28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਾਫ਼ਜ਼ਿਾਬਾਦ ਸਕੂਲ ਨੇ ਮਾਰੀਆਂ ਵੱਡੀਆਂ ਮੱਲਾਂ

ਬੇਲਾ, 28 ਨਵੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫ਼ਿਜ਼ਾਬਾਦ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਡੇਅਰੀ ਵਿਕਾਸ ਬੋਰਡ ਵਲੋਂ ਕਰਵਾਈ ਲੇਖ ਲਿਖਣ ਪ੍ਰਤੀਯੋਗਤਾ ਵਿਚ ਲਗਾਤਾਰ ਦੂਜੇ ਸਾਲ ਵੀ ਸ਼ਾਨਦਾਰ ਮੱਲਾਂ ਮਾਰੀਆਂ ਹਨ। ਇਸ ਸੰਬੰਧੀ ਸਕੂਲ ਮੁਖੀ ਲੈਕਚਰਾਰ ਸੁਖਦੇਵ ਸਿੰਘ ਪੰਜ ਰੁੱਖਾ ਨੇ ਦੱਸਿਆ ਕਿ ਪੰਜਾਬ ਰਾਜ ਡੇਅਰੀ ਵਿਕਾਸ ਬੋਰਡ ਵਲੋਂ ਸਿਹਤ ਤੇ ਖ਼ੁਸ਼ਹਾਲੀ ਲਈ ਦੁੱਧ ਵਿਸ਼ੇ ’ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ ਸਨ।

Ad Position 21
No active advertisement
ਹਾਫਿਜਾਬਾਦ ਦੇ ਡੇਅਰੀ ਵਿਕਾਸ ਬੋਰਡ ਦੇ ਲੇਖ ਮੁਕਾਬਲੇ ਦੇ ਜੇਤੂ ਵਿਦਿਆਰਥੀ ਸਕੂਲ ਸਟਾਫ਼ ਨਾਲ। ਤਸਵੀਰ : ਮਨਜੀਤ ਸਿੰਘ ਸੈਣੀ 29-11-2026
ਬੇਲਾ, 28 ਨਵੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫ਼ਿਜ਼ਾਬਾਦ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਡੇਅਰੀ ਵਿਕਾਸ ਬੋਰਡ ਵਲੋਂ ਕਰਵਾਈ ਲੇਖ ਲਿਖਣ ਪ੍ਰਤੀਯੋਗਤਾ ਵਿਚ ਲਗਾਤਾਰ ਦੂਜੇ ਸਾਲ ਵੀ ਸ਼ਾਨਦਾਰ ਮੱਲਾਂ ਮਾਰੀਆਂ ਹਨ। ਇਸ ਸੰਬੰਧੀ ਸਕੂਲ ਮੁਖੀ ਲੈਕਚਰਾਰ ਸੁਖਦੇਵ ਸਿੰਘ ਪੰਜ ਰੁੱਖਾ ਨੇ ਦੱਸਿਆ ਕਿ ਪੰਜਾਬ ਰਾਜ ਡੇਅਰੀ ਵਿਕਾਸ ਬੋਰਡ ਵਲੋਂ ਸਿਹਤ ਤੇ ਖ਼ੁਸ਼ਹਾਲੀ ਲਈ ਦੁੱਧ ਵਿਸ਼ੇ ’ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ ਸਨ। ਮੁਕਾਬਲੇ ਵਿਚ ਲੈਕਚਰਾਰ ਸੁਖਦੇਵ ਸਿੰਘ ਪੰਜਰੁੱਖਾ ਦੀ ਅਗਵਾਈ ਵਿਚ 15 ਵਿਦਿਆਰਥੀਆਂ ਨੇ ਲੇਖ ਲਿਖ ਕੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਮੁਹਾਲੀ ਸਥਿਤ ਦਫ਼ਤਰ ਨੂੰ ਭੇਜੇ ਗਏ ਸਨ। ਪੰਜਾਬ ਰਾਜ ਡੇਅਰੀ ਵਿਕਾਸ ਬੋਰਡ ਵਲੋਂ ਐਲਾਨੇ ਨਤੀਜੇ ਅਨੁਸਾਰ ਲੇਖ ਲਿਖਣ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫ਼ਿਜ਼ਾਬਾਦ ਦੇ ਦੋ ਵਿਦਿਆਰਥੀਆਂ ਸਹਿਜਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਤੇ ਸੁਖਵੀਰ ਸਿੰਘ ਪੁੱਤਰ ਧਨਵੰਤ ਨੇ ਕ੍ਰਮਵਾਰ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਪ੍ਰਾਪਤ ਕਰਕੇ ਪੰਜ ਹਜ਼ਾਰ ਤੇ ਤਿੰਨ ਹਜ਼ਾਰ ਰੁਪਏ ਦੇ ਨਕਦ ਇਨਾਮ ਪ੍ਰਾਪਤ ਕੀਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਏਕਮਜੋਤ ਕੌਰ ਪੁੱਤਰੀ ਹਰਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਮੁਕਾਬਲੇ ਜੇਤੂ ਰਹੇ ਵਿਦਿਆਰਥੀ ਨੇ ਆਪਣੇ ਗਾਈਡ ਅਧਿਆਪਕ ਸਮੇਤ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਵਿਖੇ ਪੰਜਾਬ ਰਾਜ ਡੇਅਰੀ ਵਿਕਾਸ ਬੋਰਡ ਵਲੋਂ ਆਯੋਜਿਤ ਇਕ ਵਿਸ਼ੇਸ਼ ਸੈਮੀਨਾਰ ਵਿਚ ਵੀ ਭਾਗ ਲਿਆ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸ. ਵਰਿਆਮ ਸਿੰਘ ਤੇ ਜੁਆਇੰਟ ਡਾਇਰੈਕਟਰ ਡਾ. ਪਰਮਪਾਲ ਸਿੰਘ ਦੁਆਰਾ ਕੀਤੀ ਗਈ। ਅੱਜ ਸਵੇਰ ਦੀ ਸਭਾ ਵਿਚ ਜਿੱਤ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਤੇ ਸਮੁੱਚੇ ਸਟਾਫ਼ ਮੈਂਬਰਾਂ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਲੈਕਚਰਾਰ ਇੰਦਰਜੀਤ ਸਿੰਘ, ਨਿਸ਼ਾ ਰਾਣੀ, ਰਮਨਦੀਪ ਕੌਰ, ਅਨੁਪਮ ਵਰਮਾ, ਅਮਰਦੀਪ ਕੌਰ, ਮਿਸ ਗੁਰਦੀਪ ਕੌਰ, ਹਰਮਨਦੀਪ ਸਿੰਘ, ਗੁਰਦੀਪ ਸਿੰਘ ਤੇ ਜੰਗੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਸ ਅੱਡਾ ਬੈਂਸ ਵਿਖੇ ਡਿਵਾਈਡਰ ਨਾਲ ਟਕਰਾਈ ਕਾਰ, ਏਅਰ ਬੈਗ ਖੁੱਲ੍ਹਣ ਕਾਰਨ ਚਾਲਕ ਦਾ ਬਚਾਅ ਅਗਲੀ ਖ਼ਬਰ ਦਿਵਿਆਂਗ ਦੇ ਸੁਪਨਿਆਂ ਨੂੰ ਖੰਭ ਦੇ ਰਹੀ ਨੰਗਲ ਦੀ ਇੰਦਰ ਆਟੋ ਇੰਡਸਟਰੀਜ਼, ਤਿਆਰ ਕੀਤੀ ਵਿਸ਼ੇਸ਼ ਰਾਇਲ ਐਨਫੀਲਡ ਟਰਾਈਕ
Ad Position 24