ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਤੇ ਵਿਚਾਰ ਚਰਚਾ ਕਰ ਮਨਾਇਆ ਸੰਵਿਧਾਨ ਦਿਵਸ
ਰੂਪਨਗਰ, 26 ਨਵੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਪ੍ਰਿੰਸੀਪਲ ਗੁਨਜੀਤ ਕੌਰ ਦੀ ਅਗਵਾਈ ਵਿਚ ਸੰਵਿਧਾਨ ਦਿਵਸ ਮਨਾਇਆ। ਸਮਾਗਮ ਵਿਚ ਐਮ.
ਰੂਪਨਗਰ, 26 ਨਵੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਪ੍ਰਿੰਸੀਪਲ ਗੁਨਜੀਤ ਕੌਰ ਦੀ ਅਗਵਾਈ ਵਿਚ ਸੰਵਿਧਾਨ ਦਿਵਸ ਮਨਾਇਆ। ਸਮਾਗਮ ਵਿਚ ਐਮ. ਏ. ਤੇ ਬੀ. ਏ. ਦੇ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੇ ਵੱਖ ਵੱਖ ਪਹਿਲੂਆਂ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਸੰਵਿਧਾਨ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਪੋਸਟਰ ਵੀ ਤਿਆਰ ਕੀਤੇ ਗਏ। ਪ੍ਰੋਗਰਾਮ ਦੌਰਾਨ ਵਾਈਸ ਪ੍ਰਿੰਸੀਪਲ ਹਰਜੀਤ ਸਿੰਘ, ਡਾ. ਨਿਰਮਲ ਬਰਾੜ ਤੇ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਸੰਵਿਧਾਨਿਕ ਕਦਰਾਂ ਕੀਮਤਾਂ, ਸਮਾਨਤਾ ਤੇ ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਸੰਬੰਧੀ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ਵਿਚ ਡਾ. ਰਾਜਵਿੰਦਰ ਸਿੰਘ ਨੇ ਭਰਤੀ ਸੰਵਿਧਾਨ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ।