ਦਫ਼ਤਰੀ ਕਾਮਿਆਂ ਨੂੰ ਨਵੇਂ ਐਕਟ ਵਿਚੋਂ ਬਾਹਰ ਰੱਖਣ ਵਿਰੁੱਧ ਜਲ ਸਪਲਾਈ ਵਿਭਾਗ ਦੇ ਕਰਮਚਾਰੀਆਂ ਵਲੋਂ ਧਰਨਾ
ਨੰਗਲ, 28 ਨਵੰਬਰ (ਬਰਾਰੀ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰੀ ਸਟਾਫ਼ ਨੂੰ ਨਵੇਂ ਕਾਨੂੰਨ ਦੇ ਘੇਰੇ ਵਿਚੋਂ ਬਾਹਰ ਰੱਖਣ ਦੇ ਫ਼ੈਸਲੇ ਵਿਰੁੱਧ ਦਫ਼ਤਰੀ ਸਟਾਫ਼ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿਸਟਰਡ ਨੰਬਰ 31 ਦੇ ਸੱਦੇ ’ਤੇ ਨੰਗਲ ਸਥਿਤ ਵਿਭਾਗੀ ਮੰਡਲ ਦਫ਼ਤਰ ਵਿਖੇ ਕਰਮਚਾਰੀਆਂ ਵਲੋਂ ਮੁਕੰਮਲ ਕੰਮਕਾਜ ਠੱਪ ਕਰਕੇ ਰੋਸ ਧਰਨਾ ਦਿੱਤਾ। ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਦੇ ਪੱਖਪਾਤੀ ਫ਼ੈਸਲੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ।
ਨੰਗਲ, 28 ਨਵੰਬਰ (ਬਰਾਰੀ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰੀ ਸਟਾਫ਼ ਨੂੰ ਨਵੇਂ ਕਾਨੂੰਨ ਦੇ ਘੇਰੇ ਵਿਚੋਂ ਬਾਹਰ ਰੱਖਣ ਦੇ ਫ਼ੈਸਲੇ ਵਿਰੁੱਧ ਦਫ਼ਤਰੀ ਸਟਾਫ਼ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿਸਟਰਡ ਨੰਬਰ 31 ਦੇ ਸੱਦੇ ’ਤੇ ਨੰਗਲ ਸਥਿਤ ਵਿਭਾਗੀ ਮੰਡਲ ਦਫ਼ਤਰ ਵਿਖੇ ਕਰਮਚਾਰੀਆਂ ਵਲੋਂ ਮੁਕੰਮਲ ਕੰਮਕਾਜ ਠੱਪ ਕਰਕੇ ਰੋਸ ਧਰਨਾ ਦਿੱਤਾ। ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਦੇ ਪੱਖਪਾਤੀ ਫ਼ੈਸਲੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਜਿੰਦਬੜੀ, ਬ੍ਰਾਂਚ ਪ੍ਰਧਾਨ ਸੁਰਿੰਦਰ ਕੁਮਾਰ, ਜਨਰਲ ਸਕੱਤਰ ਸੋਨੂੰ ਕੁਮਾਰ, ਸਤਨਾਮ ਸਿੰਘ ਅਤੇ ਹਰਸ਼ ਗੋਰਖਪੂਰੀ ਨੇ ਕਿਹਾ ਕਿ ਦਫ਼ਤਰੀ ਸਟਾਫ਼ ਦੇ ਮੁਲਾਜ਼ਮ ਪਿਛਲੇ 20-20 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਦਿਨ-ਰਾਤ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰ ਸਰਕਾਰ ਨੇ ਉਨ੍ਹਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣਗੌਲਿਆ ਕਰਦਿਆਂ ਕਿਸੇ ਵੀ ਨੀਤੀ ਤਹਿਤ ਉਨ੍ਹਾਂ ਨੂੰ ਬਣਦਾ ਲਾਭ ਨਹੀਂ ਦਿੱਤਾ। ਆਗੂਆਂ ਨੇ ਕਿਹਾ ਕਿ ਵਿਭਾਗ ਦੇ ਆਊਟਸੋਰਸ ਅਤੇ ਇਨਲਿਸਟਡ ਮੁਲਾਜ਼ਮਾਂ ਨੂੰ ਪਹਿਲਾਂ ਇੱਕੋ ਨੀਤੀ ਤਹਿਤ ਸ਼ਾਮਿਲ ਕੀਤਾ ਗਿਆ ਸੀ, ਪਰ ਹੁਣ ਸਰਕਾਰ ਵਲੋਂ ਲਿਆਂਦੇ ਗਏ ‘ਦਿ ਪੰਜਾਬ ਸਟੇਟ ਆਊਟਸੋਰਸ ਪਰਸੋਨਲ (ਟਰਾਂਜ਼ਿਟ ਆਊਟਸੋਰਸ ਟੂ ਕੰਟਰੈਕਚੁਅਲ ਐਂਗੇਜਮੈਂਟ) ਐਕਟ-202 6’ ਵਿਚੋਂ ਦਫ਼ਤਰੀ ਕਾਮਿਆਂ ਨੂੰ ਬਾਹਰ ਰੱਖ ਕੇ ਉਨ੍ਹਾਂ ਨਾਲ ਵਿਤਕਰਾ ਕੀਤਾ ਗਿਆ ਹੈ। ਧਰਨੇ ਵਿਚ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦਫ਼ਤਰੀ ਕਾਮਿਆਂ ਨੂੰ ਵੀ ਇਸ ਐਕਟ ਵਿਚ ਸ਼ਾਮਿਲ ਕਰਕੇ ਉਨ੍ਹਾਂ ਦੇ ਹੱਕ ਬਹਾਲ ਕੀਤੇ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗ ਨਾ ਮੰਨੇ ਜਾਣ ਦੀ ਸੂਰਤ ਵਿਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੂਰੇ ਪੰਜਾਬ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਅਜੇ ਕੁਮਾਰ, ਰਾਜ ਕੁਮਾਰ, ਭੁਪਿੰਦਰ ਲਾਡੀ, ਸੰਜੀਵ ਖਾਂ, ਜਸਵੀਰ ਕੌਰ, ਸੀਮਾ ਰਾਣੀ ਆਦਿ ਹਾਜ਼ਰ ਸਨ।