28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ 1 ਦਸੰਬਰ ਤੋਂ ਈ. ਵੀ. ਐਮ. ਜਾਗਰੂਕਤਾ ਮੁਹਿੰਮ-ਡੀ. ਸੀ.

ਰੂਪਨਗਰ, 28 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਰੂਪਨਗਰ ਵਿਚ 1 ਦਸੰਬਰ 2026 ਤੋਂ ਈ. ਵੀ.

Ad Position 21
No active advertisement
ਅਜੀਤ ਡੈਸਕ 29-11-2026
ਰੂਪਨਗਰ, 28 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਰੂਪਨਗਰ ਵਿਚ 1 ਦਸੰਬਰ 2026 ਤੋਂ ਈ. ਵੀ. ਐਮ. ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਵੋਟਰਾਂ ਨੂੰ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਕਾਰਜਪ੍ਰਣਾਲੀ, ਵੋਟ ਪਾਉਣ ਦੀ ਪ੍ਰਕਿਰਿਆ ਤੇ ਚੋਣ ਪ੍ਰਬੰਧਾਂ ਸੰਬੰਧੀ ਜਾਣਕਾਰੀ ਦੇ ਕੇ ਜਾਗਰੂਕ ਕਰਨਾ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਵਲੋਂ ਜ਼ਿਲ੍ਹੇ ਦੇ ਸੰਬੰਧਿਤ ਚੋਣ ਅਧਿਕਾਰੀਆਂ ਤੇ ਨੋਡਲ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਜਾਗਰੂਕਤਾ ਮੁਹਿੰਮ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ’ਤੇ ਸੇਵਾ ਕੇਂਦਰ, ਰੂਪਨਗਰ ਵਿਖੇ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਤਿੰਨਾਂ ਹਲਕਿਆਂ ਦੇ ਉਪ ਮੰਡਲ ਮੈਜਿਸਟਰੇਟ ਦਫ਼ਤਰਾਂ ਵਿਚ ਈ. ਵੀ. ਐਮ. ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿਚ ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ ਤੇ ਸ੍ਰੀ ਚਮਕੌਰ ਸਾਹਿਬ ਦੇ ਐਸ. ਡੀ. ਐਮ. ਦਫ਼ਤਰ ਸ਼ਾਮਲ ਹਨ। ਇਸ ਤੋਂ ਇਲਾਵਾ ਮੋਬਾਈਲ ਪ੍ਰਦਰਸ਼ਨੀ ਵੈਨ ਰਾਹੀਂ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਖੇਤਰਾਂ ’ਚ ਪਹੁੰਚ ਕਰਕੇ ਈ. ਵੀ. ਐਮ. ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸੰਬੰਧਿਤ ਅਧਿਕਾਰੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਤਿਆਰ ਕਰਨ, ਈ. ਵੀ. ਐਮ. ਦੀ ਸੁਰੱਖਿਆ ਤੇ ਸਟੋਰੇਜ ਦੇ ਢੁਕਵੇਂ ਪ੍ਰਬੰਧ ਕਰਨ, ਸੰਬੰਧਿਤ ਸਟਾਫ਼ ਨੂੰ ਸਿਖਲਾਈ ਦੇਣ ਅਤੇ ਡਮੀ ਚੋਣ ਨਿਸ਼ਾਨਾਂ ਦੀ ਵਰਤੋਂ ਯਕੀਨੀ ਬਣਾਉਣ। ਇਸ ਦੇ ਨਾਲ ਹੀ ਪੀਲੀਆਂ ਸਟਿੱਕਰਾਂ ਦੀ ਵਰਤੋਂ, ਰਾਜਨੀਤਿਕ ਪਾਰਟੀਆਂ ਨੂੰ ਈ. ਵੀ. ਐਮ. ਸੰਬੰਧੀ ਸੂਚੀ ਸਾਂਝੀ ਕਰਨ ਤੇ ਜਾਗਰੂਕਤਾ ਗਤੀਵਿਧੀਆਂ ਦੀਆਂ ਉੱਚ ਗੁਣਵੱਤਾ ਵਾਲੀਆਂ ਤਸਵੀਰਾਂ, ਵੀਡੀਓਜ਼ ਤੇ ਪ੍ਰਸੰਸਾ-ਸੁਨੇਹੇ ਗੂਗਲ ਡਰਾਈਵ ’ਤੇ ਅੱਪਲੋਡ ਕਰਨ ਸਬੰਧੀ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਹਰ ਪ੍ਰਬੰਧ ਨੂੰ ਪਾਰਦਰਸ਼ੀ, ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ ਅਤੇ ਇਸ ਦਿਸ਼ਾ ਵਿਚ ਸਾਰੇ ਸਬੰਧਿਤ ਵਿਭਾਗਾਂ ਦਾ ਆਪਸੀ ਤਾਲਮੇਲ ਬੇਹੱਦ ਅਹਿਮ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਰਾਜ ਕੁਮਾਰ ਰਾਜੂ ਨੂੰ ਸਦਮਾ, ਨੌਜਵਾਨ ਭਰਾ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ ਦੇ ਸਮੁੱਚੇ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਨੂੰ ਸਫਲ ਬਣਾਉਣ - ਗਰਚਾ
Ad Position 24