ਸੰਵਿਧਾਨ ਦਿਵਸ ’ਤੇ ਬਾਬਾ ਸਾਹਿਬ ਨੂੰ ਨਮਨ, ਸਮਾਨਤਾ ਤੇ ਨਿਆਂ ਦੇ ਸਿਧਾਂਤਾਂ ’ਤੇ ਚੱਲਣ ਦਾ ਦਿੱਤਾ ਸੰਦੇਸ਼
ਨੰਗਲ, 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸੰਵਿਧਾਨ ਦਿਵਸ ਮੌਕੇ ਨੰਗਲ ਵਿਖੇ ਉਪ ਮੰਡਲ ਮੈਜਿਸਟਰੇਟ ਸ਼ਿਵਾਂਸ਼ ਰਾਠੀ, ਆਈ. ਏ.
ਨੰਗਲ, 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸੰਵਿਧਾਨ ਦਿਵਸ ਮੌਕੇ ਨੰਗਲ ਵਿਖੇ ਉਪ ਮੰਡਲ ਮੈਜਿਸਟਰੇਟ ਸ਼ਿਵਾਂਸ਼ ਰਾਠੀ, ਆਈ. ਏ. ਐਸ. ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਮਨ ਕੀਤਾ। ਇਸ ਮੌਕੇ ਤਹਿਸੀਲਦਾਰ ਨੰਗਲ ਸੁਮਿਤ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਅਧਿਕਾਰੀਆਂ ਨੇ ਬਾਬਾ ਸਾਹਿਬ ਦੇ ਦੇਸ਼ ਪ੍ਰਤੀ ਯੋਗਦਾਨ ਤੇ ਸਮਾਜਿਕ ਬਰਾਬਰੀ ਲਈ ਕੀਤੇ ਯਤਨਾਂ ਨੂੰ ਯਾਦ ਕੀਤਾ। ਇਸ ਮੌਕੇ ਐਸ. ਡੀ. ਐਮ. ਸ਼ਿਵਾਂਸ਼ ਰਾਠੀ ਨੇ ਕਿਹਾ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ, ਜਦਕਿ 26 ਜਨਵਰੀ 1950 ਨੂੰ ਇਸ ਨੂੰ ਦੇਸ਼ ਵਿਚ ਲਾਗੂ ਕੀਤਾ। ਇਸ ਇਤਿਹਾਸਕ ਦਿਨ ਦੀ ਯਾਦ ਵਿਚ ਹਰ ਸਾਲ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ, ਜੋ ਸਾਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦਿੰਦਾ ਹੈ।