ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵਾਂ ਜੋਸ਼ ਭਰੇਗਾ - ਧਨੇੜਾ
ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਜੇ. ਐਸ.
ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਜੇ. ਐਸ. ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਗੱਠਜੋੜ ਨੂੰ ਲੈ ਕੇ ਭਾਜਪਾ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਬਲਾਕ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਸਿਆਸੀ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸਿਆਸਤ ਨੂੰ ਇਕ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ-ਅਕਾਲੀ ਗਠਜੋੜ ਪੂਰੀ ਤਾਕਤ ਨਾਲ ਚੋਣ ਮੈਦਾਨ ਵਿਚ ਉਤਰ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਤੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੀ ਨਾਰਾਜ਼ਗੀ ਦਾ ਕਰਾਰਾ ਜਵਾਬ ਮਿਲੇਗਾ। ਧਨੇੜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਿਕਾਸ ਦੇ ਨਾਂਅ ’ਤੇ ਸਿਰਫ਼ ਤੇ ਸਿਰਫ਼ ਇਸ਼ਤਿਹਾਰਬਾਜ਼ੀ ਹੀ ਕੀਤੀ ਜਾ ਰਹੀ ਹੈ ਜਦਕਿ ਜ਼ਮੀਨੀ ਪੱਧਰ ’ਤੇ ਹਾਲਾਤ ਇਸ ਦੇ ਉਲਟ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਸ਼ਿਆਂ, ਗੈਂਗਸਟਰ ਵਾਦ, ਲੁੱਟ-ਖੋਹ ਦੀਆਂ ਵਾਰਦਾਤਾਂ ਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧੀ ਹੈ। 27ਆਰਪੀਆਰ37