26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਇਆ

ਕੀਰਤਪੁਰ ਸਾਹਿਬ, 25 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਧਾਰਮਿਕ ਦੀਵਾਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ। ਇਸ ਮੌਕੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਧਾਰਮਿਕ ਦੀਵਾਨਾਂ ਦੀ ਆਰੰਭਤਾ ਹੋਈ।

Ad Position 21
No active advertisement
ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਕੀਰਤਨ ਕਰਦੇ ਹੋਏ ਰਾਗੀ ਜਥੇ। ਤਸਵੀਰ : ਬੀਰ ਅੰਮ੍ਰਿਤਪਾਲ ਸਿੰਘ ਸੰਨੀ 26-11-2026
ਕੀਰਤਪੁਰ ਸਾਹਿਬ, 25 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਧਾਰਮਿਕ ਦੀਵਾਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ। ਇਸ ਮੌਕੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਧਾਰਮਿਕ ਦੀਵਾਨਾਂ ਦੀ ਆਰੰਭਤਾ ਹੋਈ। ਇਸ ਮੌਕੇ ਭਾਈ ਪ੍ਰਦੀਪ ਸਿੰਘ, ਭਾਈ ਗੁਰਇਕਬਾਲ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਨਵਨੀਤ ਸਿੰਘ ਅਤੇ ਭਾਈ ਤਰਲੋਚਨ ਸਿੰਘ ਸਾਰੇ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਪਤਾਲ ਪੁਰੀ ਸਾਹਿਬ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਗਿਆਨੀ ਅਨੁਜੀਤ ਸਿੰਘ ਸਮਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਬੰਧੀ ਕਥਾ-ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਸੇਵਾ, ਸਮਾਨਤਾ ਅਤੇ ਨਾਮ ਸਿਮਰਨ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਧਾਰਮਿਕ ਦੀਵਾਨ ਦੌਰਾਨ ਬੱਚਿਆਂ ਵੱਲੋਂ ਵੀ ਗੁਰੂ ਸਾਹਿਬ ਨੂੰ ਸਮਰਪਿਤ ਸ਼ਬਦ ਗਾਇਨ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਹਰਸਿਮਰਤ ਕੌਰ ਅਤੇ ਰੋਜ਼ਲ ਪ੍ਰੀਤ ਕੌਰ ਨੇ ਸ਼ਬਦ ਗਾਇਨ ਕੀਤਾ, ਜਦਕਿ ਹਰਸਿਮਰਤ ਕੌਰ ਅਤੇ ਗੁਰਲੀਨ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਪੜ੍ਹੀਆਂ।ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਕੀਰਤਪੁਰ ਸਾਹਿਬ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਗੁਰੂ ਘਰਾਂ ਵਿਚ ਦੀਪਕ ਜਗਾਏ ਗਏ ਅਤੇ ਆਪਣੇ ਘਰਾਂ ਵਿਚ ਵੀ ਦੀਪਮਾਲਾ ਕਰਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਮਨਾਈ ਗਈ। ਇਸ ਮੌਕੇ ਮੈਨੇਜਰ ਅਮਰਜੀਤ ਸਿੰਘ ਬਾੜੀਆਂ , ਭੁਪਿੰਦਰ ਸਿੰਘ ਇੰਚਾਰਜ ਰਾਗੀ, ਸੁਖਦੇਵ ਸਿੰਘ ਰਾਣਾ, ਭਾਈ ਜਰਨੈਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਬਲਵਿੰਦਰ ਸਿੰਘ ਪਲੰਬਰ, ਨਰਾਇਣ ਸਿੰਘ ਇਲੈਕਟਰੀਸ਼ਨ , ਹਰਪ੍ਰੀਤ ਸਿੰਘ ਦੇਗੀਆ, ਭਾਈ ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ ਭੋਗਲ, ਇੰਦਰਪਾਲ ਸਿੰਘ ਨਰੂਲਾ, ਬੀਬੀ ਪਰਮਜੀਤ ਕੌਰ ਨਰੂਲਾ ਪ੍ਰਧਾਨ ਇਸਤਰੀ ਸਤਿਸੰਗ ਸਭਾ ਅਤੇ ਸਭਾ ਦੀਆਂ ਬੀਬੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੋਟ ਚੋਰੀ ਰੋਕਣ ਲਈ ਹਰ ਬੂਥ ’ਤੇ ਵੋਟ ਰੱਖਿਅਕ ਤਾਇਨਾਤ ਕਰੇਗੀ ਕਾਂਗਰਸ:-ਅਸ਼ੋਕ ਤੰਵਰ ਰੂਪਨਗਰ ਵਿਚ ਜ਼ਿਲ੍ਹਾ ਕਾਂਗਰਸ ਦੇ ਅ... ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ- ਯੂਨੀਵਰਸਿਟੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ
Ad Position 24