26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖੇਡਾਂ ਵਤਨ ਪੰਜਾਬ ਦੀਆਂ ’ਚ ਸਖੀ ਕੁਲਦੀਪ ਕੌਰ ਨੇ ਪੰਜਾਬ ਭਰ ’ਚੋਂ ਹਾਸਿਲ ਕੀਤਾ ਦੂਜਾ ਸਥਾਨ

ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖੇਡਾਂ ਦੇ ਖੇਤਰ ਵਿਚ ਔਰਤਾਂ ਵੀ ਆਪਣੀ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਇਸ ਦੀ ਇਕ ਮਿਸਾਲ ਪਿੰਡ ਬਾਹਮਣ ਮਾਜਰਾ ਦੀ ਸਖੀ ਕੁਲਦੀਪ ਕੌਰ ਨੇ ਪੇਸ਼ ਕੀਤੀ ਹੈ, ਜਿਸ ਨੇ 40 ਤੋਂ 50 ਸਾਲ ਉਮਰ ਵਰਗ ’ਚ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਲੰਬੀ ਛਾਲ ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਖੇਡਾਂ ਦੇ ਖੇਤਰ ਵਿਚ ਔਰਤਾਂ ਵੀ ਆਪਣੀ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਇਸ ਦੀ ਇਕ ਮਿਸਾਲ ਪਿੰਡ ਬਾਹਮਣ ਮਾਜਰਾ ਦੀ ਸਖੀ ਕੁਲਦੀਪ ਕੌਰ ਨੇ ਪੇਸ਼ ਕੀਤੀ ਹੈ, ਜਿਸ ਨੇ 40 ਤੋਂ 50 ਸਾਲ ਉਮਰ ਵਰਗ ’ਚ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਲੰਬੀ ਛਾਲ ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਪਿੰਡ ਬਾਹਮਣ ਮਾਜਰਾ ਸਮੇਤ ਸਮੁੱਚੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਉਮਰ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਖੇਡਾਂ ਪ੍ਰਤੀ ਜਜ਼ਬੇ ਅਤੇ ਮਿਹਨਤ ਦੀ ਪ੍ਰੇਰਨਾਦਾਇਕ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨਿਸ਼ਾ ਚੱਢਾ ਵਲੋਂ ਸਖੀ ਕੁਲਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਕੁਲਦੀਪ ਕੌਰ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਹੋਣਹਾਰ ਔਰਤਾਂ ਸਮਾਜ ਲਈ ਪ੍ਰੇਰਨਾ ਸਰੋਤ ਹਨ। ਖੇਡਾਂ ਵਿਚ ਉਨ੍ਹਾਂ ਦੀ ਭਾਗੀਦਾਰੀ ਨਾ ਸਿਰਫ਼ ਉਨ੍ਹਾਂ ਦੀ ਆਪਣੀ ਪ੍ਰਤਿਭਾ ਨੂੰ ਉਜਾਗਰ ਕਰਦੀ ਹੈ, ਸਗੋਂ ਹੋਰਨਾਂ ਔਰਤਾਂ ਨੂੰ ਵੀ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਖੇਡਾਂ ਵਿਚ ਅੱਗੇ ਆਉਣ ਲਈ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕੁਲਦੀਪ ਕੌਰ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ : ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਅਗਲੀ ਖ਼ਬਰ ਰੋਇੰਗ ਮੁਕਾਬਲਿਆਂ ’ਚ ਖ਼ਾਲਸਾ ਮਾਡਲ ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 37 ਤਗਮੇ
Ad Position 24