ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਵਿਚ ਧਾਰਮਿਕ ਸਮਾਗਮ ਕਰਵਾਏ ਗਏ
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ ਉੱਥੇ ਹੀ ਇਲਾਕੇ ਦੇ ਕਈ ਪਿੰਡਾਂ ਵਿਚ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਲੋਕਲ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਦੀ ਮਹਿਮਾ ਨਾਲ ਜੋੜਿਆ ਗਿਆ।
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ ਉੱਥੇ ਹੀ ਇਲਾਕੇ ਦੇ ਕਈ ਪਿੰਡਾਂ ਵਿਚ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਲੋਕਲ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਦੀ ਮਹਿਮਾ ਨਾਲ ਜੋੜਿਆ ਗਿਆ। ਉਸ ਤੋਂ ਉਪਰੰਤ ਭਾਈ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਜੱਸ ਰਾਹੀਂ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਨਤਮਸਤਕ ਹੋਈਆਂ ਉੱਥੇ ਹੀ ਨੌਜਵਾਨਾਂ ਨੇ ਵੱਖ-ਵੱਖ ਪ੍ਰਕਾਰ ਦੀ ਸੇਵਾ ਕਰਕੇ ਲਾਹਾ ਖੱਟਿਆ। ਸਮਾਗਮਾਂ ਦੀ ਸਮਾਪਤੀ ਤੇ ਸੰਗਤਾਂ ਦੇ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਜਸਬੀਰ ਸਿੰਘ, ਸਕੱਤਰ ਲਾਭ ਸਿੰਘ, ਖ਼ਜ਼ਾਨਚੀ ਦਵਿੰਦਰ ਸਿੰਘ, ਜਰਨੈਲ ਸਿੰਘ ਸੋਨੂੰ, ਗੁਰਚਰਨ ਸਿੰਘ, ਚਰਨਜੀਤ ਸਿੰਘ, ਰਾਮ ਆਸਰਾ ਸਿੰਘ ਕਮਲਜੀਤ ਸਿੰਘ ਪਾਬਲਾ, ਲਖਵਿੰਦਰ ਸਿੰਘ, ਅਮਰੀਕ ਸਿੰਘ, ਤੋਂ ਕਮੇਟੀ ਮੈਂਬਰਾਂ ਤੋ ਇਲਾਵਾ ਪਤਵੰਤੇ ਸੱਜਣ ਸਰਪੰਚ ਮੰਗਤ ਸਿੰਘ ਦਸਮੇਸ਼ ਨਗਰ, ਗੁਰਿੰਦਰ ਸਿੰਘ ਗੋਗੀ, ਗੁਰਮੁਖ ਸਿੰਘ ਕੈਨੇਡਾ, ਗਿਆਨ ਸਿੰਘ ਘਨੌਲੀ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।