ਨਗਰ ਕੌਂਸਲ ਮੋਰਿੰਡਾ ਦੇ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਨੇ ਕੀਤੀ ਇਕੱਤਰਤਾ
ਮੋਰਿੰਡਾ, 26 ਨਵੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਠੇਕਾ ਆਧਾਰਿਤ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਸੰਬੰਧੀ ਲੋੜੀਂਦੇ ਹੁਕਮ ਜਾਰੀ ਕਰਨ ’ਤੇ ਸਫ਼ਾਈ ਸੇਵਕਾਂ ਵਲੋਂ ਇਕੱਤਰਤਾ ਕੀਤੀ ਗਈ। ਜਿਸ ’ਚ ਸਫ਼ਾਈ ਸੇਵਕਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ ਦਾ ਧੰਨਵਾਦ ਕੀਤਾ।
ਮੋਰਿੰਡਾ, 26 ਨਵੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਠੇਕਾ ਆਧਾਰਿਤ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਸੰਬੰਧੀ ਲੋੜੀਂਦੇ ਹੁਕਮ ਜਾਰੀ ਕਰਨ ’ਤੇ ਸਫ਼ਾਈ ਸੇਵਕਾਂ ਵਲੋਂ ਇਕੱਤਰਤਾ ਕੀਤੀ ਗਈ। ਜਿਸ ’ਚ ਸਫ਼ਾਈ ਸੇਵਕਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ ਦਾ ਧੰਨਵਾਦ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਛਿੱਬਰ ਮੀਤ ਪ੍ਰਧਾਨ ਤੇ ਕੌਂਸਲਰ ਹਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ 23 ਨਵੰਬਰ 2026 ਨੂੰ ਜਾਰੀ ਪੱਤਰ ਵਿਚ ਨਗਰ ਕੌਂਸਲ ਮੋਰਿੰਡਾ ਦੇ ਮਤਾ ਨੰਬਰ 1 ਮਿਤੀ 31 ਅਗਸਤ 2026 ਦੇ ਆਧਾਰ ਤੇ 48 ਕਰਮਚਾਰੀਆਂ ਦੇ ਮਾਮਲੇ ਦੀ ਜਾਂਚ ਅਤੇ ਨਿਯਮਾਂ ਅਨੁਸਾਰ ਰੈਗੂਲਰ ਕਰਨ ਦੀ ਪ੍ਰਕਿਰਿਆ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਸਫ਼ਾਈ ਸੇਵਕ ਬਹੁਤ ਖ਼ੁਸ਼ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਕਰਮਚਾਰੀਆਂ ਦੀ ਯੋਗਤਾ, ਸੇਵਾ ਰਿਕਾਰਡ, ਉਮਰ ਤੇ ਹੋਰ ਲੋੜੀਂਦੀਆਂ ਸ਼ਰਤਾਂ ਦੀ ਜਾਂਚ ਕਰਨ ਤੋਂ ਬਾਅਦ ਜਲਦ ਹੀ ਮਨਜ਼ੂਰ ਸ਼ੁਦਾ ਖ਼ਾਲੀ ਅਸਾਮੀਆਂ ਦੇ ਵਿਰੁੱਧ ਨਿਯਮਾਂ ਅਨੁਸਾਰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।