ਖਟਾਣਾ ਸਕੂਲ ਵਿਖੇ ਸਕੂਲ ਦੀ ਸੁੰਦਰਤਾ ਅਤੇ ਹਰਿਆ ਭਰਿਆ ਰੱਖਣ ਲਈ ਗ੍ਰਾਮ ਪੰਚਾਇਤ ਨੇ ਬੂਟੇ ਲਗਾਏ
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਟਾਣਾ ਵਿਖੇ ਸਕੂਲ ਨੂੰ ਹੋਰ ਸੁੰਦਰ, ਹਰਿਆ-ਭਰਿਆ ਅਤੇ ਆਕਰਸ਼ਕ ਬਣਾਉਣ ਦੇ ਉਦੇਸ਼ ਨਾਲ ਗ੍ਰਾਮ ਪੰਚਾਇਤ ਵਲੋਂ ਸਕੂਲ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਉਪਰਾਲੇ ਨਾਲ ਸਕੂਲ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਵਿਚ ਮਦਦ ਮਿਲੇਗੀ।
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਟਾਣਾ ਵਿਖੇ ਸਕੂਲ ਨੂੰ ਹੋਰ ਸੁੰਦਰ, ਹਰਿਆ-ਭਰਿਆ ਅਤੇ ਆਕਰਸ਼ਕ ਬਣਾਉਣ ਦੇ ਉਦੇਸ਼ ਨਾਲ ਗ੍ਰਾਮ ਪੰਚਾਇਤ ਵਲੋਂ ਸਕੂਲ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਉਪਰਾਲੇ ਨਾਲ ਸਕੂਲ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਵਿਚ ਮਦਦ ਮਿਲੇਗੀ। ਸਕੂਲ ਸਟਾਫ਼ ਵਲੋਂ ਗ੍ਰਾਮ ਪੰਚਾਇਤ ਦੇ ਇਸ ਸ਼ਲਾਘਾਯੋਗ ਅਤੇ ਵਾਤਾਵਰਣ ਪ੍ਰਤੀ ਸੁਹਿਰਦ ਉਪਰਾਲੇ ਲਈ ਸਮੂਹ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਸਰਪੰਚ ਕਰਮਜੀਤ ਕੌਰ ਹਰੀਪੁਰ ਫੂਲੜੇ, ਕਮਲ ਕਿਸੌਰ, ਮਾਸਟਰ ਕੁਲਵੰਤ ਸਿੰਘ ਟੱਪਰੀਆਂ, ਰਣਜੀਤ ਸਿੰਘ, ਅਮਨਦੀਪ ਕੌਰ, ਬਲਵਿੰਦਰ ਕੌਰ, ਕਸ਼ਮੀਰ ਕੌਰ ਹਾਜ਼ਰ ਸਨ।