27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਬਣ ਸਕਦੀ ਹੈ ਗੰਭੀਰ ਸਿਹਤ ਸਮੱਸਿਆ ਦਾ ਕਾਰਨ-ਸਿਵਲ ਸਰਜਨ

ਰੂਪਨਗਰ, 27 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਮਨਾਏ ਜਾ ਰਹੇ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਸ਼ੇਸ਼ ਮਾਹਿਰ ਟੀਮ ਵਲੋਂ ਹਸਪਤਾਲ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਤੇ ਹੋਰ ਸਿਹਤ ਕਰਮਚਾਰੀਆਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਤਰਕਸੰਗਤ ਵਰਤੋਂ ਅਤੇ ਦਵਾਈਆਂ ਪ੍ਰਤੀ ਰੋਧਕ ਸਮਰੱਥਾ ਦੀ ਸਮੱਸਿਆ ਦੀ ਰੋਕਥਾਮ ਸੰਬੰਧੀ ਜਾਗਰੂਕ ਕੀਤਾ। ਇਸ ਮੌਕੇ ਮਾਹਿਰ ਟੀਮ ਵਿਚ ਐਮ.

Ad Position 21
No active advertisement
ਅਜੀਤ ਡੈਸਕ 28-11-2026
ਰੂਪਨਗਰ, 27 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਮਨਾਏ ਜਾ ਰਹੇ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਸ਼ੇਸ਼ ਮਾਹਿਰ ਟੀਮ ਵਲੋਂ ਹਸਪਤਾਲ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਤੇ ਹੋਰ ਸਿਹਤ ਕਰਮਚਾਰੀਆਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਤਰਕਸੰਗਤ ਵਰਤੋਂ ਅਤੇ ਦਵਾਈਆਂ ਪ੍ਰਤੀ ਰੋਧਕ ਸਮਰੱਥਾ ਦੀ ਸਮੱਸਿਆ ਦੀ ਰੋਕਥਾਮ ਸੰਬੰਧੀ ਜਾਗਰੂਕ ਕੀਤਾ। ਇਸ ਮੌਕੇ ਮਾਹਿਰ ਟੀਮ ਵਿਚ ਐਮ. ਡੀ. (ਮੈਡੀਸਨ) ਫੋਰਟਿਸ ਹਸਪਤਾਲ ਮੁਹਾਲੀ ਡਾ. ਪਰਵਿੰਦਰ ਚਾਵਲਾ ਤੇ ਪੀ. ਜੀ. ਆਈ. ਐਮ. ਈ. ਆਰ. ਚੰਡੀਗੜ੍ਹ ਤੋਂ ਡਾ. ਨੁਸਰਤ ਸ਼ਫੀਕ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮਾਹਿਰਾਂ ਨੇ ਦੱਸਿਆ ਕਿ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਵਿਸ਼ਵ ਪੱਧਰ ’ਤੇ ਗੰਭੀਰ ਸਿਹਤ ਚੁਣੌਤੀ ਬਣਦੀ ਜਾ ਰਹੀ ਹੈ। ਜਦੋਂ ਬੈਕਟੀਰੀਆ ਤੇ ਹੋਰ ਸੂਖਮ ਜੀਵ ਦਵਾਈਆਂ ਦੇ ਪ੍ਰਭਾਵ ਪ੍ਰਤੀ ਰੋਧਕ ਹੋ ਜਾਂਦੇ ਹਨ ਤਾਂ ਆਮ ਲਾਗਾਂ ਦਾ ਇਲਾਜ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ। ਇਸ ਸਮੱਸਿਆ ਦਾ ਇਕ ਮੁੱਖ ਕਾਰਨ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ, ਗ਼ਲਤ ਢੰਗ ਨਾਲ ਵਰਤੋਂ ਅਤੇ ਡਾਕਟਰੀ ਸਲਾਹ ਤੋਂ ਬਿਨਾਂ ਦਵਾਈਆਂ ਲੈਣਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਸਿਰਫ਼ ਡਾਕਟਰ ਦੀ ਸਲਾਹ ਅਨੁਸਾਰ ਹੀ ਕਰਨੀ ਚਾਹੀਦੀ ਹੈ। ਮਰੀਜ਼ਾਂ ਨੂੰ ਆਪਣੀ ਮਰਜ਼ੀ ਨਾਲ ਇਹ ਦਵਾਈਆਂ ਸ਼ੁਰੂ ਨਹੀਂ ਕਰਨੀਆਂ ਚਾਹੀਦੀਆਂ ਅਤੇ ਨਾ ਹੀ ਦਵਾਈ ਦੀ ਖ਼ੁਰਾਕ ਜਾਂ ਸਮੇਂ ਵਿਚ ਆਪਣੀ ਮਰਜ਼ੀ ਨਾਲ ਤਬਦੀਲੀ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਹਸਪਤਾਲਾਂ ਵਿਚ ਲਾਗਾਂ ਦੀ ਰੋਕਥਾਮ ਲਈ ਹੱਥਾਂ ਦੀ ਸਫ਼ਾਈ, ਮੈਡੀਕਲ ਉਪਕਰਨਾਂ ਦੀ ਸਹੀ ਸਫ਼ਾਈ ਅਤੇ ਰੋਗਾਣੂ-ਮੁਕਤੀ, ਸਾਫ਼-ਸੁਥਰੇ ਵਾਤਾਵਰਨ ਅਤੇ ਲਾਗਾਂ ਦੀ ਰੋਕਥਾਮ ਸਬੰਧੀ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਨੂੰ ਰੋਕਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਦੀ ਰੋਕਥਾਮ ਅਤੇ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਸੰਬੰਧੀ ਜਾਗਰੂਕਤਾ ਨਾਟਕ ਵੀ ਪੇਸ਼ ਕੀਤਾ। ਇਸ ਮੌਕੇ ਡਾ. ਲਵਲੀਨ ਕੌਰ, ਡਾ. ਹਰਲੀਨ ਕੌਰ, ਡਾ. ਆਰਤੀ, ਡਾ. ਨਿਧੀ, ਡਾ. ਸਿਮਰਜੀਤ ਸਿੰਘ ਬੇਦੀ, ਡਾ. ਇਕਬਾਲ ਸਿੰਘ ਸਮੇਤ ਹੋਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਅਕਾਲੀ-ਭਾਜਪਾ ਗੈਰ-ਸਿਧਾਂਤਕ ਗੱਠਜੋੜ ਪਿਛਲੇ ਗੁਨਾਹਾਂ ਨੂੰ ਮੁੜ ਦੁਹਰਾਉਣ ਦੀ ਹੀ ਸ਼ੁਰੂਆਤ-ਪੰਚ ਪ੍ਰਧਾਨੀ ਜਥਾ
Ad Position 24