ਖ਼ਾਲਸਾ ਸਕੂਲ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਲਗਾਇਆ ਇਕ ਰੋਜ਼ਾ ਵਿੱਦਿਅਕ ਅਤੇ ਮਨੋਰੰਜਕ ਟੂਰ
ਬੇਲਾ, 25 ਨਵੰਬਰ (ਮਨਜੀਤ ਸਿੰਘ ਸੈਣੀ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਇੱਕ ਰੋਜ਼ਾ ਵਿੱਦਿਅਕ ਅਤੇ ਮਨੋਰੰਜਕ ਟੂਰ ਲਗਾਇਆ ਗਿਆ। ਇਸ ਟੂਰ ਵਿਚ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਬੇਲਾ, 25 ਨਵੰਬਰ (ਮਨਜੀਤ ਸਿੰਘ ਸੈਣੀ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਇੱਕ ਰੋਜ਼ਾ ਵਿੱਦਿਅਕ ਅਤੇ ਮਨੋਰੰਜਕ ਟੂਰ ਲਗਾਇਆ ਗਿਆ। ਇਸ ਟੂਰ ਵਿਚ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਲੁਧਿਆਣਾ ਸਥਿਤ ਹਾਰਡੀਜ਼ ਵਰਲਡ ਥੀਮ ਪਾਰਕ, ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਰਣਜੀਤ ਐਵੇਨਿਊ ਸਥਿਤ ਅਜਾਇਬ ਘਰ ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ, ਉਨ੍ਹਾਂ ਦੀ ਸ਼ਖ਼ਸੀਅਤ, ਰਾਜ ਪ੍ਰਬੰਧ ਅਤੇ ਇਤਿਹਾਸਕ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਟੂਰ ਦੌਰਾਨ ਰਣਜੀਤ ਕੌਰ, ਰਮਨਦੀਪ ਕੌਰ, ਰਵਿੰਦਰ ਕੌਰ ਅਤੇ ਕਿਰਨਜੀਤ ਕੌਰ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ। ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਤਿਹਾਸਕ ਅਤੇ ਸਮਾਜਿਕ ਜਾਣਕਾਰੀ ਪ੍ਰਦਾਨ ਕਰਦੇ ਹਨ। ਸਕੂਲੀ ਕਿਤਾਬਾਂ ਤੋਂ ਇਲਾਵਾ ਅਜਿਹੇ ਤਜਰਬੇ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਬਣਾਉਂਦੇ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।