26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਰਮਜੀਤ ਸਿੰਘ ਪਿੰਕੀ ਪੁਰਖਾਲੀ ਦਲਿਤ ਵਿਕਾਸ ਬੋਰਡ ਜ਼ਿਲ੍ਹਾ ਰੂਪਨਗਰ ਦੇ ਚੇਅਰਮੈਨ ਨਿਯੁਕਤ

ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 27-11-2026
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ ਪੁਰਖਾਲੀ ਨੂੰ ਦਲਿਤ ਵਿਕਾਸ ਬੋਰਡ ਜ਼ਿਲ੍ਹਾ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪਰਮਜੀਤ ਸਿੰਘ ਪਿੰਕੀ ਪੁਰਖਾਲੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ, ਪੰਜਾਬ ਪ੍ਰਧਾਨ ਸੈਣੀ ਸਭਾ ਰਾਮ ਕੁਮਾਰ ਮੁਕਾਰੀ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਭਾਗ ਸਿੰਘ ਮਦਾਨ, ਚੇਅਰਮੈਨ ਬਲਾਕ ਸੰਮਤੀ ਮਲਕੀਤ ਸਿੰਘ ਭੰਗੂ, ਚੇਅਰਮੈਨ ਲੈਂਡ ਡਿਵੈਲਪਮੈਂਟ ਬੈਂਕ ਰੂਪਨਗਰ ਸੁਖਦੇਵ ਸਿੰਘ ਮੀਆਂਪੁਰੀ, ਪਰਮਿੰਦਰ ਸਿੰਘ ਬਾਲਾ ਪ੍ਰਧਾਨ ਪੰਚਾਇਤ ਯੂਨੀਅਨ ਰੋਪੜ, ਬਿੱਲਾ ਬਬਾਨੀ, ਭਾਗ ਸਿੰਘ ਬੜੀ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ ਅਤੇ ਚੇਅਰਮੈਨ ਕੁਲਦੀਪ ਸਿੰਘ ਸੈਣੀ ਵੈੱਲਫੇਅਰ ਬੋਰਡ ਰੂਪਨਗਰ ਸਮੇਤ ਹੋਰ ਪਾਰਟੀ ਆਗੂ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮੋਰਿੰਡਾ ਦੇ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਨੇ ਕੀਤੀ ਇਕੱਤਰਤਾ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਗੁਰਪੁਰਬ ਸੇਵਾ ਸੁਸਾਇਟੀ ਨੇ ਸਜਾਇਆ ਨਗਰ ਕੀਰਤਨ
Ad Position 24