27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਵਲੋਂ ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਦੌਰਾ

ਰੂਪਨਗਰ, 27 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਵਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣੀਆਂ।

Ad Position 21
No active advertisement
ਅਜੀਤ ਡੈਸਕ 28-11-2026
ਰੂਪਨਗਰ, 27 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਵਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕੈਦੀਆਂ ਤੇ ਹਵਾਲਾਤੀਆਂ ਨੂੰ ਭਾਰਤੀ ਸੰਵਿਧਾਨ ਵਿਚ ਦਰਜ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਅਤੇ ਕਾਨੂੰਨੀ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਪੰਚਾਇਤ ਘਰਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਲਈ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਵਿਚ ਦਰਜ ਮੌਲਿਕ ਅਧਿਕਾਰਾਂ ਅਤੇ ਨਾਗਰਿਕਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਤੇ ਹੱਕਾਂ ਦੀ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਦੀ ਸਰਕਲ ਕਾਰਜਕਾਰਨੀ ਮੀਟਿੰਗ ਅਗਲੀ ਖ਼ਬਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ’ਚ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ
Ad Position 24