27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਬੂਰਮਾਜਰਾ ਦੀ ਮੀਟਿੰਗ

ਮੋਰਿੰਡਾ, 27 ਨਵੰਬਰ (ਪ੍ਰਿਤਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਬੂਰਮਾਜਰਾ ਦੀ ਮੀਟਿੰਗ ਇਕਾਈ ਦੇ ਪ੍ਰਧਾਨ ਗੁਰਦੀਪ ਸਿੰਘ ਬੂਰਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸੰਬੰਧੀ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਨਾਲ 24 ਸਤੰਬਰ ਨੂੰ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਹੋਈ ਸੀ, ਜਿਸ ’ਚ ਕਿਸਾਨ ਮਜ਼ਦੂਰ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਤੇ ਇਕ ਨੌਕਰੀ ਦੇਣ, ਅੰਦੋਲਨ ਦੌਰਾਨ ਦਰਜ ਸਾਰੇ ਪੁਲਿਸ ਕੇਸ ਰੱਦ ਕਰਨ, ਸ਼ੰਭੂ ਖਨੌਰੀ ਬਾਰਡਰ ਦੇ ਮੋਰਚੇ ਦਾ ਪੌਣੇ ਚਾਰ ਕਰੋੜ ਰੁਪਏ ਦੇ ਲੁੱਟੇ ਸਾਮਾਨ ਦੀ ਪ੍ਰਤੀ ਪੂਰਤੀ ਕਰਨ ਆਦਿ ਮੰਗਾਂ ’ਤੇ ਸਹਿਮਤੀ ਹੋਈ ਸੀ, ਉਨ੍ਹਾਂ ਨੂੰ 15 ਅਕਤੂਬਰ ਤੱਕ ਲਾਗੂ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ।

Ad Position 21
No active advertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਹਾਜ਼ਰ ਆਗੂ। 28-11-2026
ਮੋਰਿੰਡਾ, 27 ਨਵੰਬਰ (ਪ੍ਰਿਤਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਬੂਰਮਾਜਰਾ ਦੀ ਮੀਟਿੰਗ ਇਕਾਈ ਦੇ ਪ੍ਰਧਾਨ ਗੁਰਦੀਪ ਸਿੰਘ ਬੂਰਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸੰਬੰਧੀ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਨਾਲ 24 ਸਤੰਬਰ ਨੂੰ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਹੋਈ ਸੀ, ਜਿਸ ’ਚ ਕਿਸਾਨ ਮਜ਼ਦੂਰ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਤੇ ਇਕ ਨੌਕਰੀ ਦੇਣ, ਅੰਦੋਲਨ ਦੌਰਾਨ ਦਰਜ ਸਾਰੇ ਪੁਲਿਸ ਕੇਸ ਰੱਦ ਕਰਨ, ਸ਼ੰਭੂ ਖਨੌਰੀ ਬਾਰਡਰ ਦੇ ਮੋਰਚੇ ਦਾ ਪੌਣੇ ਚਾਰ ਕਰੋੜ ਰੁਪਏ ਦੇ ਲੁੱਟੇ ਸਾਮਾਨ ਦੀ ਪ੍ਰਤੀ ਪੂਰਤੀ ਕਰਨ ਆਦਿ ਮੰਗਾਂ ’ਤੇ ਸਹਿਮਤੀ ਹੋਈ ਸੀ, ਉਨ੍ਹਾਂ ਨੂੰ 15 ਅਕਤੂਬਰ ਤੱਕ ਲਾਗੂ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ। ਪਰ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ ਪੰਜਾਬ ਸਰਕਾਰ ਵਲੋਂ ਸਹਿਮਤੀ ਦਿੱਤੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੁੱਧ 7 ਦਸੰਬਰ ਤੋਂ ਚੰਡੀਗੜ੍ਹ ਵਿਚ ਪੱਕਾ ਕਿਸਾਨ ਮੋਰਚਾ ਲਗਾਇਆ ਜਾ ਰਿਹਾ ਹੈ। ਇਸ ਮੋਰਚੇ ਵਿਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੀਟਿੰਗ ’ਚ ਮਤਾ ਪਾਸ ਕੀਤਾ ਗਿਆ ਕਿ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਜਥੇਬੰਦੀ ਦਾ ਕੋਈ ਵੀ ਅਹੁਦੇਦਾਰ ਜਾ ਮੈਂਬਰ ਜਥੇਬੰਦੀ ਦਾ ਝੰਡਾ ਜਾਂ ਬੈਂਚ ਲਗਾਕੇ ਕਿਸੇ ਰਾਜਨੀਤਕ ਪਾਰਟੀ ਦੀ ਕਾਨਫ਼ਰੰਸ ਜਾਂ ਰੈਲੀ ਵਿਚ ਸ਼ਮੂਲੀਅਤ ਨਹੀਂ ਕਰੇਗਾ ਕਿਉਂਕਿ ਇਹ ਜਥੇਬੰਦੀ ਨਿਰੋਲ ਕਿਸਾਨ ਮਜ਼ਦੂਰਾਂ ਦੇ ਹੱਕ ਵਿਚ ਲੜਨ ਤੇ ਖੜ੍ਹਨ ਵਾਲੀ ਹੈ ਤੇ ਕਿਸੇ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਇਸ ਮੌਕੇ ਸਾਬਕਾ ਸਰਪੰਚ ਗੁਰਚਰਨ ਸਿੰਘ, ਗੁਰਨਾਮ ਸਿੰਘ, ਸਾਬਕਾ ਪੰਚ ਰਘਵੀਰ ਸਿੰਘ, ਧਰਮਪਾਲ ਸਿੰਘ, ਮਲਕੀਤ ਸਿੰਘ, ਅਜੀਤ ਸਿੰਘ, ਰਣਯੋਧ ਸਿੰਘ ਬਾਠ ਢੰਗਰਾਲੀ, ਅਮਰਜੀਤ ਸਿੰਘ ਸੋਹੀ ਨਥਮਲਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਿੰਘਪੁਰ ਹਸਪਤਾਲ ਨੂੰ ਮਿਲੀਆਂ ਆਧੁਨਿਕ ਸਿਹਤ ਸਹੂਲਤਾਂ ਦੀ ਸੌਗਾਤ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ੀ ਦੇ ਰਾਜ ਪੱਧਰੀ ਗਤਕਾ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਵਧੀਆ ਪ੍ਰਦਰਸ਼ਨ
Ad Position 24