26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ਵਿਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ

ਰੂਪਨਗਰ, 26 ਨਵੰਬਰ (ਯਸ਼ਵੰਤ ਬੱਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ਵਿਚ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਲੇਅ ਮਾਡਲਿੰਗ (ਮਿੱਟੀ ਦੇ ਨਮੂਨੇ ਬਣਾਉਣ) ਅਤੇ ਮਿੱਟੀ ਦੇ ਖਿਡੌਣੇ ਬਣਾਉਣ ਦੇ ਮੁਕਾਬਲਿਆਂ ਵਿਚ ਸੋਨੇ ਦੇ ਤਗਮੇ ਹਾਸਿਲ ਕੀਤੇ, ਜਦਕਿ ਪੱਖੀ ਬੁਣਨ ਅਤੇ ਰਵਾਇਤੀ ਪਹਿਰਾਵੇ ਦੇ ਮੁਕਾਬਲਿਆਂ ਵਿਚ ਚਾਂਦੀ ਦੇ ਤਗਮੇ ਜਿੱਤੇ। ਕਾਲਜ ਦੀ ਪ੍ਰਿੰਸੀਪਲ ਗੁਨਜੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸੋਨੇ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀ ਪਵਨ ਕੁਮਾਰ, ਰਵਾਇਤੀ ਪਹਿਰਾਵੇ ਦੇ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਹਾਸਿਲ ਕਰਨ ਵਾਲੇ ਵਿਦਿਆਰਥੀ ਹਰਜੀਤ ਸਿੰਘ ਅਤੇ ਪੱਖੀ ਬੁਣਨ ਦੇ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਵਿਦਿਆਰਥਣ ਰਮਨਦੀਪ ਕੌਰ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 27-11-2026
ਰੂਪਨਗਰ, 26 ਨਵੰਬਰ (ਯਸ਼ਵੰਤ ਬੱਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ਵਿਚ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਲੇਅ ਮਾਡਲਿੰਗ (ਮਿੱਟੀ ਦੇ ਨਮੂਨੇ ਬਣਾਉਣ) ਅਤੇ ਮਿੱਟੀ ਦੇ ਖਿਡੌਣੇ ਬਣਾਉਣ ਦੇ ਮੁਕਾਬਲਿਆਂ ਵਿਚ ਸੋਨੇ ਦੇ ਤਗਮੇ ਹਾਸਿਲ ਕੀਤੇ, ਜਦਕਿ ਪੱਖੀ ਬੁਣਨ ਅਤੇ ਰਵਾਇਤੀ ਪਹਿਰਾਵੇ ਦੇ ਮੁਕਾਬਲਿਆਂ ਵਿਚ ਚਾਂਦੀ ਦੇ ਤਗਮੇ ਜਿੱਤੇ। ਕਾਲਜ ਦੀ ਪ੍ਰਿੰਸੀਪਲ ਗੁਨਜੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸੋਨੇ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀ ਪਵਨ ਕੁਮਾਰ, ਰਵਾਇਤੀ ਪਹਿਰਾਵੇ ਦੇ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਹਾਸਿਲ ਕਰਨ ਵਾਲੇ ਵਿਦਿਆਰਥੀ ਹਰਜੀਤ ਸਿੰਘ ਅਤੇ ਪੱਖੀ ਬੁਣਨ ਦੇ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਵਿਦਿਆਰਥਣ ਰਮਨਦੀਪ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਕਾਲਜ ਦੇ ਸਭਿਆਚਾਰਕ ਤਾਲਮੇਲਕ ਡਾ. ਨਿਰਮਲ ਸਿੰਘ ਬਰਾੜ, ਲਲਿਤ ਕਲਾਵਾਂ ਦੇ ਸਹਿ-ਤਾਲਮੇਲਕ ਅਤੇ ਕਨਵੀਨਰ ਪ੍ਰੋ. ਅਰਵਿੰਦਰ ਕੌਰ, ਡਾ. ਜਤਿੰਦਰ ਕੁਮਾਰ, ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਦੇ ਕਨਵੀਨਰ ਪ੍ਰੋ. ਰਵਨੀਤ ਕੌਰ ਅਤੇ ਪੱਖੀ ਬੁਣਨ ਦੇ ਕਨਵੀਨਰ ਡਾ. ਨਰਿੰਦਰ ਕੌਰ ਨੂੰ ਵੀ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸੰਵਿਧਾਨ ਦਿਵਸ ’ਤੇ ਬਾਬਾ ਸਾਹਿਬ ਨੂੰ ਨਮਨ, ਸਮਾਨਤਾ ਤੇ ਨਿਆਂ ਦੇ ਸਿਧਾਂਤਾਂ ’ਤੇ ਚੱਲਣ ਦਾ ਦਿੱਤਾ ਸੰਦੇਸ਼
Ad Position 24