ਨੂੰ ਉੱਜੜਨ ਤੋਂ ਬਚਾਉਣ ਲਈ ਕੇਂਦਰ ਦਾ ਵੱਡਾ ਤੋਹਫ਼ਾ, ਨਵਾਂ ਯੂਰੀਆ ਪਲਾਂਟ ਸ਼ਹਿਰ ਦੀ ਆਰਥਿਕਤਾ ਨੂੰ ਦੇਵੇਗਾ ਨਵੀਂ ਜਾਨ-ਡਾ. ਸੁਭਾਸ਼ ਸ਼ਰਮਾ
ਨੰਗਲ, 25 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਇਲਾਕੇ ਲਈ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਵੱਡੀ ਖ਼ੁਸ਼ਖ਼ਬਰੀ ਸਾਂਝੀ ਕਰਦਿਆਂ ਭਾਜਪਾ ਪੰਜਾਬ ਦੇ ਆਗੂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨੰਗਲ ਵਿਚ ਨਵੇਂ ਯੂਰੀਆ ਨਿਰਮਾਣ ਪਲਾਂਟ ਦੀ ਮਨਜ਼ੂਰੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣਾ ਇਲਾਕੇ ਲਈ ਇਤਿਹਾਸਕ ਕਦਮ ਹੈ।
ਪ
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੰਗਲ ਵਿਚ ਕਾਨਫ਼ਰੰਸ ਨੂੰ ਸੰਬੋਧਨ ਕਰਕੇ ਕੇਂਦਰ ਵਲੋਂ ਜਾਰੀ ਕੀਤਾ ਨੋਟੀਫ਼ਿਕੇਸ਼ਨ ਦਿਖਾਉਂਦੇ ਹੋਏ।
26-11-2026
ਨੰਗਲ, 25 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਇਲਾਕੇ ਲਈ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਵੱਡੀ ਖ਼ੁਸ਼ਖ਼ਬਰੀ ਸਾਂਝੀ ਕਰਦਿਆਂ ਭਾਜਪਾ ਪੰਜਾਬ ਦੇ ਆਗੂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨੰਗਲ ਵਿਚ ਨਵੇਂ ਯੂਰੀਆ ਨਿਰਮਾਣ ਪਲਾਂਟ ਦੀ ਮਨਜ਼ੂਰੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣਾ ਇਲਾਕੇ ਲਈ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਕੇਂਦਰੀ ਰਸਾਇਣ ਤੇ ਖਾਦ ਮੰਤਰਾਲੇ ਵਲੋਂ ਜਾਰੀ ਨੋਟੀਫ਼ਿਕੇਸ਼ਨ ਨਾਲ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਮਿਲੀ ਹੈ, ਜਿਸ ’ਤੇ ਲਗਭਗ 10 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਦੀ ਸੰਭਾਵਨਾ ਹੈ। ਡਾ. ਸ਼ਰਮਾ ਨੇ ਕਿਹਾ ਕਿ ਨੰਗਲ ਵਿਚ ਲਗਭਗ 70 ਸਾਲ ਪਹਿਲਾਂ ਸਥਾਪਿਤ ਖਾਦ ਕਾਰਖ਼ਾਨੇ ਦਾ ਆਧੁਨਿਕ ਤਕਨੀਕ ਨਾਲ ਨਵਾਂ ਰੂਪ ਤਿਆਰ ਹੋਣਾ ਇਲਾਕੇ ਦੇ ਵਿਕਾਸ ਦੀ ਨਵੀਂ ਸ਼ੁਰੂਆਤ ਕਰੇਗਾ। ਇਸ ਨਾਲ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ, ਆਸ-ਪਾਸ ਦੇ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਹੋਵੇਗੀ ਅਤੇ ਬਾਜ਼ਾਰਾਂ, ਵਪਾਰੀਆਂ, ਟਰਾਂਸਪੋਰਟਰਾਂ ਤੇ ਟਰੱਕ ਯੂਨੀਅਨ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਨੰਗਲ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣਾ ਉਨ੍ਹਾਂ ਦਾ ਸੁਪਨਾ ਹੈ ਅਤੇ ਲੋਕਾਂ ਦੀ ਨੰਗਲ ਨੂੰ ਬਚਾਉਣ ਦੀ ਮੰਗ ਨੂੰ ਕੇਂਦਰ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ। ਲੋਕ ਸਭਾ ਚੋਣਾਂ ਦੌਰਾਨ ਖਾਦ ਕਾਰਖ਼ਾਨੇ ਦੇ ਵਿਸਥਾਰ ਦਾ ਕੀਤਾ ਵਾਅਦਾ ਪੂਰਾ ਹੋਣ ’ਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਨੰਗਲ ਰੇਲਵੇ ਸਟੇਸ਼ਨ ’ਤੇ ਵਧਦੇ ਭਾਰਤ ਦਾ ਠਹਿਰਾਅ ਅਤੇ ਬੀ.ਬੀ.ਐਮ.ਬੀ. ਕੈਨਾਲ ਹਸਪਤਾਲ ਦੇ ਵਿਸਥਾਰ ਦੀ ਮਨਜ਼ੂਰੀ ਵੀ ਇਲਾਕੇ ਲਈ ਅਹਿਮ ਪ੍ਰਾਪਤੀਆਂ ਹਨ। ਇਸ ਮੌਕੇ ਜਤਿੰਦਰ ਸਿੰਘ ਅਠਵਾਲ, ਗੁਰਦੀਪ ਸਿੰਘ ਬਾਵਾ, ਹਰਮਨਜੀਤ ਸਿੰਘ ਪ੍ਰਿੰਸ, ਰਤਨ ਧੇੜਾ, ਰਾਕੇਸ਼ ਸ਼ਰਮਾ ਪਿੰਕੀ, ਕੌਂਸਲਰ ਡਾ. ਰਜਿੰਦਰ ਕੁਮਾਰ, ਐਡਵੋਕੇਟ ਪਾਰਥ ਮਿੱਤਲ, ਕਰਨ ਮਹਿਨ, ਜਤਿੰਦਰਪਾਲ ਸਿੰਘ ਬੱਬਲ, ਸ਼ਾਮ ਸੁੰਦਰ ਰੰਗਾ, ਮੁਕੇਸ਼ ਰਾਏ ਸਹੋੜ, ਵਿਵੇਕ ਸ਼ਰਮਾ ਅਤੇ ਸੁਭਾਸ਼ ਕੁਮਾਰ ਆਦਿ ਹਾਜ਼ਰ ਸਨ।