26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖ਼ੂਨਦਾਨ ਕੈਂਪ ਲਗਾਇਆ

ਘਨੌਲੀ, 26 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਘਨੌਲੀ ਨੇ ਖ਼ੂਨਦਾਨ ਕੈਂਪ ਲਗਾਇਆ। ਇਸ ਮੌਕੇ ਬਲੱਡ ਬੈਂਕ ਸ੍ਰੀ ਅਨੰਦਪੁਰ ਸਾਹਿਬ ਤੋਂ ਰਾਣਾ ਬਖ਼ਤਾਵਰ ਸਿੰਘ ਦੀ ਅਗਵਾਈ ਹੇਠ ਪਹੁੰਚੀ ਡਾਕਟਰਾਂ ਦੀ ਟੀਮ ਵਲੋਂ ਕੈਂਪ ਦੌਰਾਨ 84 ਯੂਨਿਟ ਖ਼ੂਨ ਇਕੱਤਰ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਘਨੌਲੀ, 26 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਘਨੌਲੀ ਨੇ ਖ਼ੂਨਦਾਨ ਕੈਂਪ ਲਗਾਇਆ। ਇਸ ਮੌਕੇ ਬਲੱਡ ਬੈਂਕ ਸ੍ਰੀ ਅਨੰਦਪੁਰ ਸਾਹਿਬ ਤੋਂ ਰਾਣਾ ਬਖ਼ਤਾਵਰ ਸਿੰਘ ਦੀ ਅਗਵਾਈ ਹੇਠ ਪਹੁੰਚੀ ਡਾਕਟਰਾਂ ਦੀ ਟੀਮ ਵਲੋਂ ਕੈਂਪ ਦੌਰਾਨ 84 ਯੂਨਿਟ ਖ਼ੂਨ ਇਕੱਤਰ ਕੀਤਾ। ਕੈਂਪ ਨੂੰ ਸਫਲ ਬਣਾਉਣ ਲਈ ਸਪੋਰਟਸ ਕਲੱਬ ਘਨੌਲੀ ਅਤੇ ਪਿੰਡ ਦੇ ਨੌਜਵਾਨਾਂ ਵਲੋਂ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਖ਼ੂਨਦਾਨ ਕਰਨ ਵਾਲੇ ਦਾਨੀਆਂ ਨੂੰ ਪ੍ਰਬੰਧਕਾਂ ਵਲੋਂ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਲੱਬ ਦੇ ਸੀਨੀਅਰ ਅਹੁਦੇਦਾਰ ਸੁਖਵਿੰਦਰ ਸਿੰਘ ਬਿੰਟਾ, ਡਾ. ਦਲਜੀਤ ਸਿੰਘ ਬੱਬੂ, ਕਲੱਬ ਪ੍ਰਧਾਨ ਸਿਮਰਨਜੀਤ ਸਿੰਘ, ਪੰਚ ਨਰਿੰਦਰ ਸਿੰਘ ਰਾਜੂ, ਲਖਵਿੰਦਰ ਸਿੰਘ ਗੋਗਾ, ਰਜਿੰਦਰ ਸਿੰਘ ਰਾਜੂ, ਸਰਬਜੀਤ ਸਿੰਘ ਡੋਬੀ, ਕੁਲਦੀਪ ਸਿੰਘ ਦੀਪਾ ਅਤੇ ਜਤਿੰਦਰ ਸਿੰਘ ਤੋਂ ਇਲਾਵਾ ਸਰਪੰਚ ਕੁਲਦੀਪ ਸਿੰਘ ਜੇਈ, ਸਾਬਕਾ ਜੀ. ਐਮ. ਪੰਜਾਬ ਰੋਡਵੇਜ਼ ਲਾਭ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਡਾ. ਜਸਬੀਰ ਸਿੰਘ, ਬਲਾਕ ਸੰਮਤੀ ਮੈਂਬਰ ਸੰਦੀਪ ਪ੍ਰਜਾਪਤ, ਪੰਚ ਮਨਜੀਤ ਸਿੰਘ ਪਿੰਕਾ, ਜਰਨੈਲ ਸਿੰਘ ਸੋਨੂ, ਗੁਰਚਰਨ ਸਿੰਘ ਚੰਨੀ, ਚਰਨਜੀਤ ਸਿੰਘ, ਬਿੰਦਰ ਪਹਿਲਵਾਨ, ਪੰਚ ਤਰਲੋਚਨ ਸਿੰਘ ਧੀਮਾਨ ਅਤੇ ਪੰਚ ਪਰਗਟ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕੈਂਪ ਦੌਰਾਨ ਡਾਕਟਰੀ ਟੀਮ ਵਿਚ ਰਾਣਾ ਬਖ਼ਤਾਵਰ ਸਿੰਘ, ਅਨੀਤਾ ਸ਼ਰਮਾ, ਮੋਨਿਕਾ, ਚੇਤਲ, ਜਗਦੀਪ ਸਿੰਘ ਤੇ ਮਹੇਸ਼ ਕੁਮਾਰ ਨੇ ਆਪਣੀਆਂ ਸੇਵਾਵਾਂ ਨਿਭਾਈਆਂ।
Ad Position 22
No active advertisement
ਪਿਛਲੀ ਖ਼ਬਰ ਲੋਦੀ ਮਾਜਰੇ ਵਿਖੇ ਇਲਾਕਾ ਸੰਘਰਸ਼ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ਵਿਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ
Ad Position 24