ਗੁਰਦਰਸ਼ਨ ਸਿੰਘ ਜੋਗਾ ਅਕਾਲੀ ਦਲ ਸਰਕਲ ਮੋਰਿੰਡਾ ਦੇ ਪ੍ਰਧਾਨ ਨਿਯੁਕਤ
ਮੋਰਿੰਡਾ, 27 ਨਵੰਬਰ (ਪ੍ਰਿਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦਰਸ਼ਨ ਸਿੰਘ ਜੋਗਾ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਮੋਰਿੰਡਾ (ਐਸ. ਸੀ.
ਮੋਰਿੰਡਾ, 27 ਨਵੰਬਰ (ਪ੍ਰਿਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦਰਸ਼ਨ ਸਿੰਘ ਜੋਗਾ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਮੋਰਿੰਡਾ (ਐਸ. ਸੀ. ਵਿੰਗ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਵਲੋਂ ਗੁਰਦਰਸ਼ਨ ਸਿੰਘ ਜੋਗਾ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਗੁਰਦਰਸ਼ਨ ਸਿੰਘ ਜੋਗਾ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਮਲਕੀਤ ਸਿੰਘ ਚੱਕਲ ਸਾਬਕਾ ਡਾਇਰੈਕਟਰ, ਬਲਦੇਵ ਸਿੰਘ ਸਾਬਕਾ ਸਰਪੰਚ ਖੈਰਪੁਰ, ਸੁਰਜੀਤ ਸਿੰਘ ਤਾਜਪੁਰਾ ਸਾਬਕਾ ਸਰਪੰਚ ਆਦਿ ਅਕਾਲੀ ਆਗੂ ਹਾਜ਼ਰ ਸਨ।